couponatlas.

Гуру Грантх Сахиб (гурмукхи): Анг 175

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਵਡਭਾਗੀ ਮਿਲੁ ਸੰਗਤੀ. ਮੇਰੇ ਗੋਵਿੰਦਾ; ਜਨ ਨਾਨਕ. ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥ ਗਉੜੀ ਮਾਝ ਮਹਲਾ ੪ ॥ ਮੈ. ਹਰਿ ਨਾਮੈ ਹਰਿ; ਬਿਰਹੁ ਲਗਾਈ ਜੀਉ ॥ ਮੇਰਾ. ਹਰਿ ਪ੍ਰਭੁ ਮਿਤੁ ਮਿਲੈ; ਸੁਖੁ ਪਾਈ ਜੀਉ ॥ ਹਰਿ ਪ੍ਰਭੁ ਦੇਖਿ ਜੀਵਾ; ਮੇਰੀ ਮਾਈ ਜੀਉ ॥ ਮੇਰਾ ਨਾਮੁ ਸਖਾ; ਹਰਿ ਭਾਈ ਜੀਉ ॥੧॥ ਗੁਣ ਗਾਵਹੁ ਸੰਤ ਜੀਉ; ਮੇਰੇ ਹਰਿ ਪ੍ਰਭ ਕੇਰੇ ਜੀਉ ॥ ਜਪਿ ਗੁਰਮੁਖਿ ਨਾਮੁ ਜੀਉ; ਭਾਗ ਵਡੇਰੇ ਜੀਉ ॥ ਹਰਿ ਹਰਿ ਨਾਮੁ; ਜੀਉ ਪ੍ਰਾਨ ਹਰਿ ਮੇਰੇ ਜੀਉ ॥ ਫਿਰਿ ਬਹੁੜਿ; ਨ ਭਵਜਲ ਫੇਰੇ ਜੀਉ ॥੨॥ ਕਿਉ ਹਰਿ ਪ੍ਰਭ ਵੇਖਾ; ਮੇਰੈ ਮਨਿ ਤਨਿ ਚਾਉ ਜੀਉ ॥ ਹਰਿ ਮੇਲਹੁ ਸੰਤ ਜੀਉ; ਮਨਿ ਲਗਾ ਭਾਉ ਜੀਉ ॥ ਗੁਰਸਬਦੀ ਪਾਈਐ; ਹਰਿ ਪ੍ਰੀਤਮ ਰਾਉ ਜੀਉ ॥ ਵਡਭਾਗੀ ਜਪਿ; ਨਾਉ ਜੀਉ ॥੩॥ ਮੇਰੈ ਮਨਿ ਤਨਿ ਵਡੜੀ; ਗੋਵਿੰਦ ਪ੍ਰਭ ਆਸਾ ਜੀਉ ॥ ਹਰਿ ਮੇਲਹੁ ਸੰਤ ਜੀਉ; ਗੋਵਿਦ ਪ੍ਰਭ ਪਾਸਾ ਜੀਉ ॥ ਸਤਿਗੁਰ ਮਤਿ; ਨਾਮੁ ਸਦਾ ਪਰਗਾਸਾ ਜੀਉ ॥ ਜਨ ਨਾਨਕ. ਪੂਰਿਅੜੀ; ਮਨਿ ਆਸਾ ਜੀਉ ॥੪॥੫॥੩੧॥੬੯॥ ਗਉੜੀ ਮਾਝ ਮਹਲਾ ੪ ॥ ਮੇਰਾ. ਬਿਰਹੀ ਨਾਮੁ ਮਿਲੈ; ਤਾ ਜੀਵਾ ਜੀਉ ॥ ਮਨ ਅੰਦਰਿ ਅੰਮ੍ਰਿਤੁ; ਗੁਰਮਤਿ ਹਰਿ ਲੀਵਾ ਜੀਉ ॥ ਮਨੁ ਹਰਿ ਰੰਗਿ ਰਤੜਾ; ਹਰਿ ਰਸੁ ਸਦਾ ਪੀਵਾ ਜੀਉ ॥ ਹਰਿ ਪਾਇਅੜਾ ਮਨਿ ਜੀਵਾ ਜੀਉ ॥੧॥ ਮੇਰੈ ਮਨਿ ਤਨਿ ਪ੍ਰੇਮੁ ਲਗਾ; ਹਰਿ ਬਾਣੁ ਜੀਉ ॥ ਮੇਰਾ ਪ੍ਰੀਤਮੁ ਮਿਤ੍ਰੁ; ਹਰਿ ਪੁਰਖੁ ਸੁਜਾਣੁ ਜੀਉ ॥ ਗੁਰੁ ਮੇਲੇ ਸੰਤ; ਹਰਿ ਸੁਘੜੁ ਸੁਜਾਣੁ ਜੀਉ ॥ ਹਉ; ਨਾਮ ਵਿਟਹੁ ਕੁਰਬਾਣੁ ਜੀਉ ॥੨॥ ਹਉ. ਹਰਿ ਹਰਿ ਸਜਣੁ; ਹਰਿ ਮੀਤੁ ਦਸਾਈ ਜੀਉ ॥ ਹਰਿ ਦਸਹੁ ਸੰਤਹੁ ਜੀ; ਹਰਿ ਖੋਜੁ ਪਵਾਈ ਜੀਉ ॥ ਸਤਿਗੁਰੁ ਤੁਠੜਾ ਦਸੇ; ਹਰਿ ਪਾਈ ਜੀਉ ॥ ਹਰਿ ਨਾਮੇ ਨਾਮਿ; ਸਮਾਈ ਜੀਉ ॥੩॥ ਮੈ ਵੇਦਨ ਪ੍ਰੇਮੁ; ਹਰਿ ਬਿਰਹੁ ਲਗਾਈ ਜੀਉ ॥ ਗੁਰ ਸਰਧਾ ਪੂਰਿ; ਅੰਮ੍ਰਿਤੁ ਮੁਖਿ ਪਾਈ ਜੀਉ ॥ ਹਰਿ ਹੋਹੁ ਦਇਆਲੁ; ਹਰਿ ਨਾਮੁ ਧਿਆਈ ਜੀਉ ॥ ਜਨ ਨਾਨਕ; ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੭੦॥ ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਕਿਨ ਬਿਧਿ ਕੁਸਲੁ ਹੋਤ; ਮੇਰੇ ਭਾਈ ॥ ਕਿਉ ਪਾਈਐ; ਹਰਿ ਰਾਮ ਸਹਾਈ ॥੧॥ ਰਹਾਉ ॥ ਕੁਸਲੁ ਨ; ਗ੍ਰਿਹਿ ਮੇਰੀ ਸਭ ਮਾਇਆ ॥ ਊਚੇ ਮੰਦਰ; ਸੁੰਦਰ ਛਾਇਆ ॥ ਝੂਠੇ ਲਾਲਚਿ; ਜਨਮੁ ਗਵਾਇਆ ॥੧॥
Источники и права