couponatlas.

Гуру Грантх Сахиб (гурмукхи): Анг 177

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਉਕਤਿ ਸਿਆਣਪ; ਸਗਲੀ ਤਿਆਗੁ ॥ ਸੰਤ ਜਨਾ ਕੀ; ਚਰਣੀ ਲਾਗੁ ॥੨॥ ਸਰਬ ਜੀਅ ਹਹਿ; ਜਾ ਕੈ ਹਾਥਿ ॥ ਕਦੇ ਨ ਵਿਛੁੜੈ; ਸਭ ਕੈ ਸਾਥਿ ॥ ਉਪਾਵ ਛੋਡਿ; ਗਹੁ ਤਿਸ ਕੀ ਓਟ ॥ ਨਿਮਖ ਮਾਹਿ; ਹੋਵੈ ਤੇਰੀ ਛੋਟਿ ॥੩॥ ਸਦਾ ਨਿਕਟਿ ਕਰਿ; ਤਿਸ ਨੋ ਜਾਣੁ ॥ ਪ੍ਰਭ ਕੀ ਆਗਿਆ; ਸਤਿ ਕਰਿ ਮਾਨੁ ॥ ਗੁਰ ਕੈ ਬਚਨਿ; ਮਿਟਾਵਹੁ ਆਪੁ ॥ ਹਰਿ ਹਰਿ ਨਾਮੁ; ਨਾਨਕ ਜਪਿ ਜਾਪੁ ॥੪॥੪॥੭੩॥ ਗਉੜੀ ਗੁਆਰੇਰੀ ਮਹਲਾ ੫ ॥ ਗੁਰ ਕਾ ਬਚਨੁ; ਸਦਾ ਅਬਿਨਾਸੀ ॥ ਗੁਰ ਕੈ ਬਚਨਿ; ਕਟੀ ਜਮ ਫਾਸੀ ॥ ਗੁਰ ਕਾ ਬਚਨੁ; ਜੀਅ ਕੈ ਸੰਗਿ ॥ ਗੁਰ ਕੈ ਬਚਨਿ; ਰਚੈ ਰਾਮ ਕੈ ਰੰਗਿ ॥੧॥ ਜੋ ਗੁਰਿ ਦੀਆ; ਸੁ. ਮਨ ਕੈ ਕਾਮਿ ॥ ਸੰਤ ਕਾ ਕੀਆ; ਸਤਿ ਕਰਿ ਮਾਨਿ ॥੧॥ ਰਹਾਉ ॥ ਗੁਰ ਕਾ ਬਚਨੁ; ਅਟਲ ਅਛੇਦ ॥ ਗੁਰ ਕੈ ਬਚਨਿ; ਕਟੇ ਭ੍ਰਮ ਭੇਦ ॥ ਗੁਰ ਕਾ ਬਚਨੁ; ਕਤਹੁ ਨ ਜਾਇ ॥ ਗੁਰ ਕੈ ਬਚਨਿ; ਹਰਿ ਕੇ ਗੁਣ ਗਾਇ ॥੨॥ ਗੁਰ ਕਾ ਬਚਨੁ; ਜੀਅ ਕੈ ਸਾਥ ॥ ਗੁਰ ਕਾ ਬਚਨੁ; ਅਨਾਥ ਕੋ ਨਾਥ ॥ ਗੁਰ ਕੈ ਬਚਨਿ; ਨਰਕਿ ਨ ਪਵੈ ॥ ਗੁਰ ਕੈ ਬਚਨਿ; ਰਸਨਾ ਅੰਮ੍ਰਿਤੁ ਰਵੈ ॥੩॥ ਗੁਰ ਕਾ ਬਚਨੁ; ਪਰਗਟੁ ਸੰਸਾਰਿ ॥ ਗੁਰ ਕੈ ਬਚਨਿ; ਨ ਆਵੈ ਹਾਰਿ ॥ ਜਿਸੁ ਜਨ ਹੋਏ; ਆਪਿ ਕ੍ਰਿਪਾਲ ॥ ਨਾਨਕ; ਸਤਿਗੁਰ ਸਦਾ ਦਇਆਲ ॥੪॥੫॥੭੪॥ ਗਉੜੀ ਗੁਆਰੇਰੀ ਮਹਲਾ ੫ ॥ ਜਿਨਿ ਕੀਤਾ; ਮਾਟੀ ਤੇ ਰਤਨੁ ॥ ਗਰਭ ਮਹਿ ਰਾਖਿਆ; ਜਿਨਿ ਕਰਿ ਜਤਨੁ ॥ ਜਿਨਿ ਦੀਨੀ; ਸੋਭਾ ਵਡਿਆਈ ॥ ਤਿਸੁ ਪ੍ਰਭ ਕਉ; ਆਠ ਪਹਰ ਧਿਆਈ ॥੧॥ ਰਮਈਆ ਰੇਨੁ ਸਾਧ ਜਨ; ਪਾਵਉ ॥ ਗੁਰ ਮਿਲਿ; ਅਪੁਨਾ ਖਸਮੁ ਧਿਆਵਉ ॥੧॥ ਰਹਾਉ ॥ ਜਿਨਿ ਕੀਤਾ; ਮੂੜ ਤੇ ਬਕਤਾ ॥ ਜਿਨਿ ਕੀਤਾ; ਬੇਸੁਰਤ ਤੇ ਸੁਰਤਾ ॥ ਜਿਸੁ ਪਰਸਾਦਿ; ਨਵੈ ਨਿਧਿ ਪਾਈ ॥ ਸੋ ਪ੍ਰਭੁ; ਮਨ ਤੇ. ਬਿਸਰਤ ਨਾਹੀ ॥੨॥ ਜਿਨਿ ਦੀਆ; ਨਿਥਾਵੇ ਕਉ ਥਾਨੁ ॥ ਜਿਨਿ ਦੀਆ; ਨਿਮਾਨੇ ਕਉ ਮਾਨੁ ॥ ਜਿਨਿ ਕੀਨੀ; ਸਭ ਪੂਰਨ ਆਸਾ ॥ ਸਿਮਰਉ ਦਿਨੁ ਰੈਨਿ; ਸਾਸ ਗਿਰਾਸਾ ॥੩॥ ਜਿਸੁ ਪ੍ਰਸਾਦਿ; ਮਾਇਆ ਸਿਲਕ ਕਾਟੀ ॥ ਗੁਰ ਪ੍ਰਸਾਦਿ; ਅੰਮ੍ਰਿਤੁ ਬਿਖੁ ਖਾਟੀ ॥ ਕਹੁ ਨਾਨਕ; ਇਸ ਤੇ ਕਿਛੁ ਨਾਹੀ ॥ ਰਾਖਨਹਾਰੇ ਕਉ; ਸਾਲਾਹੀ ॥੪॥੬॥੭੫॥ ਗਉੜੀ ਗੁਆਰੇਰੀ ਮਹਲਾ ੫ ॥ ਤਿਸ ਕੀ ਸਰਣਿ; ਨਾਹੀ ਭਉ ਸੋਗੁ ॥ ਉਸ ਤੇ ਬਾਹਰਿ; ਕਛੂ ਨ ਹੋਗੁ ॥ ਤਜੀ ਸਿਆਣਪ; ਬਲ ਬੁਧਿ ਬਿਕਾਰ ॥ ਦਾਸ ਅਪਨੇ ਕੀ ਰਾਖਨਹਾਰ ॥੧॥ ਜਪਿ ਮਨ ਮੇਰੇ; ਰਾਮ ਰਾਮ ਰੰਗਿ ॥ ਘਰਿ ਬਾਹਰਿ; ਤੇਰੈ ਸਦ ਸੰਗਿ ॥੧॥ ਰਹਾਉ ॥ ਤਿਸ ਕੀ ਟੇਕ; ਮਨੈ ਮਹਿ ਰਾਖੁ ॥
Источники и права