couponatlas.

Гуру Грантх Сахиб (гурмукхи): Анг 180

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪ੍ਰਾਣੀ ਜਾਣੈ; ਇਹੁ ਤਨੁ ਮੇਰਾ ॥ ਬਹੁਰਿ ਬਹੁਰਿ; ਉਆਹੂ ਲਪਟੇਰਾ ॥ ਪੁਤ੍ਰ ਕਲਤ੍ਰ; ਗਿਰਸਤ ਕਾ ਫਾਸਾ ॥ ਹੋਨੁ ਨ ਪਾਈਐ; ਰਾਮ ਕੇ ਦਾਸਾ ॥੧॥ ਕਵਨ ਸੁ ਬਿਧਿ; ਜਿਤੁ ਰਾਮ ਗੁਣ ਗਾਇ ॥ ਕਵਨ ਸੁ ਮਤਿ; ਜਿਤੁ ਤਰੈ ਇਹ ਮਾਇ ॥੧॥ ਰਹਾਉ ॥ ਜੋ ਭਲਾਈ; ਸੋ ਬੁਰਾ ਜਾਨੈ ॥ ਸਾਚੁ ਕਹੈ; ਸੋ ਬਿਖੈ ਸਮਾਨੈ ॥ ਜਾਣੈ ਨਾਹੀ; ਜੀਤ ਅਰੁ ਹਾਰ ॥ ਇਹੁ ਵਲੇਵਾ; ਸਾਕਤ ਸੰਸਾਰ ॥੨॥ ਜੋ ਹਲਾਹਲ; ਸੋ ਪੀਵੈ ਬਉਰਾ ॥ ਅੰਮ੍ਰਿਤੁ ਨਾਮੁ; ਜਾਨੈ ਕਰਿ ਕਉਰਾ ॥ ਸਾਧਸੰਗ ਕੈ; ਨਾਹੀ ਨੇਰਿ ॥ ਲਖ ਚਉਰਾਸੀਹ; ਭ੍ਰਮਤਾ ਫੇਰਿ ॥੩॥ ਏਕੈ ਜਾਲਿ; ਫਹਾਏ ਪੰਖੀ ॥ ਰਸਿ ਰਸਿ ਭੋਗ ਕਰਹਿ; ਬਹੁ ਰੰਗੀ ॥ ਕਹੁ ਨਾਨਕ; ਜਿਸੁ ਭਏ ਕ੍ਰਿਪਾਲ ॥ ਗੁਰਿ ਪੂਰੈ; ਤਾ ਕੇ ਕਾਟੇ ਜਾਲ ॥੪॥੧੩॥੮੨॥ ਗਉੜੀ ਗੁਆਰੇਰੀ ਮਹਲਾ ੫ ॥ ਤਉ ਕਿਰਪਾ ਤੇ; ਮਾਰਗੁ ਪਾਈਐ ॥ ਪ੍ਰਭ ਕਿਰਪਾ ਤੇ; ਨਾਮੁ ਧਿਆਈਐ ॥ ਪ੍ਰਭ ਕਿਰਪਾ ਤੇ; ਬੰਧਨ ਛੁਟੈ ॥ ਤਉ ਕਿਰਪਾ ਤੇ; ਹਉਮੈ ਤੁਟੈ ॥੧॥ ਤੁਮ ਲਾਵਹੁ; ਤਉ ਲਾਗਹ ਸੇਵ ॥ ਹਮ ਤੇ. ਕਛੂ ਨ ਹੋਵੈ; ਦੇਵ ॥੧॥ ਰਹਾਉ ॥ ਤੁਧੁ ਭਾਵੈ; ਤਾ ਗਾਵਾ ਬਾਣੀ ॥ ਤੁਧੁ ਭਾਵੈ; ਤਾ ਸਚੁ ਵਖਾਣੀ ॥ ਤੁਧੁ ਭਾਵੈ; ਤਾ ਸਤਿਗੁਰ ਮਇਆ ॥ ਸਰਬ ਸੁਖਾ; ਪ੍ਰਭ ਤੇਰੀ ਦਇਆ ॥੨॥ ਜੋ ਤੁਧੁ ਭਾਵੈ; ਸੋ ਨਿਰਮਲ ਕਰਮਾ ॥ ਜੋ ਤੁਧੁ ਭਾਵੈ; ਸੋ ਸਚੁ ਧਰਮਾ ॥ ਸਰਬ ਨਿਧਾਨ ਗੁਣ; ਤੁਮ ਹੀ ਪਾਸਿ ॥ ਤੂੰ ਸਾਹਿਬੁ; ਸੇਵਕ ਅਰਦਾਸਿ ॥੩॥ ਮਨੁ ਤਨੁ ਨਿਰਮਲੁ ਹੋਇ; ਹਰਿ ਰੰਗਿ ॥ ਸਰਬ ਸੁਖਾ; ਪਾਵਉ ਸਤਸੰਗਿ ॥ ਨਾਮਿ ਤੇਰੈ; ਰਹੈ ਮਨੁ ਰਾਤਾ ॥ ਇਹੁ ਕਲਿਆਣੁ; ਨਾਨਕ ਕਰਿ ਜਾਤਾ ॥੪॥੧੪॥੮੩॥ ਗਉੜੀ ਗੁਆਰੇਰੀ ਮਹਲਾ ੫ ॥ ਆਨ ਰਸਾ; ਜੇਤੇ ਤੈ ਚਾਖੇ ॥ ਨਿਮਖ; ਨ ਤ੍ਰਿਸਨਾ ਤੇਰੀ ਲਾਥੇ ॥ ਹਰਿ ਰਸ ਕਾ; ਤੂੰ ਚਾਖਹਿ ਸਾਦੁ ॥ ਚਾਖਤ; ਹੋਇ ਰਹਹਿ ਬਿਸਮਾਦੁ ॥੧॥ ਅੰਮ੍ਰਿਤੁ ਰਸਨਾ; ਪੀਉ ਪਿਆਰੀ ॥ ਇਹ ਰਸ ਰਾਤੀ; ਹੋਇ ਤ੍ਰਿਪਤਾਰੀ ॥੧॥ ਰਹਾਉ ॥ ਹੇ ਜਿਹਵੇ; ਤੂੰ ਰਾਮ ਗੁਣ ਗਾਉ ॥ ਨਿਮਖ ਨਿਮਖ; ਹਰਿ ਹਰਿ ਹਰਿ ਧਿਆਉ ॥ ਆਨ ਨ ਸੁਨੀਐ; ਕਤਹੂੰ ਜਾਈਐ ॥ ਸਾਧਸੰਗਤਿ; ਵਡਭਾਗੀ ਪਾਈਐ ॥੨॥ ਆਠ ਪਹਰ; ਜਿਹਵੇ ਆਰਾਧਿ ॥ ਪਾਰਬ੍ਰਹਮ; ਠਾਕੁਰ ਆਗਾਧਿ ॥ ਈਹਾ ਊਹਾ; ਸਦਾ ਸੁਹੇਲੀ ॥ ਹਰਿ ਗੁਣ ਗਾਵਤ; ਰਸਨ ਅਮੋਲੀ ॥੩॥ ਬਨਸਪਤਿ ਮਉਲੀ; ਫਲ ਫੁਲ ਪੇਡੇ ॥ ਇਹ ਰਸ ਰਾਤੀ; ਬਹੁਰਿ. ਨ ਛੋਡੇ ॥ ਆਨ ਨ ਰਸ ਕਸ; ਲਵੈ ਨ ਲਾਈ ॥ ਕਹੁ ਨਾਨਕ; ਗੁਰ ਭਏ ਹੈ ਸਹਾਈ ॥੪॥੧੫॥੮੪॥ ਗਉੜੀ ਗੁਆਰੇਰੀ ਮਹਲਾ ੫ ॥ ਮਨੁ ਮੰਦਰੁ; ਤਨੁ ਸਾਜੀ ਬਾਰਿ ॥
Источники и права