couponatlas.

Гуру Грантх Сахиб (гурмукхи): Анг 19

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦਰਿ ਘਰਿ ਢੋਈ ਨ ਲਹੈ; ਦਰਗਹ. ਝੂਠੁ ਖੁਆਰੁ ॥੧॥ ਰਹਾਉ ॥ ਆਪਿ ਸੁਜਾਣੁ. ਨ ਭੁਲਈ; ਸਚਾ ਵਡ ਕਿਰਸਾਣੁ ॥ ਪਹਿਲਾ ਧਰਤੀ ਸਾਧਿ ਕੈ; ਸਚੁ ਨਾਮੁ ਦੇ ਦਾਣੁ ॥ ਨਉ ਨਿਧਿ ਉਪਜੈ ਨਾਮੁ ਏਕੁ; ਕਰਮਿ ਪਵੈ ਨੀਸਾਣੁ ॥੨॥ ਗੁਰ ਕਉ. ਜਾਣਿ ਨ ਜਾਣਈ; ਕਿਆ ਤਿਸੁ ਚਜੁ ਅਚਾਰੁ ॥ ਅੰਧੁਲੈ. ਨਾਮੁ ਵਿਸਾਰਿਆ; ਮਨਮੁਖਿ ਅੰਧ ਗੁਬਾਰੁ ॥ ਆਵਣੁ ਜਾਣੁ. ਨ ਚੁਕਈ; ਮਰਿ ਜਨਮੈ. ਹੋਇ ਖੁਆਰੁ ॥੩॥ ਚੰਦਨੁ ਮੋਲਿ ਅਣਾਇਆ; ਕੁੰਗੂ ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ; ਪਾਨਾ ਨਾਲਿ ਕਪੂਰੁ ॥ ਜੇ ਧਨ. ਕੰਤਿ ਨ ਭਾਵਈ; ਤ ਸਭਿ ਅਡੰਬਰ ਕੂੜੁ ॥੪॥ ਸਭਿ ਰਸ ਭੋਗਣ ਬਾਦਿ ਹਹਿ; ਸਭਿ ਸੀਗਾਰ ਵਿਕਾਰ ॥ ਜਬ ਲਗੁ. ਸਬਦਿ ਨ ਭੇਦੀਐ; ਕਿਉ ਸੋਹੈ ਗੁਰਦੁਆਰਿ ॥ ਨਾਨਕ. ਧੰਨੁ ਸੁਹਾਗਣੀ; ਜਿਨ ਸਹ ਨਾਲਿ ਪਿਆਰੁ ॥੫॥੧੩॥ ਸਿਰੀਰਾਗੁ ਮਹਲਾ ੧ ॥ ਸੁੰਞੀ ਦੇਹ ਡਰਾਵਣੀ; ਜਾ ਜੀਉ ਵਿਚਹੁ ਜਾਇ ॥ ਭਾਹਿ ਬਲੰਦੀ. ਵਿਝਵੀ; ਧੂਉ. ਨ ਨਿਕਸਿਓ ਕਾਇ ॥ ਪੰਚੇ ਰੁੰਨੇ ਦੁਖਿ ਭਰੇ; ਬਿਨਸੇ ਦੂਜੈ ਭਾਇ ॥੧॥ ਮੂੜੇ; ਰਾਮੁ ਜਪਹੁ ਗੁਣ ਸਾਰਿ ॥ ਹਉਮੈ ਮਮਤਾ ਮੋਹਣੀ; ਸਭ ਮੁਠੀ ਅਹੰਕਾਰਿ ॥੧॥ ਰਹਾਉ ॥ ਜਿਨੀ ਨਾਮੁ ਵਿਸਾਰਿਆ; ਦੂਜੀ ਕਾਰੈ ਲਗਿ ॥ ਦੁਬਿਧਾ ਲਾਗੇ. ਪਚਿ ਮੁਏ; ਅੰਤਰਿ ਤ੍ਰਿਸਨਾ ਅਗਿ ॥ ਗੁਰਿ ਰਾਖੇ. ਸੇ ਉਬਰੇ; ਹੋਰਿ ਮੁਠੀ ਧੰਧੈ ਠਗਿ ॥੨॥ ਮੁਈ ਪਰੀਤਿ, ਪਿਆਰੁ ਗਇਆ; ਮੁਆ ਵੈਰੁ ਵਿਰੋਧੁ ॥ ਧੰਧਾ ਥਕਾ, ਹਉ ਮੁਈ; ਮਮਤਾ ਮਾਇਆ ਕ੍ਰੋਧੁ ॥ ਕਰਮਿ ਮਿਲੈ ਸਚੁ ਪਾਈਐ; ਗੁਰਮੁਖਿ ਸਦਾ ਨਿਰੋਧੁ ॥੩॥ ਸਚੀ ਕਾਰੈ ਸਚੁ ਮਿਲੈ; ਗੁਰਮਤਿ ਪਲੈ ਪਾਇ ॥ ਸੋ ਨਰੁ. ਜੰਮੈ ਨਾ ਮਰੈ; ਨਾ ਆਵੈ. ਨਾ ਜਾਇ ॥ ਨਾਨਕ. ਦਰਿ ਪਰਧਾਨੁ ਸੋ; ਦਰਗਹਿ ਪੈਧਾ ਜਾਇ ॥੪॥੧੪॥ ਸਿਰੀਰਾਗੁ ਮਹਲ ੧ ॥ ਤਨੁ ਜਲਿ ਬਲਿ. ਮਾਟੀ ਭਇਆ; ਮਨੁ ਮਾਇਆ ਮੋਹਿ ਮਨੂਰੁ ॥ ਅਉਗਣ. ਫਿਰਿ ਲਾਗੂ ਭਏ; ਕੂਰਿ ਵਜਾਵੈ ਤੂਰੁ ॥ ਬਿਨੁ ਸਬਦੈ. ਭਰਮਾਈਐ; ਦੁਬਿਧਾ ਡੋਬੇ ਪੂਰੁ ॥੧॥ ਮਨ ਰੇ; ਸਬਦਿ ਤਰਹੁ ਚਿਤੁ ਲਾਇ ॥ ਜਿਨਿ ਗੁਰਮੁਖਿ ਨਾਮੁ. ਨ ਬੂਝਿਆ; ਮਰਿ ਜਨਮੈ ਆਵੈ ਜਾਇ ॥੧॥ ਰਹਾਉ ॥ ਤਨੁ ਸੂਚਾ ਸੋ ਆਖੀਐ; ਜਿਸੁ ਮਹਿ ਸਾਚਾ ਨਾਉ ॥ ਭੈ ਸਚਿ ਰਾਤੀ ਦੇਹੁਰੀ; ਜਿਹਵਾ ਸਚੁ ਸੁਆਉ ॥ ਸਚੀ ਨਦਰਿ ਨਿਹਾਲੀਐ; ਬਹੁੜਿ. ਨ ਪਾਵੈ ਤਾਉ ॥੨॥ ਸਾਚੇ ਤੇ. ਪਵਨਾ ਭਇਆ; ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ ਸਾਜਿਆ; ਘਟਿ ਘਟਿ ਜੋਤਿ ਸਮੋਇ ॥ ਨਿਰਮਲੁ. ਮੈਲਾ ਨਾ ਥੀਐ; ਸਬਦਿ ਰਤੇ ਪਤਿ ਹੋਇ ॥੩॥ ਇਹੁ ਮਨੁ ਸਾਚਿ ਸੰਤੋਖਿਆ; ਨਦਰਿ ਕਰੇ ਤਿਸੁ ਮਾਹਿ ॥
Источники и права