couponatlas.

Гуру Грантх Сахиб (гурмукхи): Анг 191

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਲਿ ਕਲੇਸ; ਗੁਰ ਸਬਦਿ ਨਿਵਾਰੇ ॥ ਆਵਣ ਜਾਣ ਰਹੇ; ਸੁਖ ਸਾਰੇ ॥੧॥ ਭੈ ਬਿਨਸੇ; ਨਿਰਭਉ ਹਰਿ ਧਿਆਇਆ ॥ ਸਾਧਸੰਗਿ; ਹਰਿ ਕੇ ਗੁਣ ਗਾਇਆ ॥੧॥ ਰਹਾਉ ॥ ਚਰਨ ਕਵਲ; ਰਿਦ ਅੰਤਰਿ ਧਾਰੇ ॥ ਅਗਨਿ ਸਾਗਰ; ਗੁਰਿ. ਪਾਰਿ ਉਤਾਰੇ ॥੨॥ ਬੂਡਤ ਜਾਤ; ਪੂਰੈ ਗੁਰਿ ਕਾਢੇ ॥ ਜਨਮ ਜਨਮ ਕੇ; ਟੂਟੇ ਗਾਢੇ ॥੩॥ ਕਹੁ ਨਾਨਕ; ਤਿਸੁ ਗੁਰ ਬਲਿਹਾਰੀ ॥ ਜਿਸੁ ਭੇਟਤ; ਗਤਿ ਭਈ ਹਮਾਰੀ ॥੪॥੫੬॥੧੨੫॥ ਗਉੜੀ ਮਹਲਾ ੫ ॥ ਸਾਧਸੰਗਿ; ਤਾ ਕੀ ਸਰਨੀ ਪਰਹੁ ॥ ਮਨੁ ਤਨੁ ਅਪਨਾ; ਆਗੈ ਧਰਹੁ ॥੧॥ ਅੰਮ੍ਰਿਤ ਨਾਮੁ; ਪੀਵਹੁ ਮੇਰੇ ਭਾਈ ॥ ਸਿਮਰਿ ਸਿਮਰਿ; ਸਭ ਤਪਤਿ ਬੁਝਾਈ ॥੧॥ ਰਹਾਉ ॥ ਤਜਿ ਅਭਿਮਾਨੁ; ਜਨਮ ਮਰਣੁ ਨਿਵਾਰਹੁ ॥ ਹਰਿ ਕੇ ਦਾਸ ਕੇ ਚਰਣ; ਨਮਸਕਾਰਹੁ ॥੨॥ ਸਾਸਿ ਸਾਸਿ; ਪ੍ਰਭੁ ਮਨਹਿ ਸਮਾਲੇ ॥ ਸੋ ਧਨੁ ਸੰਚਹੁ; ਜੋ ਚਾਲੈ ਨਾਲੇ ॥੩॥ ਤਿਸਹਿ ਪਰਾਪਤਿ; ਜਿਸੁ ਮਸਤਕਿ ਭਾਗੁ ॥ ਕਹੁ ਨਾਨਕ; ਤਾ ਕੀ ਚਰਣੀ ਲਾਗੁ ॥੪॥੫੭॥੧੨੬॥ ਗਉੜੀ ਮਹਲਾ ੫ ॥ ਸੂਕੇ ਹਰੇ ਕੀਏ; ਖਿਨ ਮਾਹੇ ॥ ਅੰਮ੍ਰਿਤ ਦ੍ਰਿਸਟਿ ਸੰਚਿ; ਜੀਵਾਏ ॥੧॥ ਕਾਟੇ ਕਸਟ; ਪੂਰੇ ਗੁਰਦੇਵ ॥ ਸੇਵਕ ਕਉ ਦੀਨੀ; ਅਪੁਨੀ ਸੇਵ ॥੧॥ ਰਹਾਉ ॥ ਮਿਟਿ ਗਈ ਚਿੰਤ; ਪੁਨੀ ਮਨ ਆਸਾ ॥ ਕਰੀ ਦਇਆ; ਸਤਿਗੁਰਿ ਗੁਣਤਾਸਾ ॥੨॥ ਦੁਖ ਨਾਠੇ; ਸੁਖ ਆਇ ਸਮਾਏ ॥ ਢੀਲ ਨ ਪਰੀ; ਜਾ ਗੁਰਿ ਫੁਰਮਾਏ ॥੩॥ ਇਛ ਪੁਨੀ; ਪੂਰੇ ਗੁਰ ਮਿਲੇ ॥ ਨਾਨਕ. ਤੇ ਜਨ; ਸੁਫਲ ਫਲੇ ॥੪॥੫੮॥੧੨੭॥ ਗਉੜੀ ਮਹਲਾ ੫ ॥ ਤਾਪ ਗਏ; ਪਾਈ ਪ੍ਰਭਿ ਸਾਂਤਿ ॥ ਸੀਤਲ ਭਏ; ਕੀਨੀ ਪ੍ਰਭ ਦਾਤਿ ॥੧॥ ਪ੍ਰਭ ਕਿਰਪਾ ਤੇ; ਭਏ ਸੁਹੇਲੇ ॥ ਜਨਮ ਜਨਮ ਕੇ; ਬਿਛੁਰੇ ਮੇਲੇ ॥੧॥ ਰਹਾਉ ॥ ਸਿਮਰਤ ਸਿਮਰਤ; ਪ੍ਰਭ ਕਾ ਨਾਉ ॥ ਸਗਲ ਰੋਗ ਕਾ; ਬਿਨਸਿਆ ਥਾਉ ॥੨॥ ਸਹਜਿ ਸੁਭਾਇ; ਬੋਲੈ ਹਰਿ ਬਾਣੀ ॥ ਆਠ ਪਹਰ; ਪ੍ਰਭ ਸਿਮਰਹੁ ਪ੍ਰਾਣੀ ॥੩॥ ਦੂਖੁ ਦਰਦੁ ਜਮੁ; ਨੇੜਿ ਨ ਆਵੈ ॥ ਕਹੁ ਨਾਨਕ; ਜੋ ਹਰਿ ਗੁਨ ਗਾਵੈ ॥੪॥੫੯॥੧੨੮॥ ਗਉੜੀ ਮਹਲਾ ੫ ॥ ਭਲੇ ਦਿਨਸ; ਭਲੇ ਸੰਜੋਗ ॥ ਜਿਤੁ ਭੇਟੇ; ਪਾਰਬ੍ਰਹਮ ਨਿਰਜੋਗ ॥੧॥ ਓਹ ਬੇਲਾ ਕਉ; ਹਉ ਬਲਿ ਜਾਉ ॥ ਜਿਤੁ ਮੇਰਾ ਮਨੁ; ਜਪੈ ਹਰਿ ਨਾਉ ॥੧॥ ਰਹਾਉ ॥ ਸਫਲ ਮੂਰਤੁ; ਸਫਲ ਓਹ ਘਰੀ ॥ ਜਿਤੁ ਰਸਨਾ ਉਚਰੈ; ਹਰਿ ਹਰੀ ॥੨॥ ਸਫਲੁ ਓਹੁ ਮਾਥਾ; ਸੰਤ ਨਮਸਕਾਰਸਿ ॥ ਚਰਣ ਪੁਨੀਤ; ਚਲਹਿ ਹਰਿ ਮਾਰਗਿ ॥੩॥ ਕਹੁ ਨਾਨਕ; ਭਲਾ ਮੇਰਾ ਕਰਮ ॥ ਜਿਤੁ ਭੇਟੇ; ਸਾਧੂ ਕੇ ਚਰਨ ॥੪॥੬੦॥੧੨੯॥
Источники и права