couponatlas.

Гуру Грантх Сахиб (гурмукхи): Анг 196

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਉਖਧ ਮੰਤ੍ਰ ਤੰਤ; ਸਭਿ ਛਾਰੁ ॥ ਕਰਣੈਹਾਰੁ; ਰਿਦੇ ਮਹਿ ਧਾਰੁ ॥੩॥ ਤਜਿ ਸਭਿ ਭਰਮ; ਭਜਿਓ ਪਾਰਬ੍ਰਹਮੁ ॥ ਕਹੁ ਨਾਨਕ; ਅਟਲ ਇਹੁ ਧਰਮੁ ॥੪॥੮੦॥੧੪੯॥ ਗਉੜੀ ਮਹਲਾ ੫ ॥ ਕਰਿ ਕਿਰਪਾ; ਭੇਟੇ ਗੁਰ ਸੋਈ ॥ ਤਿਤੁ ਬਲਿ; ਰੋਗੁ. ਨ ਬਿਆਪੈ ਕੋਈ ॥੧॥ ਰਾਮ ਰਮਣ; ਤਰਣ ਭੈ ਸਾਗਰ ॥ ਸਰਣਿ ਸੂਰ; ਫਾਰੇ ਜਮ ਕਾਗਰ ॥੧॥ ਰਹਾਉ ॥ ਸਤਿਗੁਰਿ ਮੰਤ੍ਰੁ ਦੀਓ; ਹਰਿ ਨਾਮ ॥ ਇਹ ਆਸਰ; ਪੂਰਨ ਭਏ ਕਾਮ ॥੨॥ ਜਪ ਤਪ ਸੰਜਮ; ਪੂਰੀ ਵਡਿਆਈ ॥ ਗੁਰ ਕਿਰਪਾਲ; ਹਰਿ ਭਏ ਸਹਾਈ ॥੩॥ ਮਾਨ ਮੋਹ ਖੋਏ; ਗੁਰਿ. ਭਰਮ ॥ ਪੇਖੁ ਨਾਨਕ; ਪਸਰੇ ਪਾਰਬ੍ਰਹਮ ॥੪॥੮੧॥੧੫੦॥ ਗਉੜੀ ਮਹਲਾ ੫ ॥ ਬਿਖੈ ਰਾਜ ਤੇ; ਅੰਧੁਲਾ ਭਾਰੀ ॥ ਦੁਖਿ ਲਾਗੈ; ਰਾਮ ਨਾਮੁ ਚਿਤਾਰੀ ॥੧॥ ਤੇਰੇ ਦਾਸ ਕਉ; ਤੁਹੀ ਵਡਿਆਈ ॥ ਮਾਇਆ ਮਗਨੁ; ਨਰਕਿ ਲੈ ਜਾਈ ॥੧॥ ਰਹਾਉ ॥ ਰੋਗ ਗਿਰਸਤ; ਚਿਤਾਰੇ ਨਾਉ ॥ ਬਿਖੁ ਮਾਤੇ ਕਾ; ਠਉਰ ਨ ਠਾਉ ॥੨॥ ਚਰਨ ਕਮਲ ਸਿਉ; ਲਾਗੀ ਪ੍ਰੀਤਿ ॥ ਆਨ ਸੁਖਾ; ਨਹੀ ਆਵਹਿ ਚੀਤਿ ॥੩॥ ਸਦਾ ਸਦਾ ਸਿਮਰਉ; ਪ੍ਰਭ ਸੁਆਮੀ ॥ ਮਿਲੁ ਨਾਨਕ; ਹਰਿ ਅੰਤਰਜਾਮੀ ॥੪॥੮੨॥੧੫੧॥ ਗਉੜੀ ਮਹਲਾ ੫ ॥ ਆਠ ਪਹਰ; ਸੰਗੀ ਬਟਵਾਰੇ ॥ ਕਰਿ ਕਿਰਪਾ; ਪ੍ਰਭਿ ਲਏ ਨਿਵਾਰੇ ॥੧॥ ਐਸਾ ਹਰਿ ਰਸੁ; ਰਮਹੁ ਸਭੁ ਕੋਇ ॥ ਸਰਬ ਕਲਾ; ਪੂਰਨ ਪ੍ਰਭੁ ਸੋਇ ॥੧॥ ਰਹਾਉ ॥ ਮਹਾ ਤਪਤਿ; ਸਾਗਰ ਸੰਸਾਰ ॥ ਪ੍ਰਭ ਖਿਨ ਮਹਿ; ਪਾਰਿ ਉਤਾਰਣਹਾਰ ॥੨॥ ਅਨਿਕ ਬੰਧਨ; ਤੋਰੇ ਨਹੀ ਜਾਹਿ ॥ ਸਿਮਰਤ ਨਾਮ; ਮੁਕਤਿ ਫਲ ਪਾਹਿ ॥੩॥ ਉਕਤਿ ਸਿਆਨਪ; ਇਸ ਤੇ ਕਛੁ ਨਾਹਿ ॥ ਕਰਿ ਕਿਰਪਾ; ਨਾਨਕ ਗੁਣ ਗਾਹਿ ॥੪॥੮੩॥੧੫੨॥ ਗਉੜੀ ਮਹਲਾ ੫ ॥ ਥਾਤੀ ਪਾਈ; ਹਰਿ ਕੋ ਨਾਮ ॥ ਬਿਚਰੁ ਸੰਸਾਰ; ਪੂਰਨ ਸਭਿ ਕਾਮ ॥੧॥ ਵਡਭਾਗੀ; ਹਰਿ ਕੀਰਤਨੁ ਗਾਈਐ ॥ ਪਾਰਬ੍ਰਹਮ ਤੂੰ ਦੇਹਿ; ਤ ਪਾਈਐ ॥੧॥ ਰਹਾਉ ॥ ਹਰਿ ਕੇ ਚਰਣ; ਹਿਰਦੈ ਉਰਿ ਧਾਰਿ ॥ ਭਵ ਸਾਗਰੁ; ਚੜਿ ਉਤਰਹਿ ਪਾਰਿ ॥੨॥ ਸਾਧੂ ਸੰਗੁ; ਕਰਹੁ ਸਭੁ ਕੋਇ ॥ ਸਦਾ ਕਲਿਆਣ; ਫਿਰਿ ਦੂਖੁ. ਨ ਹੋਇ ॥੩॥ ਪ੍ਰੇਮ ਭਗਤਿ; ਭਜੁ ਗੁਣੀ ਨਿਧਾਨੁ ॥ ਨਾਨਕ; ਦਰਗਹ ਪਾਈਐ ਮਾਨੁ ॥੪॥੮੪॥੧੫੩॥ ਗਉੜੀ ਮਹਲਾ ੫ ॥ ਜਲਿ ਥਲਿ ਮਹੀਅਲਿ; ਪੂਰਨ ਹਰਿ ਮੀਤ ॥ ਭ੍ਰਮ ਬਿਨਸੇ; ਗਾਏ ਗੁਣ ਨੀਤ ॥੧॥ ਊਠਤ ਸੋਵਤ; ਹਰਿ ਸੰਗਿ ਪਹਰੂਆ ॥ ਜਾ ਕੈ ਸਿਮਰਣਿ; ਜਮ ਨਹੀ ਡਰੂਆ ॥੧॥ ਰਹਾਉ ॥ ਚਰਣ ਕਮਲ ਪ੍ਰਭ; ਰਿਦੈ ਨਿਵਾਸੁ ॥
Источники и права