couponatlas.

Гуру Грантх Сахиб (гурмукхи): Анг 199

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੰਤਸੰਗਿ; ਤਹ ਗੋਸਟਿ ਹੋਇ ॥ ਕੋਟਿ ਜਨਮ ਕੇ; ਕਿਲਵਿਖ ਖੋਇ ॥੨॥ ਸਿਮਰਹਿ ਸਾਧ; ਕਰਹਿ ਆਨੰਦੁ ॥ ਮਨਿ ਤਨਿ ਰਵਿਆ; ਪਰਮਾਨੰਦੁ ॥੩॥ ਜਿਸਹਿ ਪਰਾਪਤਿ; ਹਰਿ ਚਰਣ ਨਿਧਾਨ ॥ ਨਾਨਕ ਦਾਸ; ਤਿਸਹਿ ਕੁਰਬਾਨ ॥੪॥੯੫॥੧੬੪॥ ਗਉੜੀ ਮਹਲਾ ੫ ॥ ਸੋ ਕਿਛੁ ਕਰਿ; ਜਿਤੁ. ਮੈਲੁ ਨ ਲਾਗੈ ॥ ਹਰਿ ਕੀਰਤਨ ਮਹਿ; ਏਹੁ ਮਨੁ ਜਾਗੈ ॥੧॥ ਰਹਾਉ ॥ ਏਕੋ ਸਿਮਰਿ; ਨ ਦੂਜਾ ਭਾਉ ॥ ਸੰਤਸੰਗਿ; ਜਪਿ ਕੇਵਲ ਨਾਉ ॥੧॥ ਕਰਮ ਧਰਮ; ਨੇਮ ਬ੍ਰਤ ਪੂਜਾ ॥ ਪਾਰਬ੍ਰਹਮ ਬਿਨੁ; ਜਾਨੁ ਨ ਦੂਜਾ ॥੨॥ ਤਾ ਕੀ; ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ; ਅਪੁਨੇ ਪ੍ਰਭ ਨਾਲਿ ॥੩॥ ਸੋ ਬੈਸਨੋ; ਹੈ ਅਪਰ ਅਪਾਰੁ ॥ ਕਹੁ ਨਾਨਕ; ਜਿਨਿ ਤਜੇ ਬਿਕਾਰ ॥੪॥੯੬॥੧੬੫॥ ਗਉੜੀ ਮਹਲਾ ੫ ॥ ਜੀਵਤ ਛਾਡਿ ਜਾਹਿ; ਦੇਵਾਨੇ ॥ ਮੁਇਆ; ਉਨ ਤੇ. ਕੋ ਵਰਸਾਂਨੇ ॥੧॥ ਸਿਮਰਿ ਗੋਵਿੰਦੁ; ਮਨਿ ਤਨਿ ਧੁਰਿ ਲਿਖਿਆ ॥ ਕਾਹੂ ਕਾਜ; ਨ ਆਵਤ ਬਿਖਿਆ ॥੧॥ ਰਹਾਉ ॥ ਬਿਖੈ ਠਗਉਰੀ; ਜਿਨਿ ਜਿਨਿ ਖਾਈ ॥ ਤਾ ਕੀ ਤ੍ਰਿਸਨਾ; ਕਬਹੂੰ ਨ ਜਾਈ ॥੨॥ ਦਾਰਨ ਦੁਖ; ਦੁਤਰ ਸੰਸਾਰੁ ॥ ਰਾਮ ਨਾਮ ਬਿਨੁ; ਕੈਸੇ ਉਤਰਸਿ ਪਾਰਿ ॥੩॥ ਸਾਧਸੰਗਿ ਮਿਲਿ; ਦੁਇ ਕੁਲ ਸਾਧਿ ॥ ਰਾਮ ਨਾਮ; ਨਾਨਕ ਆਰਾਧਿ ॥੪॥੯੭॥੧੬੬॥ ਗਉੜੀ ਮਹਲਾ ੫ ॥ ਗਰੀਬਾ ਉਪਰਿ; ਜਿ ਖਿੰਜੈ ਦਾੜੀ ॥ ਪਾਰਬ੍ਰਹਮਿ; ਸਾ ਅਗਨਿ ਮਹਿ ਸਾੜੀ ॥੧॥ ਪੂਰਾ ਨਿਆਉ ਕਰੇ; ਕਰਤਾਰੁ ॥ ਅਪੁਨੇ ਦਾਸ ਕਉ; ਰਾਖਨਹਾਰੁ ॥੧॥ ਰਹਾਉ ॥ ਆਦਿ ਜੁਗਾਦਿ; ਪ੍ਰਗਟਿ ਪਰਤਾਪੁ ॥ ਨਿੰਦਕੁ ਮੁਆ; ਉਪਜਿ ਵਡ ਤਾਪੁ ॥੨॥ ਤਿਨਿ ਮਾਰਿਆ; ਜਿ ਰਖੈ ਨ ਕੋਇ ॥ ਆਗੈ ਪਾਛੈ; ਮੰਦੀ ਸੋਇ ॥੩॥ ਅਪੁਨੇ ਦਾਸ; ਰਾਖੈ ਕੰਠਿ ਲਾਇ ॥ ਸਰਣਿ ਨਾਨਕ; ਹਰਿ ਨਾਮੁ ਧਿਆਇ ॥੪॥੯੮॥੧੬੭॥ ਗਉੜੀ ਮਹਲਾ ੫ ॥ ਮਹਜਰੁ; ਝੂਠਾ ਕੀਤੋਨੁ ਆਪਿ ॥ ਪਾਪੀ ਕਉ; ਲਾਗਾ ਸੰਤਾਪੁ ॥੧॥ ਜਿਸਹਿ ਸਹਾਈ; ਗੋਬਿਦੁ ਮੇਰਾ ॥ ਤਿਸੁ ਕਉ; ਜਮੁ. ਨਹੀ ਆਵੈ ਨੇਰਾ ॥੧॥ ਰਹਾਉ ॥ ਸਾਚੀ ਦਰਗਹ; ਬੋਲੈ ਕੂੜੁ ॥ ਸਿਰੁ ਹਾਥ ਪਛੋੜੈ; ਅੰਧਾ ਮੂੜੁ ॥੨॥ ਰੋਗ ਬਿਆਪੇ; ਕਰਦੇ ਪਾਪ ॥ ਅਦਲੀ ਹੋਇ ਬੈਠਾ; ਪ੍ਰਭੁ ਆਪਿ ॥੩॥ ਅਪਨ ਕਮਾਇਐ; ਆਪੇ ਬਾਧੇ ॥ ਦਰਬੁ ਗਇਆ; ਸਭੁ ਜੀਅ ਕੈ ਸਾਥੈ ॥੪॥ ਨਾਨਕ; ਸਰਨਿ ਪਰੇ ਦਰਬਾਰਿ ॥ ਰਾਖੀ ਪੈਜ; ਮੇਰੈ ਕਰਤਾਰਿ ॥੫॥੯੯॥੧੬੮॥ ਗਉੜੀ ਮਹਲਾ ੫ ॥ ਜਨ ਕੀ ਧੂਰਿ; ਮਨ ਮੀਠ ਖਟਾਨੀ ॥ ਪੂਰਬਿ ਕਰਮਿ ਲਿਖਿਆ; ਧੁਰਿ ਪ੍ਰਾਨੀ ॥੧॥ ਰਹਾਉ ॥
Источники и права