couponatlas.

Гуру Грантх Сахиб (гурмукхи): Анг 20

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੰਚ ਭੂਤ. ਸਚਿ ਭੈ ਰਤੇ; ਜੋਤਿ ਸਚੀ ਮਨ ਮਾਹਿ ॥ ਨਾਨਕ. ਅਉਗਣ ਵੀਸਰੇ; ਗੁਰਿ ਰਾਖੇ. ਪਤਿ ਤਾਹਿ ॥੪॥੧੫॥ ਸਿਰੀਰਾਗੁ ਮਹਲਾ ੧ ॥ ਨਾਨਕ. ਬੇੜੀ ਸਚ ਕੀ; ਤਰੀਐ ਗੁਰ ਵੀਚਾਰਿ ॥ ਇਕਿ ਆਵਹਿ. ਇਕਿ ਜਾਵਹੀ; ਪੂਰਿ ਭਰੇ ਅਹੰਕਾਰਿ ॥ ਮਨਹਠਿ ਮਤੀ. ਬੂਡੀਐ; ਗੁਰਮੁਖਿ ਸਚੁ ਸੁ ਤਾਰਿ ॥੧॥ ਗੁਰ ਬਿਨੁ; ਕਿਉ ਤਰੀਐ ਸੁਖੁ ਹੋਇ ॥ ਜਿਉ ਭਾਵੈ ਤਿਉ ਰਾਖੁ ਤੂ; ਮੈ. ਅਵਰੁ ਨ ਦੂਜਾ ਕੋਇ ॥੧॥ ਰਹਾਉ ॥ ਆਗੈ ਦੇਖਉ. ਡਉ ਜਲੈ; ਪਾਛੈ. ਹਰਿਓ ਅੰਗੂਰੁ ॥ ਜਿਸ ਤੇ ਉਪਜੈ. ਤਿਸ ਤੇ ਬਿਨਸੈ; ਘਟਿ ਘਟਿ ਸਚੁ ਭਰਪੂਰਿ ॥ ਆਪੇ ਮੇਲਿ ਮਿਲਾਵਹੀ; ਸਾਚੈ ਮਹਲਿ ਹਦੂਰਿ ॥੨॥ ਸਾਹਿ ਸਾਹਿ ਤੁਝੁ ਸੰਮਲਾ; ਕਦੇ ਨ ਵਿਸਾਰੇਉ ॥ ਜਿਉ ਜਿਉ ਸਾਹਬੁ ਮਨਿ ਵਸੈ; ਗੁਰਮੁਖਿ ਅੰਮ੍ਰਿਤੁ ਪੇਉ ॥ ਮਨੁ ਤਨੁ ਤੇਰਾ. ਤੂ ਧਣੀ; ਗਰਬੁ ਨਿਵਾਰਿ ਸਮੇਉ ॥੩॥ ਜਿਨਿ. ਏਹੁ ਜਗਤੁ ਉਪਾਇਆ; ਤ੍ਰਿਭਵਣੁ ਕਰਿ ਆਕਾਰੁ ॥ ਗੁਰਮੁਖਿ ਚਾਨਣੁ ਜਾਣੀਐ; ਮਨਮੁਖਿ ਮੁਗਧੁ ਗੁਬਾਰੁ ॥ ਘਟਿ ਘਟਿ ਜੋਤਿ ਨਿਰੰਤਰੀ; ਬੂਝੈ ਗੁਰਮਤਿ ਸਾਰੁ ॥੪॥ ਗੁਰਮੁਖਿ ਜਿਨੀ ਜਾਣਿਆ; ਤਿਨ ਕੀਚੈ ਸਾਬਾਸਿ ॥ ਸਚੇ ਸੇਤੀ ਰਲਿ ਮਿਲੇ; ਸਚੇ ਗੁਣ ਪਰਗਾਸਿ ॥ ਨਾਨਕ. ਨਾਮਿ ਸੰਤੋਖੀਆ; ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥ ਸਿਰੀਰਾਗੁ ਮਹਲਾ ੧ ॥ ਸੁਣਿ ਮਨ ਮਿਤ੍ਰ ਪਿਆਰਿਆ; ਮਿਲੁ ਵੇਲਾ ਹੈ ਏਹ ॥ ਜਬ ਲਗੁ ਜੋਬਨਿ ਸਾਸੁ ਹੈ; ਤਬ ਲਗੁ ਇਹੁ ਤਨੁ ਦੇਹ ॥ ਬਿਨੁ ਗੁਣ. ਕਾਮਿ ਨ ਆਵਈ; ਢਹਿ ਢੇਰੀ ਤਨੁ ਖੇਹ ॥੧॥ ਮੇਰੇ ਮਨ; ਲੈ ਲਾਹਾ. ਘਰਿ ਜਾਹਿ ॥ ਗੁਰਮੁਖਿ ਨਾਮੁ ਸਲਾਹੀਐ; ਹਉਮੈ ਨਿਵਰੀ ਭਾਹਿ ॥੧॥ ਰਹਾਉ ॥ ਸੁਣਿ ਸੁਣਿ ਗੰਢਣੁ ਗੰਢੀਐ; ਲਿਖਿ ਪੜਿ ਬੁਝਹਿ ਭਾਰੁ ॥ ਤ੍ਰਿਸਨਾ ਅਹਿਨਿਸਿ ਅਗਲੀ; ਹਉਮੈ ਰੋਗੁ ਵਿਕਾਰੁ ॥ ਓਹੁ. ਵੇਪਰਵਾਹੁ ਅਤੋਲਵਾ; ਗੁਰਮਤਿ ਕੀਮਤਿ ਸਾਰੁ ॥੨॥ ਲਖ ਸਿਆਣਪ ਜੇ ਕਰੀ; ਲਖ ਸਿਉ ਪ੍ਰੀਤਿ ਮਿਲਾਪੁ ॥ ਬਿਨੁ ਸੰਗਤਿ ਸਾਧ. ਨ ਧ੍ਰਾਪੀਆ; ਬਿਨੁ ਨਾਵੈ. ਦੂਖ ਸੰਤਾਪੁ ॥ ਹਰਿ ਜਪਿ ਜੀਅਰੇ ਛੁਟੀਐ; ਗੁਰਮੁਖਿ ਚੀਨੈ ਆਪੁ ॥੩॥ ਤਨੁ ਮਨੁ ਗੁਰ ਪਹਿ ਵੇਚਿਆ; ਮਨੁ ਦੀਆ ਸਿਰੁ ਨਾਲਿ ॥ ਤ੍ਰਿਭਵਣੁ ਖੋਜਿ ਢੰਢੋਲਿਆ; ਗੁਰਮੁਖਿ ਖੋਜਿ ਨਿਹਾਲਿ ॥ ਸਤਗੁਰਿ ਮੇਲਿ ਮਿਲਾਇਆ; ਨਾਨਕ. ਸੋ ਪ੍ਰਭੁ ਨਾਲਿ ॥੪॥੧੭॥ ਸਿਰੀਰਾਗੁ ਮਹਲਾ ੧ ॥ ਮਰਣੈ ਕੀ ਚਿੰਤਾ ਨਹੀ; ਜੀਵਣ ਕੀ ਨਹੀ ਆਸ ॥ ਤੂ ਸਰਬ ਜੀਆ ਪ੍ਰਤਿਪਾਲਹੀ; ਲੇਖੈ ਸਾਸ ਗਿਰਾਸ ॥ ਅੰਤਰਿ ਗੁਰਮੁਖਿ. ਤੂ ਵਸਹਿ; ਜਿਉ ਭਾਵੈ. ਤਿਉ ਨਿਰਜਾਸਿ ॥੧॥ ਜੀਅਰੇ; ਰਾਮ ਜਪਤ ਮਨੁ ਮਾਨੁ ॥ ਅੰਤਰਿ ਲਾਗੀ ਜਲਿ ਬੁਝੀ; ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥
Источники и права