couponatlas.

Гуру Грантх Сахиб (гурмукхи): Анг 201

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਇਆ ਕਰੀ; ਪੂਰਨ ਹਰਿ ਰਾਇਆ ॥੧॥ ਰਹਾਉ ॥ ਕਹੁ ਨਾਨਕ; ਜਾ ਕੇ ਪੂਰੇ ਭਾਗ ॥ ਹਰਿ ਹਰਿ ਨਾਮੁ; ਅਸਥਿਰੁ ਸੋਹਾਗੁ ॥੨॥੧੦੬॥ ਗਉੜੀ ਮਹਲਾ ੫ ॥ ਧੋਤੀ ਖੋਲਿ; ਵਿਛਾਏ ਹੇਠਿ ॥ ਗਰਧਪ ਵਾਂਗੂ; ਲਾਹੇ ਪੇਟਿ ॥੧॥ ਬਿਨੁ ਕਰਤੂਤੀ; ਮੁਕਤਿ ਨ ਪਾਈਐ ॥ ਮੁਕਤਿ ਪਦਾਰਥੁ; ਨਾਮੁ ਧਿਆਈਐ ॥੧॥ ਰਹਾਉ ॥ ਪੂਜਾ ਤਿਲਕ; ਕਰਤ ਇਸਨਾਨਾਂ ॥ ਛੁਰੀ ਕਾਢਿ; ਲੇਵੈ ਹਥਿ ਦਾਨਾ ॥੨॥ ਬੇਦੁ ਪੜੈ; ਮੁਖਿ ਮੀਠੀ ਬਾਣੀ ॥ ਜੀਆਂ ਕੁਹਤ; ਨ ਸੰਗੈ ਪਰਾਣੀ ॥੩॥ ਕਹੁ ਨਾਨਕ; ਜਿਸੁ ਕਿਰਪਾ ਧਾਰੈ ॥ ਹਿਰਦਾ ਸੁਧੁ; ਬ੍ਰਹਮੁ ਬੀਚਾਰੈ ॥੪॥੧੦੭॥ ਗਉੜੀ ਮਹਲਾ ੫ ॥ ਥਿਰੁ ਘਰਿ ਬੈਸਹੁ; ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ; ਕਾਜ ਸਵਾਰੇ ॥੧॥ ਰਹਾਉ ॥ ਦੁਸਟ ਦੂਤ; ਪਰਮੇਸਰਿ ਮਾਰੇ ॥ ਜਨ ਕੀ ਪੈਜ; ਰਖੀ ਕਰਤਾਰੇ ॥੧॥ ਬਾਦਿਸਾਹ ਸਾਹ ਸਭ; ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ; ਮਹਾ ਰਸ ਪੀਨੇ ॥੨॥ ਨਿਰਭਉ ਹੋਇ; ਭਜਹੁ ਭਗਵਾਨ ॥ ਸਾਧਸੰਗਤਿ ਮਿਲਿ; ਕੀਨੋ ਦਾਨੁ ॥੩॥ ਸਰਣਿ ਪਰੇ; ਪ੍ਰਭ ਅੰਤਰਜਾਮੀ ॥ ਨਾਨਕ. ਓਟ ਪਕਰੀ; ਪ੍ਰਭ ਸੁਆਮੀ ॥੪॥੧੦੮॥ ਗਉੜੀ ਮਹਲਾ ੫ ॥ ਹਰਿ ਸੰਗਿ ਰਾਤੇ; ਭਾਹਿ. ਨ ਜਲੈ ॥ ਹਰਿ ਸੰਗਿ ਰਾਤੇ; ਮਾਇਆ ਨਹੀ ਛਲੈ ॥ ਹਰਿ ਸੰਗਿ ਰਾਤੇ; ਨਹੀ ਡੂਬੈ ਜਲਾ ॥ ਹਰਿ ਸੰਗਿ ਰਾਤੇ; ਸੁਫਲ ਫਲਾ ॥੧॥ ਸਭ ਭੈ ਮਿਟਹਿ; ਤੁਮਾਰੈ ਨਾਇ ॥ ਭੇਟਤ ਸੰਗਿ; ਹਰਿ ਹਰਿ ਗੁਨ ਗਾਇ ॥ ਰਹਾਉ ॥ ਹਰਿ ਸੰਗਿ ਰਾਤੇ; ਮਿਟੈ ਸਭ ਚਿੰਤਾ ॥ ਹਰਿ ਸਿਉ ਸੋ ਰਚੈ; ਜਿਸੁ ਸਾਧ ਕਾ ਮੰਤਾ ॥ ਹਰਿ ਸੰਗਿ ਰਾਤੇ; ਜਮ ਕੀ ਨਹੀ ਤ੍ਰਾਸ ॥ ਹਰਿ ਸੰਗਿ ਰਾਤੇ; ਪੂਰਨ ਆਸ ॥੨॥ ਹਰਿ ਸੰਗਿ ਰਾਤੇ; ਦੂਖੁ ਨ ਲਾਗੈ ॥ ਹਰਿ ਸੰਗਿ ਰਾਤਾ; ਅਨਦਿਨੁ ਜਾਗੈ ॥ ਹਰਿ ਸੰਗਿ ਰਾਤਾ; ਸਹਜ ਘਰਿ ਵਸੈ ॥ ਹਰਿ ਸੰਗਿ ਰਾਤੇ; ਭ੍ਰਮੁ ਭਉ ਨਸੈ ॥੩॥ ਹਰਿ ਸੰਗਿ ਰਾਤੇ; ਮਤਿ ਊਤਮ ਹੋਇ ॥ ਹਰਿ ਸੰਗਿ ਰਾਤੇ; ਨਿਰਮਲ ਸੋਇ ॥ ਕਹੁ ਨਾਨਕ; ਤਿਨ ਕਉ ਬਲਿ ਜਾਈ ॥ ਜਿਨ ਕਉ ਪ੍ਰਭੁ ਮੇਰਾ; ਬਿਸਰਤ ਨਾਹੀ ॥੪॥੧੦੯॥ ਗਉੜੀ ਮਹਲਾ ੫ ॥ ਉਦਮੁ ਕਰਤ; ਸੀਤਲ ਮਨ ਭਏ ॥ ਮਾਰਗਿ ਚਲਤ; ਸਗਲ ਦੁਖ ਗਏ ॥ ਨਾਮੁ ਜਪਤ; ਮਨਿ ਭਏ ਅਨੰਦ ॥ ਰਸਿ ਗਾਏ; ਗੁਨ ਪਰਮਾਨੰਦ ॥੧॥ ਖੇਮ ਭਇਆ; ਕੁਸਲ ਘਰਿ ਆਏ ॥ ਭੇਟਤ ਸਾਧਸੰਗਿ; ਗਈ ਬਲਾਏ ॥ ਰਹਾਉ ॥ ਨੇਤ੍ਰ ਪੁਨੀਤ; ਪੇਖਤ ਹੀ ਦਰਸ ॥ ਧਨਿ ਮਸਤਕ; ਚਰਨ ਕਮਲ ਹੀ ਪਰਸ ॥ ਗੋਬਿੰਦ ਕੀ ਟਹਲ; ਸਫਲ ਇਹ ਕਾਂਇਆ ॥
Источники и права