couponatlas.

Гуру Грантх Сахиб (гурмукхи): Анг 205

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅੰਤਰਿ ਅਲਖੁ. ਨ ਜਾਈ ਲਖਿਆ; ਵਿਚਿ ਪੜਦਾ ਹਉਮੈ ਪਾਈ ॥ ਮਾਇਆ ਮੋਹਿ ਸਭੋ ਜਗੁ ਸੋਇਆ; ਇਹੁ ਭਰਮੁ. ਕਹਹੁ ਕਿਉ ਜਾਈ ॥੧॥ ਏਕਾ ਸੰਗਤਿ. ਇਕਤੁ ਗ੍ਰਿਹਿ ਬਸਤੇ; ਮਿਲਿ ਬਾਤ. ਨ ਕਰਤੇ ਭਾਈ ॥ ਏਕ ਬਸਤੁ ਬਿਨੁ. ਪੰਚ ਦੁਹੇਲੇ; ਓਹ ਬਸਤੁ ਅਗੋਚਰ ਠਾਈ ॥੨॥ ਜਿਸ ਕਾ ਗ੍ਰਿਹੁ, ਤਿਨਿ ਦੀਆ ਤਾਲਾ; ਕੁੰਜੀ. ਗੁਰ ਸਉਪਾਈ ॥ ਅਨਿਕ ਉਪਾਵ ਕਰੇ. ਨਹੀ ਪਾਵੈ; ਬਿਨੁ ਸਤਿਗੁਰ ਸਰਣਾਈ ॥੩॥ ਜਿਨ ਕੇ ਬੰਧਨ. ਕਾਟੇ ਸਤਿਗੁਰ; ਤਿਨ ਸਾਧਸੰਗਤਿ ਲਿਵ ਲਾਈ ॥ ਪੰਚ ਜਨਾ ਮਿਲਿ. ਮੰਗਲੁ ਗਾਇਆ; ਹਰਿ ਨਾਨਕ. ਭੇਦੁ ਨ ਭਾਈ ॥੪॥ ਮੇਰੇ ਰਾਮ ਰਾਇ; ਇਨ ਬਿਧਿ ਮਿਲੈ ਗੁਸਾਈ ॥ ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ; ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥ ਗਉੜੀ ਮਹਲਾ ੫ ॥ ਐਸੋ ਪਰਚਉ; ਪਾਇਓ ॥ ਕਰੀ ਕ੍ਰਿਪਾ ਦਇਆਲ ਬੀਠੁਲੈ; ਸਤਿਗੁਰ ਮੁਝਹਿ ਬਤਾਇਓ ॥੧॥ ਰਹਾਉ ॥ ਜਤ ਕਤ ਦੇਖਉ. ਤਤ ਤਤ ਤੁਮ ਹੀ; ਮੋਹਿ. ਇਹੁ ਬਿਸੁਆਸੁ ਹੋਇ ਆਇਓ ॥ ਕੈ ਪਹਿ ਕਰਉ ਅਰਦਾਸਿ ਬੇਨਤੀ; ਜਉ. ਸੁਨਤੋ ਹੈ ਰਘੁਰਾਇਓ ॥੧॥ ਲਹਿਓ ਸਹਸਾ. ਬੰਧਨ, ਗੁਰਿ ਤੋਰੇ; ਤਾਂ ਸਦਾ ਸਹਜ ਸੁਖੁ ਪਾਇਓ ॥ ਹੋਣਾ ਸਾ ਸੋਈ ਫੁਨਿ ਹੋਸੀ; ਸੁਖੁ ਦੁਖੁ ਕਹਾ ਦਿਖਾਇਓ ॥੨॥ ਖੰਡ ਬ੍ਰਹਮੰਡ ਕਾ ਏਕੋ ਠਾਣਾ; ਗੁਰਿ. ਪਰਦਾ ਖੋਲਿ ਦਿਖਾਇਓ ॥ ਨਉ ਨਿਧਿ ਨਾਮੁ ਨਿਧਾਨੁ, ਇਕ ਠਾਈ; ਤਉ ਬਾਹਰਿ ਕੈਠੈ ਜਾਇਓ ॥੩॥ ਏਕੈ ਕਨਿਕ ਅਨਿਕ ਭਾਤਿ ਸਾਜੀ; ਬਹੁ ਪਰਕਾਰ ਰਚਾਇਓ ॥ ਕਹੁ ਨਾਨਕ. ਭਰਮੁ, ਗੁਰਿ ਖੋਈ ਹੈ; ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥ ਗਉੜੀ₂ ਮਹਲਾ ੫ ॥ ਅਉਧ ਘਟੈ; ਦਿਨਸੁ ਰੈਨਾਰੇ ॥ ਮਨ ਗੁਰ ਮਿਲਿ; ਕਾਜ ਸਵਾਰੇ ॥੧॥ ਰਹਾਉ ॥ ਕਰਉ ਬੇਨੰਤੀ. ਸੁਨਹੁ ਮੇਰੇ ਮੀਤਾ; ਸੰਤ ਟਹਲ ਕੀ ਬੇਲਾ ॥ ਈਹਾ. ਖਾਟਿ ਚਲਹੁ ਹਰਿ ਲਾਹਾ; ਆਗੈ ਬਸਨੁ ਸੁਹੇਲਾ ॥੧॥ ਇਹੁ ਸੰਸਾਰੁ ਬਿਕਾਰੁ ਸਹਸੇ ਮਹਿ; ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਏ ਹਰਿ ਰਸੁ; ਅਕਥ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ. ਸੋਈ ਵਿਹਾਝਹੁ; ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ; ਬਹੁਰਿ. ਨ ਹੋਇਗੋ ਫੇਰਾ ॥੩॥ ਅੰਤਰਜਾਮੀ ਪੁਰਖ ਬਿਧਾਤੇ; ਸਰਧਾ ਮਨ ਕੀ ਪੂਰੇ ॥ ਨਾਨਕੁ ਦਾਸੁ. ਇਹੀ ਸੁਖੁ ਮਾਗੈ; ਮੋ ਕਉ ਕਰਿ ਸੰਤਨ ਕੀ ਧੂਰੇ ॥੪॥੩॥੧੨੪॥ ਗਉੜੀ ਮਹਲਾ ੫ ॥ ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ; ਸਭ ਗੁਨ ਤੇਰੇ ॥੧॥ ਰਹਾਉ ॥ ਪੰਚ ਬਿਖਾਦੀ. ਏਕੁ ਗਰੀਬਾ; ਰਾਖਹੁ ਰਾਖਨਹਾਰੇ ॥ ਖੇਦੁ ਕਰਹਿ. ਅਰੁ ਬਹੁਤੁ ਸੰਤਾਵਹਿ; ਆਇਓ ਸਰਨਿ ਤੁਹਾਰੇ ॥੧॥
Источники и права