couponatlas.

Гуру Грантх Сахиб (гурмукхи): Анг 207

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਰਨਿ ਨ ਸਾਕਉ. ਤੁਮਰੇ ਰੰਗਾ; ਗੁਣ ਨਿਧਾਨ ਸੁਖਦਾਤੇ ॥ ਅਗਮ ਅਗੋਚਰ ਪ੍ਰਭ ਅਬਿਨਾਸੀ; ਪੂਰੇ ਗੁਰ ਤੇ. ਜਾਤੇ ॥੨॥ ਭ੍ਰਮੁ ਭਉ ਕਾਟਿ. ਕੀਏ ਨਿਹਕੇਵਲ; ਜਬ ਤੇ ਹਉਮੈ ਮਾਰੀ ॥ ਜਨਮ ਮਰਣ ਕੋ ਚੂਕੋ ਸਹਸਾ; ਸਾਧਸੰਗਤਿ ਦਰਸਾਰੀ ॥੩॥ ਚਰਣ ਪਖਾਰਿ. ਕਰਉ ਗੁਰ ਸੇਵਾ; ਬਾਰਿ ਜਾਉ ਲਖ ਬਰੀਆ ॥ ਜਿਹ ਪ੍ਰਸਾਦਿ. ਇਹੁ ਭਉਜਲੁ ਤਰਿਆ; ਜਨ ਨਾਨਕ. ਪ੍ਰਿਅ ਸੰਗਿ ਮਿਰੀਆ ॥੪॥੭॥੧੨੮॥ ਗਉੜੀ ਮਹਲਾ ੫ ॥ ਤੁਝ ਬਿਨੁ; ਕਵਨੁ ਰੀਝਾਵੈ. ਤੋਹੀ ॥ ਤੇਰੋ ਰੂਪੁ; ਸਗਲ ਦੇਖਿ ਮੋਹੀ ॥੧॥ ਰਹਾਉ ॥ ਸੁਰਗ ਪਇਆਲ ਮਿਰਤ ਭੂਅ ਮੰਡਲ; ਸਰਬ ਸਮਾਨੋ ਏਕੈ ਓਹੀ ॥ ਸਿਵ ਸਿਵ ਕਰਤ, ਸਗਲ ਕਰ ਜੋਰਹਿ; ਸਰਬ ਮਇਆ ਠਾਕੁਰ ਤੇਰੀ ਦੋਹੀ ॥੧॥ ਪਤਿਤ. ਪਾਵਨ, ਠਾਕੁਰ ਨਾਮੁ ਤੁਮਰਾ; ਸੁਖਦਾਈ ਨਿਰਮਲ ਸੀਤਲੋਹੀ ॥ ਗਿਆਨ ਧਿਆਨ ਨਾਨਕ ਵਡਿਆਈ; ਸੰਤ ਤੇਰੇ ਸਿਉ ਗਾਲ ਗਲੋਹੀ ॥੨॥੮॥੧੨੯॥ ਗਉੜੀ ਮਹਲਾ ੫ ॥ ਮਿਲਹੁ. ਪਿਆਰੇ ਜੀਆ ॥ ਪ੍ਰਭ ਕੀਆ ਤੁਮਾਰਾ; ਥੀਆ ॥੧॥ ਰਹਾਉ ॥ ਅਨਿਕ ਜਨਮ ਬਹੁ ਜੋਨੀ ਭ੍ਰਮਿਆ; ਬਹੁਰਿ ਬਹੁਰਿ ਦੁਖੁ ਪਾਇਆ ॥ ਤੁਮਰੀ ਕ੍ਰਿਪਾ ਤੇ. ਮਾਨੁਖ ਦੇਹ ਪਾਈ ਹੈ; ਦੇਹੁ ਦਰਸੁ. ਹਰਿ ਰਾਇਆ ॥੧॥ ਸੋਈ ਹੋਆ. ਜੋ ਤਿਸੁ ਭਾਣਾ; ਅਵਰੁ. ਨ ਕਿਨ ਹੀ ਕੀਤਾ ॥ ਤੁਮਰੈ ਭਾਣੈ. ਭਰਮਿ ਮੋਹਿ ਮੋਹਿਆ; ਜਾਗਤੁ ਨਾਹੀ. ਸੂਤਾ ॥੨॥ ਬਿਨਉ ਸੁਨਹੁ. ਤੁਮ ਪ੍ਰਾਨਪਤਿ ਪਿਆਰੇ; ਕਿਰਪਾ ਨਿਧਿ ਦਇਆਲਾ ॥ ਰਾਖਿ ਲੇਹੁ. ਪਿਤਾ ਪ੍ਰਭ ਮੇਰੇ; ਅਨਾਥਹ ਕਰਿ ਪ੍ਰਤਿਪਾਲਾ ॥੩॥ ਜਿਸ ਨੋ ਤੁਮਹਿ ਦਿਖਾਇਓ ਦਰਸਨੁ; ਸਾਧਸੰਗਤਿ ਕੈ ਪਾਛੈ ॥ ਕਰਿ ਕਿਰਪਾ ਧੂਰਿ ਦੇਹੁ ਸੰਤਨ ਕੀ; ਸੁਖੁ ਨਾਨਕੁ. ਇਹੁ ਬਾਛੈ ॥੪॥੯॥੧੩੦॥ ਗਉੜੀ ਮਹਲਾ ੫ ॥ ਹਉ; ਤਾ ਕੈ ਬਲਿਹਾਰੀ ॥ ਜਾ ਕੈ; ਕੇਵਲ ਨਾਮੁ ਅਧਾਰੀ ॥੧॥ ਰਹਾਉ ॥ ਮਹਿਮਾ ਤਾ ਕੀ. ਕੇਤਕ ਗਨੀਐ; ਜਨ ਪਾਰਬ੍ਰਹਮ ਰੰਗਿ ਰਾਤੇ ॥ ਸੂਖ ਸਹਜ ਆਨੰਦ ਤਿਨਾ ਸੰਗਿ; ਉਨ ਸਮਸਰਿ. ਅਵਰ ਨ ਦਾਤੇ ॥੧॥ ਜਗਤ ਉਧਾਰਣ ਸੇਈ ਆਏ; ਜੋ ਜਨ ਦਰਸ ਪਿਆਸਾ ॥ ਉਨ ਕੀ ਸਰਣਿ ਪਰੈ. ਸੋ ਤਰਿਆ; ਸੰਤਸੰਗਿ. ਪੂਰਨ ਆਸਾ ॥੨॥ ਤਾ ਕੈ ਚਰਣਿ ਪਰਉ. ਤਾ ਜੀਵਾ; ਜਨ ਕੈ ਸੰਗਿ ਨਿਹਾਲਾ ॥ ਭਗਤਨ ਕੀ ਰੇਣੁ. ਹੋਇ ਮਨੁ ਮੇਰਾ; ਹੋਹੁ ਪ੍ਰਭੂ ਕਿਰਪਾਲਾ ॥੩॥ ਰਾਜੁ ਜੋਬਨੁ. ਅਵਧ ਜੋ ਦੀਸੈ; ਸਭੁ ਕਿਛੁ. ਜੁਗ ਮਹਿ ਘਾਟਿਆ ॥ ਨਾਮੁ ਨਿਧਾਨੁ. ਸਦ ਨਵਤਨੁ ਨਿਰਮਲੁ; ਇਹੁ ਨਾਨਕ. ਹਰਿ ਧਨੁ ਖਾਟਿਆ ॥੪॥੧੦॥੧੩੧॥
Источники и права