couponatlas.

Гуру Грантх Сахиб (гурмукхи): Анг 21

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅੰਤਰ ਕੀ ਗਤਿ ਜਾਣੀਐ; ਗੁਰ ਮਿਲੀਐ. ਸੰਕ ਉਤਾਰਿ ॥ ਮੁਇਆ. ਜਿਤੁ ਘਰਿ ਜਾਈਐ; ਤਿਤੁ ਜੀਵਦਿਆ ਮਰੁ ਮਾਰਿ ॥ ਅਨਹਦ ਸਬਦਿ ਸੁਹਾਵਣੇ; ਪਾਈਐ ਗੁਰ ਵੀਚਾਰਿ ॥੨॥ ਅਨਹਦ ਬਾਣੀ ਪਾਈਐ; ਤਹ ਹਉਮੈ ਹੋਇ ਬਿਨਾਸੁ ॥ ਸਤਗੁਰੁ ਸੇਵੇ ਆਪਣਾ; ਹਉ ਸਦ ਕੁਰਬਾਣੈ ਤਾਸੁ ॥ ਖੜਿ ਦਰਗਹ ਪੈਨਾਈਐ; ਮੁਖਿ ਹਰਿ ਨਾਮ ਨਿਵਾਸੁ ॥੩॥ ਜਹ ਦੇਖਾ. ਤਹ ਰਵਿ ਰਹੇ; ਸਿਵ ਸਕਤੀ ਕਾ ਮੇਲੁ ॥ ਤ੍ਰਿਹੁ ਗੁਣ ਬੰਧੀ ਦੇਹੁਰੀ; ਜੋ ਆਇਆ ਜਗਿ. ਸੋ ਖੇਲੁ ॥ ਵਿਜੋਗੀ ਦੁਖਿ ਵਿਛੁੜੇ; ਮਨਮੁਖਿ. ਲਹਹਿ ਨ ਮੇਲੁ ॥੪॥ ਮਨੁ ਬੈਰਾਗੀ ਘਰਿ ਵਸੈ; ਸਚ ਭੈ ਰਾਤਾ ਹੋਇ ॥ ਗਿਆਨ ਮਹਾਰਸੁ ਭੋਗਵੈ; ਬਾਹੁੜਿ. ਭੂਖ ਨ ਹੋਇ ॥ ਨਾਨਕ. ਇਹੁ ਮਨੁ ਮਾਰਿ ਮਿਲੁ; ਭੀ ਫਿਰਿ. ਦੁਖੁ ਨ ਹੋਇ ॥੫॥੧੮॥ ਸਿਰੀਰਾਗੁ ਮਹਲਾ ੧ ॥ ਏਹੁ ਮਨੋ ਮੂਰਖੁ ਲੋਭੀਆ; ਲੋਭੇ ਲਗਾ ਲੋੁਭਾਨੁ ॥ ਸਬਦਿ ਨ ਭੀਜੈ. ਸਾਕਤਾ; ਦੁਰਮਤਿ ਆਵਨੁ ਜਾਨੁ ॥ ਸਾਧੂ ਸਤਗੁਰੁ ਜੇ ਮਿਲੈ; ਤਾ ਪਾਈਐ ਗੁਣੀ ਨਿਧਾਨੁ ॥੧॥ ਮਨ ਰੇ; ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ; ਪਾਵਹਿ ਦਰਗਹ ਮਾਨੁ ॥੧॥ ਰਹਾਉ ॥ ਰਾਮ ਨਾਮੁ ਜਪਿ ਦਿਨਸੁ ਰਾਤਿ; ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ; ਸੰਤ ਸਭਾ ਮਿਲਿ ਗਿਆਨੁ ॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ; ਸਤਗੁਰਿ ਦੀਆ ਨਾਮੁ ॥੨॥ ਕੂਕਰ ਕੂੜੁ ਕਮਾਈਐ; ਗੁਰ. ਨਿੰਦਾ ਪਚੈ ਪਚਾਨੁ ॥ ਭਰਮੇ ਭੂਲਾ. ਦੁਖੁ ਘਣੋ; ਜਮੁ. ਮਾਰਿ ਕਰੈ ਖੁਲਹਾਨੁ ॥ ਮਨਮੁਖਿ. ਸੁਖੁ ਨ ਪਾਈਐ; ਗੁਰਮੁਖਿ ਸੁਖੁ ਸੁਭਾਨੁ ॥੩॥ ਐਥੈ ਧੰਧੁ ਪਿਟਾਈਐ; ਸਚੁ ਲਿਖਤੁ ਪਰਵਾਨੁ ॥ ਹਰਿ ਸਜਣੁ ਗੁਰੁ ਸੇਵਦਾ; ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ. ਨ ਵੀਸਰੈ; ਕਰਮਿ ਸਚੈ ਨੀਸਾਣੁ ॥੪॥੧੯॥ ਸਿਰੀਰਾਗੁ ਮਹਲਾ ੧ ॥ ਇਕੁ ਤਿਲੁ ਪਿਆਰਾ ਵੀਸਰੈ; ਰੋਗੁ ਵਡਾ ਮਨ ਮਾਹਿ ॥ ਕਿਉ. ਦਰਗਹ ਪਤਿ ਪਾਈਐ; ਜਾ ਹਰਿ. ਨ ਵਸੈ ਮਨ ਮਾਹਿ ॥ ਗੁਰਿ ਮਿਲਿਐ ਸੁਖੁ ਪਾਈਐ; ਅਗਨਿ ਮਰੈ ਗੁਣ ਮਾਹਿ ॥੧॥ ਮਨ ਰੇ; ਅਹਿਨਿਸਿ ਹਰਿ ਗੁਣ ਸਾਰਿ ॥ ਜਿਨ ਖਿਨੁ ਪਲੁ ਨਾਮੁ ਨ ਵੀਸਰੈ; ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥ ਜੋਤੀ ਜੋਤਿ ਮਿਲਾਈਐ; ਸੁਰਤੀ ਸੁਰਤਿ ਸੰਜੋਗੁ ॥ ਹਿੰਸਾ ਹਉਮੈ ਗਤੁ ਗਏ; ਨਾਹੀ ਸਹਸਾ ਸੋਗੁ ॥ ਗੁਰਮੁਖਿ. ਜਿਸੁ ਹਰਿ ਮਨਿ ਵਸੈ; ਤਿਸੁ ਮੇਲੇ ਗੁਰੁ ਸੰਜੋਗੁ ॥੨॥ ਕਾਇਆ ਕਾਮਣਿ ਜੇ ਕਰੀ; ਭੋਗੇ ਭੋਗਣਹਾਰੁ ॥ ਤਿਸੁ ਸਿਉ. ਨੇਹੁ ਨ ਕੀਜਈ; ਜੋ ਦੀਸੈ ਚਲਣਹਾਰੁ ॥ ਗੁਰਮੁਖਿ ਰਵਹਿ ਸੋਹਾਗਣੀ; ਸੋ ਪ੍ਰਭੁ ਸੇਜ ਭਤਾਰੁ ॥੩॥
Источники и права