couponatlas.

Гуру Грантх Сахиб (гурмукхи): Анг 211

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪ੍ਰਭ ਕੇ ਚਾਕਰ; ਸੇ ਭਲੇ ॥ ਨਾਨਕ; ਤਿਨ ਮੁਖ ਊਜਲੇ ॥੪॥੩॥੧੪੧॥ ਗਉੜੀ ਮਹਲਾ ੫ ॥ ਜੀਅਰੇ; ਓਲੑਾ ਨਾਮ ਕਾ ॥ ਅਵਰੁ ਜਿ ਕਰਨ ਕਰਾਵਨੋ; ਤਿਨ ਮਹਿ ਭਉ ਹੈ ਜਾਮ ਕਾ ॥੧॥ ਰਹਾਉ ॥ ਅਵਰ ਜਤਨਿ; ਨਹੀ ਪਾਈਐ ॥ ਵਡੈ ਭਾਗਿ; ਹਰਿ ਧਿਆਈਐ ॥੧॥ ਲਾਖ ਹਿਕਮਤੀ; ਜਾਨੀਐ ॥ ਆਗੈ; ਤਿਲੁ ਨਹੀ ਮਾਨੀਐ ॥੨॥ ਅਹੰਬੁਧਿ; ਕਰਮ ਕਮਾਵਨੇ ॥ ਗ੍ਰਿਹ ਬਾਲੂ; ਨੀਰਿ ਬਹਾਵਨੇ ॥੩॥ ਪ੍ਰਭੁ ਕ੍ਰਿਪਾਲੁ; ਕਿਰਪਾ ਕਰੈ ॥ ਨਾਮੁ ਨਾਨਕ; ਸਾਧੂ ਸੰਗਿ ਮਿਲੈ ॥੪॥੪॥੧੪੨॥ ਗਉੜੀ ਮਹਲਾ ੫ ॥ ਬਾਰਨੈ ਬਲਿਹਾਰਨੈ; ਲਖ ਬਰੀਆ ॥ ਨਾਮੋ ਹੋ, ਨਾਮੁ ਸਾਹਿਬ ਕੋ; ਪ੍ਰਾਨ ਅਧਰੀਆ ॥੧॥ ਰਹਾਉ ॥ ਕਰਨ ਕਰਾਵਨ; ਤੁਹੀ ਏਕ ॥ ਜੀਅ ਜੰਤ ਕੀ; ਤੁਹੀ ਟੇਕ ॥੧॥ ਰਾਜ ਜੋਬਨ; ਪ੍ਰਭ ਤੂੰ ਧਨੀ ॥ ਤੂੰ ਨਿਰਗੁਨ; ਤੂੰ ਸਰਗੁਨੀ ॥੨॥ ਈਹਾ ਊਹਾ; ਤੁਮ ਰਖੇ ॥ ਗੁਰ ਕਿਰਪਾ ਤੇ; ਕੋ ਲਖੇ ॥੩॥ ਅੰਤਰਜਾਮੀ; ਪ੍ਰਭ ਸੁਜਾਨੁ ॥ ਨਾਨਕ; ਤਕੀਆ ਤੁਹੀ ਤਾਣੁ ॥੪॥੫॥੧੪੩॥ ਗਉੜੀ ਮਹਲਾ ੫ ॥ ਹਰਿ ਹਰਿ ਹਰਿ; ਆਰਾਧੀਐ ॥ ਸੰਤਸੰਗਿ ਹਰਿ ਮਨਿ ਵਸੈ; ਭਰਮੁ ਮੋਹੁ ਭਉ. ਸਾਧੀਐ ॥੧॥ ਰਹਾਉ ॥ ਬੇਦ ਪੁਰਾਣ ਸਿਮ੍ਰਿਤਿ ਭਨੇ ॥ ਸਭ ਊਚ ਬਿਰਾਜਿਤ ਜਨ ਸੁਨੇ ॥੧॥ ਸਗਲ ਅਸਥਾਨ; ਭੈ ਭੀਤ ਚੀਨ ॥ ਰਾਮ ਸੇਵਕ; ਭੈ ਰਹਤ ਕੀਨ ॥੨॥ ਲਖ ਚਉਰਾਸੀਹ; ਜੋਨਿ ਫਿਰਹਿ ॥ ਗੋਬਿੰਦ ਲੋਕ; ਨਹੀ ਜਨਮਿ ਮਰਹਿ ॥੩॥ ਬਲ ਬੁਧਿ ਸਿਆਨਪ ਹਉਮੈ ਰਹੀ ॥ ਹਰਿ ਸਾਧ ਸਰਣਿ; ਨਾਨਕ ਗਹੀ ॥੪॥੬॥੧੪੪॥ ਗਉੜੀ ਮਹਲਾ ੫ ॥ ਮਨ; ਰਾਮ ਨਾਮ ਗੁਨ ਗਾਈਐ ॥ ਨੀਤ ਨੀਤ ਹਰਿ ਸੇਵੀਐ; ਸਾਸਿ ਸਾਸਿ ਹਰਿ ਧਿਆਈਐ ॥੧॥ ਰਹਾਉ ॥ ਸੰਤਸੰਗਿ; ਹਰਿ ਮਨਿ ਵਸੈ ॥ ਦੁਖੁ ਦਰਦੁ ਅਨੇਰਾ ਭ੍ਰਮੁ ਨਸੈ ॥੧॥ ਸੰਤ ਪ੍ਰਸਾਦਿ; ਹਰਿ ਜਾਪੀਐ ॥ ਸੋ ਜਨੁ; ਦੂਖਿ ਨ ਵਿਆਪੀਐ ॥੨॥ ਜਾ ਕਉ; ਗੁਰੁ ਹਰਿ ਮੰਤ੍ਰੁ ਦੇ ॥ ਸੋ ਉਬਰਿਆ; ਮਾਇਆ ਅਗਨਿ ਤੇ ॥੩॥ ਨਾਨਕ ਕਉ; ਪ੍ਰਭ ਮਇਆ ਕਰਿ ॥ ਮੇਰੈ ਮਨਿ ਤਨਿ; ਵਾਸੈ ਨਾਮੁ ਹਰਿ ॥੪॥੭॥੧੪੫॥ ਗਉੜੀ ਮਹਲਾ ੫ ॥ ਰਸਨਾ ਜਪੀਐ; ਏਕੁ ਨਾਮ ॥ ਈਹਾ ਸੁਖੁ ਆਨੰਦੁ ਘਨਾ; ਆਗੈ ਜੀਅ ਕੈ ਸੰਗਿ ਕਾਮ ॥੧॥ ਰਹਾਉ ॥ ਕਟੀਐ ਤੇਰਾ; ਅਹੰ ਰੋਗੁ ॥ ਤੂੰ ਗੁਰ ਪ੍ਰਸਾਦਿ; ਕਰਿ ਰਾਜ ਜੋਗੁ ॥੧॥ ਹਰਿ ਰਸੁ; ਜਿਨਿ ਜਨਿ ਚਾਖਿਆ ॥ ਤਾ ਕੀ; ਤ੍ਰਿਸਨਾ ਲਾਥੀਆ ॥੨॥ ਹਰਿ ਬਿਸ੍ਰਾਮ; ਨਿਧਿ ਪਾਇਆ ॥ ਸੋ ਬਹੁਰਿ; ਨ ਕਤ ਹੀ ਧਾਇਆ ॥੩॥ ਹਰਿ ਹਰਿ ਨਾਮੁ; ਜਾ ਕਉ ਗੁਰਿ ਦੀਆ ॥ ਨਾਨਕ ਤਾ ਕਾ; ਭਉ ਗਇਆ ॥੪॥੮॥੧੪੬॥
Источники и права