couponatlas.

Гуру Грантх Сахиб (гурмукхи): Анг 212

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਉੜੀ₂ ਮਹਲਾ ੫ ॥ ਜਾ ਕਉ ਬਿਸਰੈ ਰਾਮ ਨਾਮ; ਤਾਹੂ ਕਉ ਪੀਰ ॥ ਸਾਧਸੰਗਤਿ ਮਿਲਿ ਹਰਿ ਰਵਹਿ; ਸੇ ਗੁਣੀ ਗਹੀਰ ॥੧॥ ਰਹਾਉ ॥ ਜਾ ਕਉ; ਗੁਰਮੁਖਿ ਰਿਦੈ ਬੁਧਿ ॥ ਤਾ ਕੈ ਕਰ ਤਲ; ਨਵ ਨਿਧਿ ਸਿਧਿ ॥੧॥ ਜੋ ਜਾਨਹਿ; ਹਰਿ ਪ੍ਰਭ ਧਨੀ ॥ ਕਿਛੁ ਨਾਹੀ; ਤਾ ਕੈ ਕਮੀ ॥੨॥ ਕਰਣੈਹਾਰੁ ਪਛਾਨਿਆ ॥ ਸਰਬ ਸੂਖ ਰੰਗ ਮਾਣਿਆ ॥੩॥ ਹਰਿ ਧਨੁ; ਜਾ ਕੈ ਗ੍ਰਿਹਿ ਵਸੈ ॥ ਕਹੁ ਨਾਨਕ; ਤਿਨ ਸੰਗਿ ਦੁਖੁ ਨਸੈ ॥੪॥੯॥੧੪੭॥ ਗਉੜੀ ਮਹਲਾ ੫ ॥ ਗਰਬੁ ਬਡੋ; ਮੂਲੁ ਇਤਨੋ ॥ ਰਹਨੁ ਨਹੀ; ਗਹੁ ਕਿਤਨੋ ॥੧॥ ਰਹਾਉ ॥ ਬੇਬਰਜਤ, ਬੇਦ ਸੰਤਨਾ; ਉਆਹੂ ਸਿਉ. ਰੇ ਹਿਤਨੋ ॥ ਹਾਰ ਜੂਆਰ ਜੂਆ ਬਿਧੇ; ਇੰਦ੍ਰੀ ਵਸਿ ਲੈ. ਜਿਤਨੋ ॥੧॥ ਹਰਨ ਭਰਨ ਸੰਪੂਰਨਾ; ਚਰਨ ਕਮਲ ਰੰਗਿ, ਰਿਤਨੋ ॥ ਨਾਨਕ ਉਧਰੇ ਸਾਧਸੰਗਿ; ਕਿਰਪਾ ਨਿਧਿ ਮੈ ਦਿਤਨੋ ॥੨॥੧੦॥੧੪੮॥ ਗਉੜੀ₃ ਮਹਲਾ ੫ ॥ ਮੋਹਿ ਦਾਸਰੋ; ਠਾਕੁਰ ਕੋ ॥ ਧਾਨੁ; ਪ੍ਰਭ ਕਾ ਖਾਨਾ ॥੧॥ ਰਹਾਉ ॥ ਐਸੋ ਹੈ ਰੇ; ਖਸਮੁ ਹਮਾਰਾ ॥ ਖਿਨ ਮਹਿ; ਸਾਜਿ ਸਵਾਰਣਹਾਰਾ ॥੧॥ ਕਾਮੁ ਕਰੀ; ਜੇ ਠਾਕੁਰ ਭਾਵਾ ॥ ਗੀਤ ਚਰਿਤ; ਪ੍ਰਭ ਕੇ ਗੁਨ ਗਾਵਾ ॥੨॥ ਸਰਣਿ ਪਰਿਓ; ਠਾਕੁਰ ਵਜੀਰਾ ॥ ਤਿਨਾ ਦੇਖਿ; ਮੇਰਾ ਮਨੁ ਧੀਰਾ ॥੩॥ ਏਕ ਟੇਕ; ਏਕੋ ਆਧਾਰਾ ॥ ਜਨ ਨਾਨਕ; ਹਰਿ ਕੀ ਲਾਗਾ ਕਾਰਾ ॥੪॥੧੧॥੧੪੯॥ ਗਉੜੀ ਮਹਲਾ ੫ ॥ ਹੈ ਕੋਈ ਐਸਾ; ਹਉਮੈ ਤੋਰੈ ॥ ਇਸੁ ਮੀਠੀ ਤੇ; ਇਹੁ ਮਨੁ ਹੋਰੈ ॥੧॥ ਰਹਾਉ ॥ ਅਗਿਆਨੀ ਮਾਨੁਖੁ ਭਇਆ; ਜੋ ਨਾਹੀ. ਸੋ ਲੋਰੈ ॥ ਰੈਣਿ ਅੰਧਾਰੀ ਕਾਰੀਆ; ਕਵਨ ਜੁਗਤਿ ਜਿਤੁ ਭੋਰੈ ॥੧॥ ਭ੍ਰਮਤੋ ਭ੍ਰਮਤੋ ਹਾਰਿਆ; ਅਨਿਕ ਬਿਧੀ ਕਰਿ ਟੋਰੈ ॥ ਕਹੁ ਨਾਨਕ. ਕਿਰਪਾ ਭਈ; ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥ ਗਉੜੀ ਮਹਲਾ ੫ ॥ ਚਿੰਤਾਮਣਿ ਕਰੁਣਾ ਮਏ ॥੧॥ ਰਹਾਉ ॥ ਦੀਨ ਦਇਆਲਾ ਪਾਰਬ੍ਰਹਮ ॥ ਜਾ ਕੈ ਸਿਮਰਣਿ ਸੁਖ ਭਏ ॥੧॥ ਅਕਾਲ ਪੁਰਖ; ਅਗਾਧਿ ਬੋਧ ॥ ਸੁਨਤ ਜਸੋ; ਕੋਟਿ ਅਘ ਖਏ ॥੨॥ ਕਿਰਪਾ ਨਿਧਿ ਪ੍ਰਭ; ਮਇਆ ਧਾਰਿ ॥ ਨਾਨਕ; ਹਰਿ ਹਰਿ ਨਾਮ ਲਏ ॥੩॥੧੩॥੧੫੧॥ ਗਉੜੀ ਪੂਰਬੀ₄ ਮਹਲਾ ੫ ॥ ਮੇਰੇ ਮਨ; ਸਰਣਿ ਪ੍ਰਭੂ ਸੁਖ ਪਾਏ ॥ ਜਾ ਦਿਨਿ ਬਿਸਰੈ. ਪ੍ਰਾਨ ਸੁਖਦਾਤਾ; ਸੋ ਦਿਨੁ ਜਾਤ ਅਜਾਏ ॥੧॥ ਰਹਾਉ ॥ ਏਕ ਰੈਣ ਕੇ ਪਾਹੁਨ ਤੁਮ ਆਏ; ਬਹੁ ਜੁਗ ਆਸ ਬਧਾਏ ॥ ਗ੍ਰਿਹ ਮੰਦਰ ਸੰਪੈ ਜੋ ਦੀਸੈ; ਜਿਉ ਤਰਵਰ ਕੀ ਛਾਏ ॥੧॥ ਤਨੁ ਮੇਰਾ ਸੰਪੈ ਸਭ ਮੇਰੀ; ਬਾਗ ਮਿਲਖ ਸਭ ਜਾਏ ॥ ਦੇਵਨਹਾਰਾ ਬਿਸਰਿਓ ਠਾਕੁਰੁ; ਖਿਨ ਮਹਿ ਹੋਤ ਪਰਾਏ ॥੨॥
Источники и права