couponatlas.

Гуру Грантх Сахиб (гурмукхи): Анг 213

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਹਿਰੈ ਬਾਗਾ. ਕਰਿ ਇਸਨਾਨਾ; ਚੋਆ ਚੰਦਨ ਲਾਏ ॥ ਨਿਰਭਉ ਨਿਰੰਕਾਰ ਨਹੀ ਚੀਨਿਆ; ਜਿਉ ਹਸਤੀ ਨਾਵਾਏ ॥੩॥ ਜਉ ਹੋਇ ਕ੍ਰਿਪਾਲ. ਤ ਸਤਿਗੁਰੁ ਮੇਲੈ; ਸਭਿ ਸੁਖ ਹਰਿ ਕੇ ਨਾਏ ॥ ਮੁਕਤੁ ਭਇਆ. ਬੰਧਨ ਗੁਰਿ ਖੋਲੇ; ਜਨ ਨਾਨਕ. ਹਰਿ ਗੁਣ ਗਾਏ ॥੪॥੧੪॥੧੫੨॥ ਗਉੜੀ ਪੂਰਬੀ ਮਹਲਾ ੫ ॥ ਮੇਰੇ ਮਨ; ਗੁਰੁ ਗੁਰੁ ਗੁਰੁ. ਸਦ ਕਰੀਐ ॥ ਰਤਨ ਜਨਮੁ ਸਫਲੁ ਗੁਰਿ ਕੀਆ; ਦਰਸਨ ਕਉ ਬਲਿਹਰੀਐ ॥੧॥ ਰਹਾਉ ॥ ਜੇਤੇ ਸਾਸ ਗ੍ਰਾਸ ਮਨੁ ਲੇਤਾ; ਤੇਤੇ ਹੀ ਗੁਨ ਗਾਈਐ ॥ ਜਉ ਹੋਇ ਦੈਆਲੁ ਸਤਿਗੁਰੁ ਅਪੁਨਾ; ਤਾ ਇਹ ਮਤਿ ਬੁਧਿ ਪਾਈਐ ॥੧॥ ਮੇਰੇ ਮਨ ਨਾਮਿ ਲਏ. ਜਮ ਬੰਧ ਤੇ ਛੂਟਹਿ; ਸਰਬ ਸੁਖਾ ਸੁਖ ਪਾਈਐ ॥ ਸੇਵਿ ਸੁਆਮੀ ਸਤਿਗੁਰੁ ਦਾਤਾ; ਮਨ ਬੰਛਤ ਫਲ ਆਈਐ ॥੨॥ ਨਾਮੁ ਇਸਟੁ ਮੀਤ ਸੁਤ ਕਰਤਾ; ਮਨ ਸੰਗਿ ਤੁਹਾਰੈ ਚਾਲੈ ॥ ਕਰਿ ਸੇਵਾ. ਸਤਿਗੁਰ ਅਪੁਨੇ ਕੀ; ਗੁਰ ਤੇ ਪਾਈਐ ਪਾਲੈ ॥੩॥ ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ; ਬਿਨਸੇ ਸਰਬ ਅੰਦੇਸਾ ॥ ਨਾਨਕ. ਸੁਖੁ ਪਾਇਆ ਹਰਿ ਕੀਰਤਨਿ; ਮਿਟਿਓ ਸਗਲ ਕਲੇਸਾ ॥੪॥੧੫॥੧੫੩॥ ਰਾਗੁ ਗਉੜੀ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਤ੍ਰਿਸਨਾ. ਬਿਰਲੇ ਹੀ ਕੀ; ਬੁਝੀ ਹੇ ॥੧॥ ਰਹਾਉ ॥ ਕੋਟਿ ਜੋਰੇ ਲਾਖ ਕ੍ਰੋਰੇ; ਮਨੁ ਨ ਹੋਰੇ ॥ ਪਰੈ ਪਰੈ ਹੀ ਕਉ; ਲੁਝੀ ਹੇ ॥੧॥ ਸੁੰਦਰ ਨਾਰੀ ਅਨਿਕ ਪਰਕਾਰੀ; ਪਰ ਗ੍ਰਿਹ ਬਿਕਾਰੀ ॥ ਬੁਰਾ ਭਲਾ ਨਹੀ ਸੁਝੀ ਹੇ ॥੨॥ ਅਨਿਕ ਬੰਧਨ ਮਾਇਆ, ਭਰਮਤੁ ਭਰਮਾਇਆ; ਗੁਣ ਨਿਧਿ. ਨਹੀ ਗਾਇਆ ॥ ਮਨ ਬਿਖੈ ਹੀ ਮਹਿ ਲੁਝੀ ਹੇ ॥੩॥ ਜਾ ਕਉ ਰੇ ਕਿਰਪਾ ਕਰੈ, ਜੀਵਤ ਸੋਈ ਮਰੈ; ਸਾਧਸੰਗਿ ਮਾਇਆ ਤਰੈ ॥ ਨਾਨਕ. ਸੋ ਜਨੁ; ਦਰਿ ਹਰਿ ਸਿਝੀ ਹੇ ॥੪॥੧॥੧੫੪॥ ਗਉੜੀ ਮਹਲਾ ੫ ॥ ਸਭਹੂ ਕੋ ਰਸੁ; ਹਰਿ ਹੋ ॥੧॥ ਰਹਾਉ ॥ ਕਾਹੂ ਜੋਗ ਕਾਹੂ ਭੋਗ; ਕਾਹੂ ਗਿਆਨ ਕਾਹੂ ਧਿਆਨ ॥ ਕਾਹੂ ਹੋ; ਡੰਡ ਧਰਿ ਹੋ ॥੧॥ ਕਾਹੂ ਜਾਪ ਕਾਹੂ ਤਾਪ; ਕਾਹੂ ਪੂਜਾ ਹੋਮ ਨੇਮ ॥ ਕਾਹੂ ਹੋ; ਗਉਨੁ ਕਰਿ ਹੋ ॥੨॥ ਕਾਹੂ ਤੀਰ ਕਾਹੂ ਨੀਰ; ਕਾਹੂ ਬੇਦ ਬੀਚਾਰ ॥ ਨਾਨਕਾ; ਭਗਤਿ ਪ੍ਰਿਅ ਹੋ ॥੩॥੨॥੧੫੫॥ ਗਉੜੀ ਮਹਲਾ ੫ ॥ ਗੁਨ ਕੀਰਤਿ ਨਿਧਿ ਮੋਰੀ ॥੧॥ ਰਹਾਉ ॥ ਤੂੰਹੀ ਰਸ ਤੂੰਹੀ ਜਸ; ਤੂੰਹੀ ਰੂਪ ਤੂਹੀ ਰੰਗ ॥ ਆਸ ਓਟ ਪ੍ਰਭ ਤੋਰੀ ॥੧॥ ਤੂਹੀ ਮਾਨ ਤੂੰਹੀ ਧਾਨ; ਤੂਹੀ ਪਤਿ ਤੂਹੀ ਪ੍ਰਾਨ ॥ ਗੁਰਿ; ਤੂਟੀ ਲੈ ਜੋਰੀ ॥੨॥ ਤੂਹੀ ਗ੍ਰਿਹਿ. ਤੂਹੀ ਬਨਿ ਤੂਹੀ; ਗਾਉ ਤੂਹੀ ਸੁਨਿ ॥ ਹੈ ਨਾਨਕ. ਨੇਰ ਨੇਰੀ ॥੩॥੩॥੧੫੬॥
Источники и права