couponatlas.

Гуру Грантх Сахиб (гурмукхи): Анг 218

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕੋਈ ਜਿ ਮੂਰਖੁ ਲੋਭੀਆ; ਮੂਲਿ. ਨ ਸੁਣੀ ਕਹਿਆ ॥੨॥ ਇਕਸੁ ਦੁਹੁ ਚਹੁ ਕਿਆ ਗਣੀ; ਸਭ ਇਕਤੁ ਸਾਦਿ ਮੁਠੀ ॥ ਇਕੁ ਅਧੁ. ਨਾਇ ਰਸੀਅੜਾ; ਕਾ ਵਿਰਲੀ ਜਾਇ ਵੁਠੀ ॥੩॥ ਭਗਤ ਸਚੇ ਦਰਿ ਸੋਹਦੇ; ਅਨਦ ਕਰਹਿ ਦਿਨ ਰਾਤਿ ॥ ਰੰਗਿ ਰਤੇ ਪਰਮੇਸਰੈ; ਜਨ ਨਾਨਕ. ਤਿਨ ਬਲਿ ਜਾਤ ॥੪॥੧॥੧੬੯॥ ਗਉੜੀ ਮਹਲਾ ੫ ਮਾਂਝ ॥ ਦੁਖ ਭੰਜਨੁ. ਤੇਰਾ ਨਾਮੁ ਜੀ; ਦੁਖ ਭੰਜਨੁ. ਤੇਰਾ ਨਾਮੁ ॥ ਆਠ ਪਹਰ ਆਰਾਧੀਐ; ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥ ਜਿਤੁ ਘਟਿ ਵਸੈ ਪਾਰਬ੍ਰਹਮੁ; ਸੋਈ ਸੁਹਾਵਾ ਥਾਉ ॥ ਜਮ ਕੰਕਰੁ. ਨੇੜਿ ਨ ਆਵਈ; ਰਸਨਾ ਹਰਿ ਗੁਣ ਗਾਉ ॥੧॥ ਸੇਵਾ ਸੁਰਤਿ. ਨ ਜਾਣੀਆ; ਨਾ ਜਾਪੈ ਆਰਾਧਿ ॥ ਓਟ ਤੇਰੀ ਜਗਜੀਵਨਾ; ਮੇਰੇ ਠਾਕੁਰ ਅਗਮ ਅਗਾਧਿ ॥੨॥ ਭਏ ਕ੍ਰਿਪਾਲ ਗੁਸਾਈਆ; ਨਠੇ ਸੋਗ ਸੰਤਾਪ ॥ ਤਤੀ ਵਾਉ. ਨ ਲਗਈ; ਸਤਿਗੁਰਿ ਰਖੇ ਆਪਿ ॥੩॥ ਗੁਰੁ ਨਾਰਾਇਣੁ. ਦਯੁ ਗੁਰੁ; ਗੁਰੁ ਸਚਾ ਸਿਰਜਣਹਾਰੁ ॥ ਗੁਰਿ ਤੁਠੈ. ਸਭ ਕਿਛੁ ਪਾਇਆ; ਜਨ ਨਾਨਕ. ਸਦ ਬਲਿਹਾਰ ॥੪॥੨॥੧੭੦॥ ਗਉੜੀ ਮਾਝ ਮਹਲਾ ੫ ॥ ਹਰਿ ਰਾਮ ਰਾਮ; ਰਾਮ ਰਾਮਾ ॥ ਜਪਿ; ਪੂਰਨ ਹੋਏ ਕਾਮਾ ॥੧॥ ਰਹਾਉ ॥ ਰਾਮ ਗੋਬਿੰਦ ਜਪੇਦਿਆ; ਹੋਆ ਮੁਖੁ ਪਵਿਤ੍ਰੁ ॥ ਹਰਿ ਜਸੁ ਸੁਣੀਐ ਜਿਸ ਤੇ; ਸੋਈ ਭਾਈ ਮਿਤ੍ਰੁ ॥੧॥ ਸਭਿ ਪਦਾਰਥ ਸਭਿ ਫਲਾ; ਸਰਬ ਗੁਣਾ ਜਿਸੁ ਮਾਹਿ ॥ ਕਿਉ ਗੋਬਿੰਦੁ ਮਨਹੁ ਵਿਸਾਰੀਐ; ਜਿਸੁ ਸਿਮਰਤ ਦੁਖ ਜਾਹਿ ॥੨॥ ਜਿਸੁ ਲੜਿ ਲਗਿਐ ਜੀਵੀਐ; ਭਵਜਲੁ ਪਈਐ ਪਾਰਿ ॥ ਮਿਲਿ ਸਾਧੂ ਸੰਗਿ ਉਧਾਰੁ ਹੋਇ; ਮੁਖ ਊਜਲ ਦਰਬਾਰਿ ॥੩॥ ਜੀਵਨ ਰੂਪ ਗੋਪਾਲ ਜਸੁ; ਸੰਤ ਜਨਾ ਕੀ ਰਾਸਿ ॥ ਨਾਨਕ. ਉਬਰੇ ਨਾਮੁ ਜਪਿ; ਦਰਿ ਸਚੈ ਸਾਬਾਸਿ ॥੪॥੩॥੧੭੧॥ ਗਉੜੀ ਮਾਝ ਮਹਲਾ ੫ ॥ ਮੀਠੇ ਹਰਿ ਗੁਣ, ਗਾਉ ਜਿੰਦੂ; ਤੂੰ ਮੀਠੇ ਹਰਿ ਗੁਣ ਗਾਉ ॥ ਸਚੇ ਸੇਤੀ ਰਤਿਆ; ਮਿਲਿਆ ਨਿਥਾਵੇ ਥਾਉ ॥੧॥ ਰਹਾਉ ॥ ਹੋਰਿ ਸਾਦ ਸਭਿ ਫਿਕਿਆ; ਤਨੁ ਮਨੁ ਫਿਕਾ ਹੋਇ ॥ ਵਿਣੁ ਪਰਮੇਸਰ ਜੋ ਕਰੇ; ਫਿਟੁ ਸੁ ਜੀਵਣੁ ਸੋਇ ॥੧॥ ਅੰਚਲੁ ਗਹਿ ਕੈ ਸਾਧ ਕਾ; ਤਰਣਾ ਇਹੁ ਸੰਸਾਰੁ ॥ ਪਾਰਬ੍ਰਹਮੁ ਆਰਾਧੀਐ; ਉਧਰੈ ਸਭ ਪਰਵਾਰੁ ॥੨॥ ਸਾਜਨੁ ਬੰਧੁ ਸੁਮਿਤ੍ਰੁ ਸੋ; ਹਰਿ ਨਾਮੁ ਹਿਰਦੈ ਦੇਇ ॥ ਅਉਗਣ ਸਭਿ ਮਿਟਾਇ ਕੈ; ਪਰਉਪਕਾਰੁ ਕਰੇਇ ॥੩॥ ਮਾਲੁ ਖਜਾਨਾ ਥੇਹੁ ਘਰੁ; ਹਰਿ ਕੇ ਚਰਣ ਨਿਧਾਨ ॥ ਨਾਨਕੁ ਜਾਚਕੁ. ਦਰਿ ਤੇਰੈ ਪ੍ਰਭ; ਤੁਧਨੋ ਮੰਗੈ ਦਾਨੁ ॥੪॥੪॥੧੭੨॥
Источники и права