couponatlas.

Гуру Грантх Сахиб (гурмукхи): Анг 220

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬੇਦ ਪੁਰਾਨ. ਸਾਧ ਮਗ ਸੁਨਿ ਕਰਿ; ਨਿਮਖ. ਨ ਹਰਿ ਗੁਨ ਗਾਵੈ ॥੧॥ ਰਹਾਉ ॥ ਦੁਰਲਭ ਦੇਹ ਪਾਇ ਮਾਨਸ ਕੀ; ਬਿਰਥਾ ਜਨਮੁ ਸਿਰਾਵੈ ॥ ਮਾਇਆ ਮੋਹ, ਮਹਾ ਸੰਕਟ ਬਨ; ਤਾ ਸਿਉ ਰੁਚ ਉਪਜਾਵੈ ॥੧॥ ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ; ਤਾ ਸਿਉ. ਨੇਹੁ ਨ ਲਾਵੈ ॥ ਨਾਨਕ. ਮੁਕਤਿ ਤਾਹਿ ਤੁਮ ਮਾਨਹੁ; ਜਿਹ ਘਟਿ ਰਾਮੁ ਸਮਾਵੈ ॥੨॥੬॥ ਗਉੜੀ ਮਹਲਾ ੯ ॥ ਸਾਧੋ; ਰਾਮ ਸਰਨਿ ਬਿਸਰਾਮਾ ॥ ਬੇਦ ਪੁਰਾਨ ਪੜੇ ਕੋ ਇਹ ਗੁਨ; ਸਿਮਰੇ ਹਰਿ ਕੋ ਨਾਮਾ ॥੧॥ ਰਹਾਉ ॥ ਲੋਭ ਮੋਹ. ਮਾਇਆ ਮਮਤਾ ਫੁਨਿ; ਅਉ ਬਿਖਿਅਨ ਕੀ ਸੇਵਾ ॥ ਹਰਖ ਸੋਗ ਪਰਸੈ ਜਿਹ ਨਾਹਨਿ; ਸੋ ਮੂਰਤਿ ਹੈ ਦੇਵਾ ॥੧॥ ਸੁਰਗ ਨਰਕ. ਅੰਮ੍ਰਿਤ ਬਿਖੁ, ਏ ਸਭ; ਤਿਉ ਕੰਚਨ ਅਰੁ ਪੈਸਾ ॥ ਉਸਤਤਿ ਨਿੰਦਾ. ਏ ਸਮ ਜਾ ਕੈ; ਲੋਭੁ ਮੋਹੁ ਫੁਨਿ ਤੈਸਾ ॥੨॥ ਦੁਖੁ ਸੁਖੁ. ਏ ਬਾਧੇ ਜਿਹ ਨਾਹਨਿ; ਤਿਹ ਤੁਮ ਜਾਨਉ ਗਿਆਨੀ ॥ ਨਾਨਕ. ਮੁਕਤਿ ਤਾਹਿ ਤੁਮ ਮਾਨਉ; ਇਹ ਬਿਧਿ ਕੋ ਜੋ ਪ੍ਰਾਨੀ ॥੩॥੭॥ ਗਉੜੀ ਮਹਲਾ ੯ ॥ ਮਨ ਰੇ; ਕਹਾ ਭਇਓ ਤੈ ਬਉਰਾ ॥ ਅਹਿਨਿਸਿ ਅਉਧ ਘਟੈ. ਨਹੀ ਜਾਨੈ; ਭਇਓ ਲੋਭ ਸੰਗਿ ਹਉਰਾ ॥੧॥ ਰਹਾਉ ॥ ਜੋ ਤਨੁ ਤੈ ਅਪਨੋ ਕਰਿ ਮਾਨਿਓ; ਅਰੁ ਸੁੰਦਰ ਗ੍ਰਿਹ ਨਾਰੀ ॥ ਇਨ ਮੈਂ. ਕਛੁ ਤੇਰੋ ਰੇ ਨਾਹਨਿ; ਦੇਖੋ ਸੋਚ ਬਿਚਾਰੀ ॥੧॥ ਰਤਨ ਜਨਮੁ ਅਪਨੋ. ਤੈ ਹਾਰਿਓ; ਗੋਬਿੰਦ ਗਤਿ. ਨਹੀ ਜਾਨੀ ॥ ਨਿਮਖ. ਨ ਲੀਨ ਭਇਓ ਚਰਨਨ ਸਿਂਉ; ਬਿਰਥਾ ਅਉਧ ਸਿਰਾਨੀ ॥੨॥ ਕਹੁ ਨਾਨਕ. ਸੋਈ ਨਰੁ ਸੁਖੀਆ; ਰਾਮ ਨਾਮ ਗੁਨ ਗਾਵੈ ॥ ਅਉਰ ਸਗਲ ਜਗੁ ਮਾਇਆ ਮੋਹਿਆ; ਨਿਰਭੈ ਪਦੁ. ਨਹੀ ਪਾਵੈ ॥੩॥੮॥ ਗਉੜੀ ਮਹਲਾ ੯ ॥ ਨਰ; ਅਚੇਤ ਪਾਪ ਤੇ ਡਰੁ ਰੇ ॥ ਦੀਨ ਦਇਆਲ ਸਗਲ ਭੈ ਭੰਜਨ; ਸਰਨਿ ਤਾਹਿ ਤੁਮ ਪਰੁ ਰੇ ॥੧॥ ਰਹਾਉ ॥ ਬੇਦ ਪੁਰਾਨ ਜਾਸ ਗੁਨ ਗਾਵਤ; ਤਾ ਕੋ ਨਾਮੁ. ਹੀਐ ਮੋ ਧਰੁ ਰੇ ॥ ਪਾਵਨ ਨਾਮੁ. ਜਗਤਿ ਮੈ ਹਰਿ ਕੋ; ਸਿਮਰਿ ਸਿਮਰਿ. ਕਸਮਲ ਸਭ ਹਰੁ ਰੇ ॥੧॥ ਮਾਨਸ ਦੇਹ. ਬਹੁਰਿ ਨਹ ਪਾਵੈ; ਕਛੂ ਉਪਾਉ ਮੁਕਤਿ ਕਾ ਕਰੁ ਰੇ ॥ ਨਾਨਕ ਕਹਤ. ਗਾਇ ਕਰੁਨਾ ਮੈ; ਭਵ ਸਾਗਰ ਕੈ ਪਾਰਿ ਉਤਰੁ ਰੇ ॥੨॥੯॥੨੫੧॥ ਰਾਗੁ ਗਉੜੀ ਅਸਟਪਦੀਆ ਮਹਲਾ ੧ ਗਉੜੀ ਗੁਆਰੇਰੀ ॥ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਨਿਧਿ ਸਿਧਿ; ਨਿਰਮਲ ਨਾਮੁ ਬੀਚਾਰੁ ॥ ਪੂਰਨ ਪੂਰਿ ਰਹਿਆ; ਬਿਖੁ ਮਾਰਿ ॥ ਤ੍ਰਿਕੁਟੀ ਛੂਟੀ; ਬਿਮਲ ਮਝਾਰਿ ॥
Источники и права