couponatlas.

Гуру Грантх Сахиб (гурмукхи): Анг 221

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਕੀ ਮਤਿ; ਜੀਇ ਆਈ ਕਾਰਿ ॥੧॥ ਇਨ ਬਿਧਿ; ਰਾਮ ਰਮਤ. ਮਨੁ ਮਾਨਿਆ ॥ ਗਿਆਨ ਅੰਜਨੁ; ਗੁਰ ਸਬਦਿ ਪਛਾਨਿਆ ॥੧॥ ਰਹਾਉ ॥ ਇਕੁ ਸੁਖੁ ਮਾਨਿਆ; ਸਹਜਿ ਮਿਲਾਇਆ ॥ ਨਿਰਮਲ ਬਾਣੀ; ਭਰਮੁ ਚੁਕਾਇਆ ॥ ਲਾਲ ਭਏ; ਸੂਹਾ ਰੰਗੁ ਮਾਇਆ ॥ ਨਦਰਿ ਭਈ; ਬਿਖੁ ਠਾਕਿ ਰਹਾਇਆ ॥੨॥ ਉਲਟ ਭਈ; ਜੀਵਤ ਮਰਿ ਜਾਗਿਆ ॥ ਸਬਦਿ ਰਵੇ; ਮਨੁ ਹਰਿ ਸਿਉ ਲਾਗਿਆ ॥ ਰਸੁ ਸੰਗ੍ਰਹਿ; ਬਿਖੁ ਪਰਹਰਿ ਤਿਆਗਿਆ ॥ ਭਾਇ ਬਸੇ; ਜਮ ਕਾ ਭਉ ਭਾਗਿਆ ॥੩॥ ਸਾਦ ਰਹੇ; ਬਾਦੰ ਅਹੰਕਾਰਾ ॥ ਚਿਤੁ. ਹਰਿ ਸਿਉ ਰਾਤਾ; ਹੁਕਮਿ ਅਪਾਰਾ ॥ ਜਾਤਿ ਰਹੇ; ਪਤਿ ਕੇ ਆਚਾਰਾ ॥ ਦ੍ਰਿਸਟਿ ਭਈ; ਸੁਖੁ ਆਤਮ ਧਾਰਾ ॥੪॥ ਤੁਝ ਬਿਨੁ; ਕੋਇ ਨ ਦੇਖਉ ਮੀਤੁ ॥ ਕਿਸੁ ਸੇਵਉ; ਕਿਸੁ ਦੇਵਉ ਚੀਤੁ ॥ ਕਿਸੁ ਪੂਛਉ; ਕਿਸੁ ਲਾਗਉ ਪਾਇ ॥ ਕਿਸੁ ਉਪਦੇਸਿ; ਰਹਾ ਲਿਵ ਲਾਇ ॥੫॥ ਗੁਰ ਸੇਵੀ; ਗੁਰ ਲਾਗਉ ਪਾਇ ॥ ਭਗਤਿ ਕਰੀ; ਰਾਚਉ ਹਰਿ ਨਾਇ ॥ ਸਿਖਿਆ ਦੀਖਿਆ; ਭੋਜਨ ਭਾਉ ॥ ਹੁਕਮਿ ਸੰਜੋਗੀ; ਨਿਜ ਘਰਿ ਜਾਉ ॥੬॥ ਗਰਬ ਗਤੰ; ਸੁਖ ਆਤਮ ਧਿਆਨਾ ॥ ਜੋਤਿ ਭਈ; ਜੋਤੀ ਮਾਹਿ ਸਮਾਨਾ ॥ ਲਿਖਤੁ ਮਿਟੈ ਨਹੀ; ਸਬਦੁ ਨੀਸਾਨਾ ॥ ਕਰਤਾ ਕਰਣਾ; ਕਰਤਾ ਜਾਨਾ ॥੭॥ ਨਹ ਪੰਡਿਤੁ; ਨਹ ਚਤੁਰੁ ਸਿਆਨਾ ॥ ਨਹ ਭੂਲੋ; ਨਹ ਭਰਮਿ ਭੁਲਾਨਾ ॥ ਕਥਉ ਨ ਕਥਨੀ; ਹੁਕਮੁ ਪਛਾਨਾ ॥ ਨਾਨਕ. ਗੁਰਮਤਿ; ਸਹਜਿ ਸਮਾਨਾ ॥੮॥੧॥ ਗਉੜੀ ਗੁਆਰੇਰੀ ਮਹਲਾ ੧ ॥ ਮਨੁ ਕੁੰਚਰੁ; ਕਾਇਆ ਉਦਿਆਨੈ ॥ ਗੁਰੁ ਅੰਕਸੁ; ਸਚੁ ਸਬਦੁ ਨੀਸਾਨੈ ॥ ਰਾਜ ਦੁਆਰੈ; ਸੋਭ ਸੁ ਮਾਨੈ ॥੧॥ ਚਤੁਰਾਈ; ਨਹ ਚੀਨਿਆ ਜਾਇ ॥ ਬਿਨੁ ਮਾਰੇ; ਕਿਉ ਕੀਮਤਿ ਪਾਇ ॥੧॥ ਰਹਾਉ ॥ ਘਰ ਮਹਿ ਅੰਮ੍ਰਿਤੁ; ਤਸਕਰੁ ਲੇਈ ॥ ਨੰਨਾਕਾਰੁ; ਨ ਕੋਇ ਕਰੇਈ ॥ ਰਾਖੈ ਆਪਿ; ਵਡਿਆਈ ਦੇਈ ॥੨॥ ਨੀਲ ਅਨੀਲ; ਅਗਨਿ ਇਕ ਠਾਈ ॥ ਜਲਿ ਨਿਵਰੀ; ਗੁਰਿ. ਬੂਝ ਬੁਝਾਈ ॥ ਮਨੁ ਦੇ ਲੀਆ; ਰਹਸਿ ਗੁਣ ਗਾਈ ॥੩॥ ਜੈਸਾ ਘਰਿ; ਬਾਹਰਿ ਸੋ ਤੈਸਾ ॥ ਬੈਸਿ ਗੁਫਾ ਮਹਿ; ਆਖਉ ਕੈਸਾ ॥ ਸਾਗਰਿ ਡੂਗਰਿ; ਨਿਰਭਉ ਐਸਾ ॥੪॥ ਮੂਏ ਕਉ; ਕਹੁ ਮਾਰੇ ਕਉਨੁ ॥ ਨਿਡਰੇ ਕਉ; ਕੈਸਾ ਡਰੁ ਕਵਨੁ ॥ ਸਬਦਿ ਪਛਾਨੈ; ਤੀਨੇ ਭਉਨ ॥੫॥ ਜਿਨਿ ਕਹਿਆ; ਤਿਨਿ ਕਹਨੁ ਵਖਾਨਿਆ ॥ ਜਿਨਿ ਬੂਝਿਆ; ਤਿਨਿ ਸਹਜਿ ਪਛਾਨਿਆ ॥ ਦੇਖਿ ਬੀਚਾਰਿ; ਮੇਰਾ ਮਨੁ ਮਾਨਿਆ ॥੬॥ ਕੀਰਤਿ ਸੂਰਤਿ ਮੁਕਤਿ; ਇਕ ਨਾਈ ॥ ਤਹੀ ਨਿਰੰਜਨੁ; ਰਹਿਆ ਸਮਾਈ ॥ ਨਿਜ ਘਰਿ ਬਿਆਪਿ ਰਹਿਆ; ਨਿਜ ਠਾਈ ॥੭॥ ਉਸਤਤਿ ਕਰਹਿ; ਕੇਤੇ ਮੁਨਿ ਪ੍ਰੀਤਿ ॥
Источники и права