couponatlas.

Гуру Грантх Сахиб (гурмукхи): Анг 225

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦੂਜੈ ਭਾਇ; ਦੈਤ ਸੰਘਾਰੇ ॥ ਗੁਰਮੁਖਿ; ਸਾਚਿ ਭਗਤਿ ਨਿਸਤਾਰੇ ॥੮॥ ਬੂਡਾ ਦੁਰਜੋਧਨੁ; ਪਤਿ ਖੋਈ ॥ ਰਾਮੁ ਨ ਜਾਨਿਆ; ਕਰਤਾ ਸੋਈ ॥ ਜਨ ਕਉ ਦੂਖਿ ਪਚੈ; ਦੁਖੁ ਹੋਈ ॥੯॥ ਜਨਮੇਜੈ; ਗੁਰਸਬਦੁ. ਨ ਜਾਨਿਆ ॥ ਕਿਉ ਸੁਖੁ ਪਾਵੈ; ਭਰਮਿ ਭੁਲਾਨਿਆ ॥ ਇਕੁ ਤਿਲੁ ਭੂਲੇ; ਬਹੁਰਿ ਪਛੁਤਾਨਿਆ ॥੧੦॥ ਕੰਸੁ ਕੇਸੁ ਚਾਂਡੂਰੁ ਨ ਕੋਈ ॥ ਰਾਮੁ. ਨ ਚੀਨਿਆ; ਅਪਨੀ ਪਤਿ ਖੋਈ ॥ ਬਿਨੁ ਜਗਦੀਸ; ਨ ਰਾਖੈ ਕੋਈ ॥੧੧॥ ਬਿਨੁ ਗੁਰ; ਗਰਬੁ. ਨ ਮੇਟਿਆ ਜਾਇ ॥ ਗੁਰਮਤਿ ਧਰਮੁ ਧੀਰਜੁ; ਹਰਿ ਨਾਇ ॥ ਨਾਨਕ ਨਾਮੁ ਮਿਲੈ; ਗੁਣ ਗਾਇ ॥੧੨॥੯॥ ਗਉੜੀ ਮਹਲਾ ੧ ॥ ਚੋਆ ਚੰਦਨੁ; ਅੰਕਿ ਚੜਾਵਉ ॥ ਪਾਟ ਪਟੰਬਰ; ਪਹਿਰਿ ਹਢਾਵਉ ॥ ਬਿਨੁ ਹਰਿ ਨਾਮ; ਕਹਾ ਸੁਖੁ ਪਾਵਉ ॥੧॥ ਕਿਆ ਪਹਿਰਉ; ਕਿਆ ਓਢਿ ਦਿਖਾਵਉ ॥ ਬਿਨੁ ਜਗਦੀਸ; ਕਹਾ ਸੁਖੁ ਪਾਵਉ ॥੧॥ ਰਹਾਉ ॥ ਕਾਨੀ ਕੁੰਡਲ; ਗਲਿ ਮੋਤੀਅਨ ਕੀ ਮਾਲਾ ॥ ਲਾਲ ਨਿਹਾਲੀ; ਫੂਲ ਗੁਲਾਲਾ ॥ ਬਿਨੁ ਜਗਦੀਸ; ਕਹਾ ਸੁਖੁ ਭਾਲਾ ॥੨॥ ਨੈਨ ਸਲੋਨੀ; ਸੁੰਦਰ ਨਾਰੀ ॥ ਖੋੜ ਸੀਗਾਰ ਕਰੈ; ਅਤਿ ਪਿਆਰੀ ॥ ਬਿਨੁ ਜਗਦੀਸ ਭਜੇ; ਨਿਤ ਖੁਆਰੀ ॥੩॥ ਦਰ ਘਰ ਮਹਲਾ; ਸੇਜ ਸੁਖਾਲੀ ॥ ਅਹਿਨਿਸਿ; ਫੂਲ ਬਿਛਾਵੈ ਮਾਲੀ ॥ ਬਿਨੁ ਹਰਿ ਨਾਮ; ਸੁ ਦੇਹ ਦੁਖਾਲੀ ॥੪॥ ਹੈਵਰ ਗੈਵਰ; ਨੇਜੇ ਵਾਜੇ ॥ ਲਸਕਰ ਨੇਬ; ਖਵਾਸੀ ਪਾਜੇ ॥ ਬਿਨੁ ਜਗਦੀਸ; ਝੂਠੇ ਦਿਵਾਜੇ ॥੫॥ ਸਿਧੁ ਕਹਾਵਉ; ਰਿਧਿ ਸਿਧਿ ਬੁਲਾਵਉ ॥ ਤਾਜ ਕੁਲਹ; ਸਿਰਿ ਛਤ੍ਰੁ ਬਨਾਵਉ ॥ ਬਿਨੁ ਜਗਦੀਸ; ਕਹਾ ਸਚੁ ਪਾਵਉ ॥੬॥ ਖਾਨੁ ਮਲੂਕੁ; ਕਹਾਵਉ ਰਾਜਾ ॥ ਅਬੇ ਤਬੇ; ਕੂੜੇ ਹੈ ਪਾਜਾ ॥ ਬਿਨੁ ਗੁਰਸਬਦ ਨ; ਸਵਰਸਿ ਕਾਜਾ ॥੭॥ ਹਉਮੈ ਮਮਤਾ; ਗੁਰ ਸਬਦਿ ਵਿਸਾਰੀ ॥ ਗੁਰਮਤਿ ਜਾਨਿਆ; ਰਿਦੈ ਮੁਰਾਰੀ ॥ ਪ੍ਰਣਵਤਿ ਨਾਨਕ; ਸਰਣਿ ਤੁਮਾਰੀ ॥੮॥੧੦॥ ਗਉੜੀ ਮਹਲਾ ੧ ॥ ਸੇਵਾ ਏਕ; ਨ ਜਾਨਸਿ ਅਵਰੇ ॥ ਪਰਪੰਚ ਬਿਆਧਿ; ਤਿਆਗੈ ਕਵਰੇ ॥ ਭਾਇ ਮਿਲੈ; ਸਚੁ ਸਾਚੈ ਸਚੁ ਰੇ ॥੧॥ ਐਸਾ ਰਾਮ ਭਗਤੁ; ਜਨੁ ਹੋਈ ॥ ਹਰਿ ਗੁਣ ਗਾਇ ਮਿਲੈ; ਮਲੁ ਧੋਈ ॥੧॥ ਰਹਾਉ ॥ ਊਂਧੋ ਕਵਲੁ; ਸਗਲ ਸੰਸਾਰੈ ॥ ਦੁਰਮਤਿ ਅਗਨਿ; ਜਗਤ ਪਰਜਾਰੈ ॥ ਸੋ ਉਬਰੈ; ਗੁਰਸਬਦੁ ਬੀਚਾਰੈ ॥੨॥ ਭ੍ਰਿੰਗ ਪਤੰਗੁ ਕੁੰਚਰੁ ਅਰੁ ਮੀਨਾ ॥ ਮਿਰਗੁ ਮਰੈ; ਸਹਿ ਅਪੁਨਾ ਕੀਨਾ ॥ ਤ੍ਰਿਸਨਾ ਰਾਚਿ; ਤਤੁ ਨਹੀ ਬੀਨਾ ॥੩॥ ਕਾਮੁ ਚਿਤੈ; ਕਾਮਣਿ ਹਿਤਕਾਰੀ ॥ ਕ੍ਰੋਧੁ ਬਿਨਾਸੈ; ਸਗਲ ਵਿਕਾਰੀ ॥ ਪਤਿ ਮਤਿ ਖੋਵਹਿ; ਨਾਮੁ ਵਿਸਾਰੀ ॥੪॥
Источники и права