couponatlas.

Гуру Грантх Сахиб (гурмукхи): Анг 227

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਉਮੈ ਬੰਧਨ; ਬੰਧਿ ਭਵਾਵੈ ॥ ਨਾਨਕ; ਰਾਮ ਭਗਤਿ ਸੁਖੁ ਪਾਵੈ ॥੮॥੧੩॥ ਗਉੜੀ ਮਹਲਾ ੧ ॥ ਪ੍ਰਥਮੇ ਬ੍ਰਹਮਾ; ਕਾਲੈ ਘਰਿ ਆਇਆ ॥ ਬ੍ਰਹਮ; ਕਮਲੁ ਪਇਆਲਿ. ਨ ਪਾਇਆ ॥ ਆਗਿਆ ਨਹੀ ਲੀਨੀ; ਭਰਮਿ ਭੁਲਾਇਆ ॥੧॥ ਜੋ ਉਪਜੈ; ਸੋ ਕਾਲਿ ਸੰਘਾਰਿਆ ॥ ਹਮ ਹਰਿ ਰਾਖੇ; ਗੁਰਸਬਦੁ ਬੀਚਾਰਿਆ ॥੧॥ ਰਹਾਉ ॥ ਮਾਇਆ ਮੋਹੇ; ਦੇਵੀ ਸਭਿ ਦੇਵਾ ॥ ਕਾਲੁ ਨ ਛੋਡੈ; ਬਿਨੁ. ਗੁਰ ਕੀ ਸੇਵਾ ॥ ਓਹੁ; ਅਬਿਨਾਸੀ ਅਲਖ ਅਭੇਵਾ ॥੨॥ ਸੁਲਤਾਨ ਖਾਨ ਬਾਦਿਸਾਹ; ਨਹੀ ਰਹਨਾ ॥ ਨਾਮਹੁ ਭੂਲੈ; ਜਮ ਕਾ ਦੁਖੁ ਸਹਨਾ ॥ ਮੈ ਧਰ ਨਾਮੁ; ਜਿਉ ਰਾਖਹੁ ਰਹਨਾ ॥੩॥ ਚਉਧਰੀ ਰਾਜੇ; ਨਹੀ ਕਿਸੈ ਮੁਕਾਮੁ ॥ ਸਾਹ ਮਰਹਿ; ਸੰਚਹਿ ਮਾਇਆ ਦਾਮ ॥ ਮੈ ਧਨੁ ਦੀਜੈ; ਹਰਿ ਅੰਮ੍ਰਿਤ ਨਾਮੁ ॥੪॥ ਰਯਤਿ ਮਹਰ; ਮੁਕਦਮ ਸਿਕਦਾਰੈ ॥ ਨਿਹਚਲੁ; ਕੋਇ ਨ ਦਿਸੈ ਸੰਸਾਰੈ ॥ ਅਫਰਿਉ ਕਾਲੁ; ਕੂੜੁ ਸਿਰਿ ਮਾਰੈ ॥੫॥ ਨਿਹਚਲੁ ਏਕੁ; ਸਚਾ ਸਚੁ ਸੋਈ ॥ ਜਿਨਿ ਕਰਿ ਸਾਜੀ; ਤਿਨਹਿ ਸਭ ਗੋਈ ॥ ਓਹੁ ਗੁਰਮੁਖਿ ਜਾਪੈ; ਤਾਂ ਪਤਿ ਹੋਈ ॥੬॥ ਕਾਜੀ ਸੇਖ; ਭੇਖ ਫਕੀਰਾ ॥ ਵਡੇ ਕਹਾਵਹਿ; ਹਉਮੈ ਤਨਿ ਪੀਰਾ ॥ ਕਾਲੁ ਨ ਛੋਡੈ; ਬਿਨੁ ਸਤਿਗੁਰ ਕੀ ਧੀਰਾ ॥੭॥ ਕਾਲੁ ਜਾਲੁ; ਜਿਹਵਾ ਅਰੁ ਨੈਣੀ ॥ ਕਾਨੀ ਕਾਲੁ; ਸੁਣੈ ਬਿਖੁ ਬੈਣੀ ॥ ਬਿਨੁ ਸਬਦੈ; ਮੂਠੇ ਦਿਨੁ ਰੈਣੀ ॥੮॥ ਹਿਰਦੈ ਸਾਚੁ ਵਸੈ; ਹਰਿ ਨਾਇ ॥ ਕਾਲੁ. ਨ ਜੋਹਿ ਸਕੈ; ਗੁਣ ਗਾਇ ॥ ਨਾਨਕ; ਗੁਰਮੁਖਿ ਸਬਦਿ ਸਮਾਇ ॥੯॥੧੪॥ ਗਉੜੀ ਮਹਲਾ ੧ ॥ ਬੋਲਹਿ ਸਾਚੁ; ਮਿਥਿਆ ਨਹੀ ਰਾਈ ॥ ਚਾਲਹਿ ਗੁਰਮੁਖਿ; ਹੁਕਮਿ ਰਜਾਈ ॥ ਰਹਹਿ ਅਤੀਤ; ਸਚੇ ਸਰਣਾਈ ॥੧॥ ਸਚ ਘਰਿ ਬੈਸੈ; ਕਾਲੁ ਨ ਜੋਹੈ ॥ ਮਨਮੁਖ ਕਉ; ਆਵਤ ਜਾਵਤ ਦੁਖੁ ਮੋਹੈ ॥੧॥ ਰਹਾਉ ॥ ਅਪਿਉ ਪੀਅਉ; ਅਕਥੁ ਕਥਿ ਰਹੀਐ ॥ ਨਿਜ ਘਰਿ ਬੈਸਿ; ਸਹਜ ਘਰੁ ਲਹੀਐ ॥ ਹਰਿ ਰਸਿ ਮਾਤੇ; ਇਹੁ ਸੁਖੁ ਕਹੀਐ ॥੨॥ ਗੁਰਮਤਿ ਚਾਲ ਨਿਹਚਲ; ਨਹੀ ਡੋਲੈ ॥ ਗੁਰਮਤਿ; ਸਾਚਿ ਸਹਜਿ ਹਰਿ ਬੋਲੈ ॥ ਪੀਵੈ ਅੰਮ੍ਰਿਤੁ; ਤਤੁ ਵਿਰੋਲੈ ॥੩॥ ਸਤਿਗੁਰੁ ਦੇਖਿਆ; ਦੀਖਿਆ ਲੀਨੀ ॥ ਮਨੁ ਤਨੁ ਅਰਪਿਓ; ਅੰਤਰਗਤਿ ਕੀਨੀ ॥ ਗਤਿ ਮਿਤਿ ਪਾਈ; ਆਤਮੁ ਚੀਨੀ ॥੪॥ ਭੋਜਨੁ; ਨਾਮੁ ਨਿਰੰਜਨ ਸਾਰੁ ॥ ਪਰਮ ਹੰਸੁ; ਸਚੁ ਜੋਤਿ ਅਪਾਰ ॥ ਜਹ ਦੇਖਉ; ਤਹ ਏਕੰਕਾਰੁ ॥੫॥ ਰਹੈ ਨਿਰਾਲਮੁ; ਏਕਾ ਸਚੁ ਕਰਣੀ ॥ ਪਰਮ ਪਦੁ ਪਾਇਆ; ਸੇਵਾ ਗੁਰ ਚਰਣੀ ॥ ਮਨ ਤੇ ਮਨੁ ਮਾਨਿਆ; ਚੂਕੀ ਅਹੰ ਭ੍ਰਮਣੀ ॥੬॥ ਇਨ ਬਿਧਿ; ਕਉਣੁ ਕਉਣੁ ਨਹੀ ਤਾਰਿਆ ॥ ਹਰਿ ਜਸਿ; ਸੰਤ ਭਗਤ ਨਿਸਤਾਰਿਆ ॥
Источники и права