couponatlas.

Гуру Грантх Сахиб (гурмукхи): Анг 229

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਉੜੀ ਮਹਲਾ ੧ ॥ ਗੁਰ ਪਰਸਾਦੀ ਬੂਝਿ ਲੇ; ਤਉ ਹੋਇ ਨਿਬੇਰਾ ॥ ਘਰਿ ਘਰਿ ਨਾਮੁ ਨਿਰੰਜਨਾ; ਸੋ ਠਾਕੁਰੁ ਮੇਰਾ ॥੧॥ ਬਿਨੁ ਗੁਰਸਬਦ. ਨ ਛੂਟੀਐ; ਦੇਖਹੁ ਵੀਚਾਰਾ ॥ ਜੇ ਲਖ ਕਰਮ ਕਮਾਵਹੀ; ਬਿਨੁ ਗੁਰ. ਅੰਧਿਆਰਾ ॥੧॥ ਰਹਾਉ ॥ ਅੰਧੇ ਅਕਲੀ ਬਾਹਰੇ; ਕਿਆ ਤਿਨ ਸਿਉ ਕਹੀਐ ॥ ਬਿਨੁ ਗੁਰ. ਪੰਥੁ ਨ ਸੂਝਈ; ਕਿਤੁ ਬਿਧਿ ਨਿਰਬਹੀਐ ॥੨॥ ਖੋਟੇ ਕਉ ਖਰਾ ਕਹੈ; ਖਰੇ. ਸਾਰ ਨ ਜਾਣੈ ॥ ਅੰਧੇ ਕਾ ਨਾਉ ਪਾਰਖੂ; ਕਲੀ ਕਾਲ ਵਿਡਾਣੈ ॥੩॥ ਸੂਤੇ ਕਉ ਜਾਗਤੁ ਕਹੈ; ਜਾਗਤ ਕਉ ਸੂਤਾ ॥ ਜੀਵਤ ਕਉ. ਮੂਆ ਕਹੈ; ਮੂਏ ਨਹੀ ਰੋਤਾ ॥੪॥ ਆਵਤ ਕਉ ਜਾਤਾ ਕਹੈ; ਜਾਤੇ ਕਉ ਆਇਆ ॥ ਪਰ ਕੀ ਕਉ. ਅਪੁਨੀ ਕਹੈ; ਅਪੁਨੋ ਨਹੀ ਭਾਇਆ ॥੫॥ ਮੀਠੇ ਕਉ ਕਉੜਾ ਕਹੈ; ਕੜੂਏ ਕਉ ਮੀਠਾ ॥ ਰਾਤੇ ਕੀ ਨਿੰਦਾ ਕਰਹਿ; ਐਸਾ ਕਲਿ ਮਹਿ ਡੀਠਾ ॥੬॥ ਚੇਰੀ ਕੀ ਸੇਵਾ ਕਰਹਿ; ਠਾਕੁਰੁ ਨਹੀ ਦੀਸੈ ॥ ਪੋਖਰੁ ਨੀਰੁ ਵਿਰੋਲੀਐ; ਮਾਖਨੁ ਨਹੀ ਰੀਸੈ ॥੭॥ ਇਸੁ ਪਦ ਜੋ ਅਰਥਾਇ ਲੇਇ; ਸੋ ਗੁਰੂ ਹਮਾਰਾ ॥ ਨਾਨਕ ਚੀਨੈ ਆਪ ਕਉ; ਸੋ ਅਪਰ ਅਪਾਰਾ ॥੮॥ ਸਭੁ ਆਪੇ ਆਪਿ ਵਰਤਦਾ; ਆਪੇ ਭਰਮਾਇਆ ॥ ਗੁਰ ਕਿਰਪਾ ਤੇ ਬੂਝੀਐ; ਸਭੁ ਬ੍ਰਹਮੁ ਸਮਾਇਆ ॥੯॥੨॥੧੮॥ ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਮਨ ਕਾ ਸੂਤਕੁ; ਦੂਜਾ ਭਾਉ ॥ ਭਰਮੇ ਭੂਲੇ; ਆਵਉ ਜਾਉ ॥੧॥ ਮਨਮੁਖਿ ਸੂਤਕੁ; ਕਬਹਿ ਨ ਜਾਇ ॥ ਜਿਚਰੁ ਸਬਦਿ. ਨ ਭੀਜੈ; ਹਰਿ ਕੈ ਨਾਇ ॥੧॥ ਰਹਾਉ ॥ ਸਭੋ ਸੂਤਕੁ; ਜੇਤਾ ਮੋਹੁ ਆਕਾਰੁ ॥ ਮਰਿ ਮਰਿ ਜੰਮੈ; ਵਾਰੋ ਵਾਰ ॥੨॥ ਸੂਤਕੁ; ਅਗਨਿ ਪਉਣੈ ਪਾਣੀ ਮਾਹਿ ॥ ਸੂਤਕੁ ਭੋਜਨੁ; ਜੇਤਾ ਕਿਛੁ ਖਾਹਿ ॥੩॥ ਸੂਤਕਿ; ਕਰਮ ਨ ਪੂਜਾ ਹੋਇ ॥ ਨਾਮਿ ਰਤੇ; ਮਨੁ ਨਿਰਮਲੁ ਹੋਇ ॥੪॥ ਸਤਿਗੁਰੁ ਸੇਵਿਐ; ਸੂਤਕੁ ਜਾਇ ॥ ਮਰੈ ਨ ਜਨਮੈ; ਕਾਲੁ ਨ ਖਾਇ ॥੫॥ ਸਾਸਤ ਸਿੰਮ੍ਰਿਤਿ; ਸੋਧਿ ਦੇਖਹੁ ਕੋਇ ॥ ਵਿਣੁ ਨਾਵੈ; ਕੋ ਮੁਕਤਿ. ਨ ਹੋਇ ॥੬॥ ਜੁਗ ਚਾਰੇ; ਨਾਮੁ ਉਤਮੁ ਸਬਦੁ ਬੀਚਾਰਿ ॥ ਕਲਿ ਮਹਿ ਗੁਰਮੁਖਿ; ਉਤਰਸਿ ਪਾਰਿ ॥੭॥ ਸਾਚਾ; ਮਰੈ ਨ ਆਵੈ ਜਾਇ ॥ ਨਾਨਕ; ਗੁਰਮੁਖਿ ਰਹੈ ਸਮਾਇ ॥੮॥੧॥ ਗਉੜੀ ਮਹਲਾ ੩ ॥ ਗੁਰਮੁਖਿ ਸੇਵਾ; ਪ੍ਰਾਨ ਅਧਾਰਾ ॥ ਹਰਿ ਜੀਉ; ਰਾਖਹੁ ਹਿਰਦੈ ਉਰ ਧਾਰਾ ॥ ਗੁਰਮੁਖਿ ਸੋਭਾ; ਸਾਚ ਦੁਆਰਾ ॥੧॥ ਪੰਡਿਤ ਹਰਿ ਪੜੁ; ਤਜਹੁ ਵਿਕਾਰਾ ॥ ਗੁਰਮੁਖਿ; ਭਉਜਲੁ ਉਤਰਹੁ ਪਾਰਾ ॥੧॥ ਰਹਾਉ ॥
Источники и права