couponatlas.

Гуру Грантх Сахиб (гурмукхи): Анг 23

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਨਾ ਰਾਸਿ ਨ ਸਚੁ ਹੈ; ਕਿਉ. ਤਿਨਾ ਸੁਖੁ ਹੋਇ ॥ ਖੋਟੈ ਵਣਜਿ ਵਣੰਜਿਐ; ਮਨੁ ਤਨੁ ਖੋਟਾ ਹੋਇ ॥ ਫਾਹੀ ਫਾਥੇ ਮਿਰਗ ਜਿਉ; ਦੂਖੁ ਘਣੋ ਨਿਤ ਰੋਇ ॥੨॥ ਖੋਟੇ. ਪੋਤੈ ਨਾ ਪਵਹਿ; ਤਿਨ. ਹਰਿ ਗੁਰ, ਦਰਸੁ ਨ ਹੋਇ ॥ ਖੋਟੇ. ਜਾਤਿ ਨ ਪਤਿ ਹੈ; ਖੋਟਿ. ਨ ਸੀਝਸਿ ਕੋਇ ॥ ਖੋਟੇ ਖੋਟੁ ਕਮਾਵਣਾ; ਆਇ ਗਇਆ ਪਤਿ ਖੋਇ ॥੩॥ ਨਾਨਕ. ਮਨੁ ਸਮਝਾਈਐ; ਗੁਰ ਕੈ ਸਬਦਿ ਸਾਲਾਹ ॥ ਰਾਮ ਨਾਮ ਰੰਗਿ ਰਤਿਆ; ਭਾਰੁ ਨ ਭਰਮੁ. ਤਿਨਾਹ ॥ ਹਰਿ ਜਪਿ ਲਾਹਾ ਅਗਲਾ; ਨਿਰਭਉ ਹਰਿ ਮਨ ਮਾਹ ॥੪॥੨੩॥ ਸਿਰੀਰਾਗੁ ਮਹਲਾ ੧ ਘਰੁ ੨ ॥ ਧਨੁ ਜੋਬਨੁ ਅਰੁ ਫੁਲੜਾ; ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ. ਪਤ ਜਿਉ; ਢਲਿ ਢੁਲਿ ਜੁੰਮਣਹਾਰ ॥੧॥ ਰੰਗੁ ਮਾਣਿ ਲੈ ਪਿਆਰਿਆ; ਜਾ ਜੋਬਨੁ ਨਉ ਹੁਲਾ ॥ ਦਿਨ ਥੋੜੜੇ ਥਕੇ; ਭਇਆ ਪੁਰਾਣਾ ਚੋਲਾ ॥੧॥ ਰਹਾਉ ॥ ਸਜਣ ਮੇਰੇ ਰੰਗੁਲੇ; ਜਾਇ ਸੁਤੇ ਜੀਰਾਣਿ ॥ ਹੰ ਭੀ ਵੰਞਾ ਡੁਮਣੀ; ਰੋਵਾ ਝੀਣੀ ਬਾਣਿ ॥੨॥ ਕੀ. ਨ ਸੁਣੇਹੀ ਗੋਰੀਏ; ਆਪਣ ਕੰਨੀ ਸੋਇ ॥ ਲਗੀ ਆਵਹਿ ਸਾਹੁਰੈ; ਨਿਤ. ਨ ਪੇਈਆ ਹੋਇ ॥੩॥ ਨਾਨਕ. ਸੁਤੀ ਪੇਈਐ; ਜਾਣੁ ਵਿਰਤੀ ਸੰਨਿ ॥ ਗੁਣਾ ਗਵਾਈ ਗੰਠੜੀ; ਅਵਗਣ ਚਲੀ ਬੰਨਿ ॥੪॥੨੪॥ ਸਿਰੀਰਾਗੁ ਮਹਲਾ ੧ ਘਰੁ ਦੂਜਾ ੨ ॥ ਆਪੇ ਰਸੀਆ. ਆਪਿ ਰਸੁ; ਆਪੇ ਰਾਵਣਹਾਰੁ ॥ ਆਪੇ ਹੋਵੈ ਚੋਲੜਾ; ਆਪੇ ਸੇਜ ਭਤਾਰੁ ॥੧॥ ਰੰਗਿ ਰਤਾ ਮੇਰਾ ਸਾਹਿਬੁ; ਰਵਿ ਰਹਿਆ ਭਰਪੂਰਿ ॥੧॥ ਰਹਾਉ ॥ ਆਪੇ ਮਾਛੀ ਮਛੁਲੀ; ਆਪੇ ਪਾਣੀ ਜਾਲੁ ॥ ਆਪੇ ਜਾਲ ਮਣਕੜਾ; ਆਪੇ ਅੰਦਰਿ ਲਾਲੁ ॥੨॥ ਆਪੇ ਬਹੁ ਬਿਧਿ ਰੰਗੁਲਾ; ਸਖੀਏ ਮੇਰਾ ਲਾਲੁ ॥ ਨਿਤ ਰਵੈ ਸੋਹਾਗਣੀ; ਦੇਖੁ ਹਮਾਰਾ ਹਾਲੁ ॥੩॥ ਪ੍ਰਣਵੈ ਨਾਨਕੁ ਬੇਨਤੀ; ਤੂ ਸਰਵਰੁ. ਤੂ ਹੰਸੁ ॥ ਕਉਲੁ ਤੂ ਹੈ. ਕਵੀਆ ਤੂ ਹੈ; ਆਪੇ ਵੇਖਿ ਵਿਗਸੁ ॥੪॥੨੫॥ ਸਿਰੀਰਾਗੁ ਮਹਲਾ ੧ ਘਰੁ ੩ ॥ ਇਹੁ ਤਨੁ ਧਰਤੀ. ਬੀਜੁ ਕਰਮਾ ਕਰੋ; ਸਲਿਲ ਆਪਾਉ ਸਾਰਿੰਗਪਾਣੀ ॥ ਮਨੁ ਕਿਰਸਾਣੁ. ਹਰਿ ਰਿਦੈ ਜੰਮਾਇ ਲੈ; ਇਉ ਪਾਵਸਿ. ਪਦੁ ਨਿਰਬਾਣੀ ॥੧॥ ਕਾਹੇ ਗਰਬਸਿ ਮੂੜੇ; ਮਾਇਆ ॥ ਪਿਤ ਸੁਤੋ ਸਗਲ ਕਾਲਤ੍ਰ ਮਾਤਾ; ਤੇਰੇ. ਹੋਹਿ ਨ ਅੰਤਿ ਸਖਾਇਆ ॥ ਰਹਾਉ ॥ ਬਿਖੈ ਬਿਕਾਰ ਦੁਸਟ. ਕਿਰਖਾ ਕਰੇ; ਇਨ ਤਜਿ. ਆਤਮੈ ਹੋਇ ਧਿਆਈ ॥ ਜਪੁ ਤਪੁ ਸੰਜਮੁ. ਹੋਹਿ ਜਬ ਰਾਖੇ; ਕਮਲੁ ਬਿਗਸੈ. ਮਧੁ ਆਸ੍ਰਮਾਈ ॥੨॥ ਬੀਸ ਸਪਤਾਹਰੋ. ਬਾਸਰੋ ਸੰਗ੍ਰਹੈ; ਤੀਨਿ ਖੋੜਾ. ਨਿਤ ਕਾਲੁ ਸਾਰੈ ॥ ਦਸ ਅਠਾਰ ਮੈ. ਅਪਰੰਪਰੋ ਚੀਨੈ; ਕਹੈ ਨਾਨਕੁ. ਇਵ ਏਕੁ ਤਾਰੈ ॥੩॥੨੬॥
Источники и права