couponatlas.

Гуру Грантх Сахиб (гурмукхи): Анг 231

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਤੁ ਨ ਚੀਨਹਿ; ਬੰਨਹਿ ਪੰਡ ਪਰਾਲਾ ॥੨॥ ਮਨਮੁਖ ਅਗਿਆਨਿ; ਕੁਮਾਰਗਿ ਪਾਏ ॥ ਹਰਿ ਨਾਮੁ ਬਿਸਾਰਿਆ; ਬਹੁ ਕਰਮ ਦ੍ਰਿੜਾਏ ॥ ਭਵਜਲਿ ਡੂਬੇ; ਦੂਜੈ ਭਾਏ ॥੩॥ ਮਾਇਆ ਕਾ ਮੁਹਤਾਜੁ; ਪੰਡਿਤੁ ਕਹਾਵੈ ॥ ਬਿਖਿਆ ਰਾਤਾ; ਬਹੁਤੁ ਦੁਖੁ ਪਾਵੈ ॥ ਜਮ ਕਾ ਗਲਿ ਜੇਵੜਾ; ਨਿਤ ਕਾਲੁ ਸੰਤਾਵੈ ॥੪॥ ਗੁਰਮੁਖਿ; ਜਮਕਾਲੁ. ਨੇੜਿ ਨ ਆਵੈ ॥ ਹਉਮੈ ਦੂਜਾ; ਸਬਦਿ ਜਲਾਵੈ ॥ ਨਾਮੇ ਰਾਤੇ; ਹਰਿ ਗੁਣ ਗਾਵੈ ॥੫॥ ਮਾਇਆ ਦਾਸੀ; ਭਗਤਾ ਕੀ ਕਾਰ ਕਮਾਵੈ ॥ ਚਰਣੀ ਲਾਗੈ; ਤਾ ਮਹਲੁ ਪਾਵੈ ॥ ਸਦ ਹੀ ਨਿਰਮਲੁ; ਸਹਜਿ ਸਮਾਵੈ ॥੬॥ ਹਰਿ ਕਥਾ ਸੁਣਹਿ; ਸੇ ਧਨਵੰਤ ਦਿਸਹਿ ਜੁਗ ਮਾਹੀ ॥ ਤਿਨ ਕਉ ਸਭਿ ਨਿਵਹਿ; ਅਨਦਿਨੁ ਪੂਜ ਕਰਾਹੀ ॥ ਸਹਜੇ ਗੁਣ ਰਵਹਿ ਸਾਚੇ; ਮਨ ਮਾਹੀ ॥੭॥ ਪੂਰੈ ਸਤਿਗੁਰਿ; ਸਬਦੁ ਸੁਣਾਇਆ ॥ ਤ੍ਰੈ ਗੁਣ ਮੇਟੇ; ਚਉਥੈ ਚਿਤੁ ਲਾਇਆ ॥ ਨਾਨਕ. ਹਉਮੈ ਮਾਰਿ; ਬ੍ਰਹਮ ਮਿਲਾਇਆ ॥੮॥੪॥ ਗਉੜੀ ਮਹਲਾ ੩ ॥ ਬ੍ਰਹਮਾ ਵੇਦੁ ਪੜੈ; ਵਾਦੁ ਵਖਾਣੈ ॥ ਅੰਤਰਿ ਤਾਮਸੁ; ਆਪੁ. ਨ ਪਛਾਣੈ ॥ ਤਾ ਪ੍ਰਭੁ ਪਾਏ; ਗੁਰਸਬਦੁ ਵਖਾਣੈ ॥੧॥ ਗੁਰ ਸੇਵਾ ਕਰਉ; ਫਿਰਿ. ਕਾਲੁ ਨ ਖਾਇ ॥ ਮਨਮੁਖ ਖਾਧੇ; ਦੂਜੈ ਭਾਇ ॥੧॥ ਰਹਾਉ ॥ ਗੁਰਮੁਖਿ ਪ੍ਰਾਣੀ; ਅਪਰਾਧੀ ਸੀਧੇ ॥ ਗੁਰ ਕੈ ਸਬਦਿ; ਅੰਤਰਿ ਸਹਜਿ ਰੀਧੇ ॥ ਮੇਰਾ ਪ੍ਰਭੁ ਪਾਇਆ; ਗੁਰ ਕੈ ਸਬਦਿ ਸੀਧੇ ॥੨॥ ਸਤਿਗੁਰਿ ਮੇਲੇ; ਪ੍ਰਭਿ ਆਪਿ ਮਿਲਾਏ ॥ ਮੇਰੇ ਪ੍ਰਭ ਸਾਚੇ ਕੈ; ਮਨਿ ਭਾਏ ॥ ਹਰਿ ਗੁਣ ਗਾਵਹਿ; ਸਹਜਿ ਸੁਭਾਏ ॥੩॥ ਬਿਨੁ ਗੁਰ ਸਾਚੇ; ਭਰਮਿ ਭੁਲਾਏ ॥ ਮਨਮੁਖ ਅੰਧੇ; ਸਦਾ ਬਿਖੁ ਖਾਏ ॥ ਜਮ ਡੰਡੁ ਸਹਹਿ; ਸਦਾ ਦੁਖੁ ਪਾਏ ॥੪॥ ਜਮੂਆ. ਨ ਜੋਹੈ; ਹਰਿ ਕੀ ਸਰਣਾਈ ॥ ਹਉਮੈ ਮਾਰਿ; ਸਚਿ ਲਿਵ ਲਾਈ ॥ ਸਦਾ ਰਹੈ; ਹਰਿ ਨਾਮਿ ਲਿਵ ਲਾਈ ॥੫॥ ਸਤਿਗੁਰੁ ਸੇਵਹਿ; ਸੇ ਜਨ ਨਿਰਮਲ ਪਵਿਤਾ ॥ ਮਨ ਸਿਉ ਮਨੁ ਮਿਲਾਇ; ਸਭੁ ਜਗੁ ਜੀਤਾ ॥ ਇਨ ਬਿਧਿ ਕੁਸਲੁ ਤੇਰੈ; ਮੇਰੇ ਮੀਤਾ ॥੬॥ ਸਤਿਗੁਰੂ ਸੇਵੇ; ਸੋ ਫਲੁ ਪਾਏ ॥ ਹਿਰਦੈ ਨਾਮੁ; ਵਿਚਹੁ ਆਪੁ ਗਵਾਏ ॥ ਅਨਹਦ ਬਾਣੀ; ਸਬਦੁ ਵਜਾਏ ॥੭॥ ਸਤਿਗੁਰ ਤੇ; ਕਵਨੁ ਕਵਨੁ. ਨ ਸੀਧੋ ਮੇਰੇ ਭਾਈ ॥ ਭਗਤੀ ਸੀਧੇ; ਦਰਿ ਸੋਭਾ ਪਾਈ ॥ ਨਾਨਕ; ਰਾਮ ਨਾਮਿ ਵਡਿਆਈ ॥੮॥੫॥ ਗਉੜੀ ਮਹਲਾ ੩ ॥ ਤ੍ਰੈ ਗੁਣ ਵਖਾਣੈ; ਭਰਮੁ. ਨ ਜਾਇ ॥ ਬੰਧਨ. ਨ ਤੂਟਹਿ; ਮੁਕਤਿ. ਨ ਪਾਇ ॥ ਮੁਕਤਿ ਦਾਤਾ ਸਤਿਗੁਰੁ; ਜੁਗ ਮਾਹਿ ॥੧॥ ਗੁਰਮੁਖਿ ਪ੍ਰਾਣੀ; ਭਰਮੁ ਗਵਾਇ ॥ ਸਹਜ ਧੁਨਿ ਉਪਜੈ; ਹਰਿ ਲਿਵ ਲਾਇ ॥੧॥ ਰਹਾਉ ॥ ਤ੍ਰੈ ਗੁਣ; ਕਾਲੈ ਕੀ ਸਿਰਿ ਕਾਰਾ ॥
Источники и права