couponatlas.

Гуру Грантх Сахиб (гурмукхи): Анг 233

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਬਦਿ ਮਨੁ ਰੰਗਿਆ; ਲਿਵ ਲਾਇ ॥ ਨਿਜ ਘਰਿ ਵਸਿਆ; ਪ੍ਰਭ ਕੀ ਰਜਾਇ ॥੧॥ ਸਤਿਗੁਰੁ ਸੇਵਿਐ; ਜਾਇ ਅਭਿਮਾਨੁ ॥ ਗੋਵਿਦੁ ਪਾਈਐ; ਗੁਣੀ ਨਿਧਾਨੁ ॥੧॥ ਰਹਾਉ ॥ ਮਨੁ ਬੈਰਾਗੀ; ਜਾ ਸਬਦਿ ਭਉ ਖਾਇ ॥ ਮੇਰਾ ਪ੍ਰਭੁ ਨਿਰਮਲਾ; ਸਭ ਤੈ ਰਹਿਆ ਸਮਾਇ ॥ ਗੁਰ ਕਿਰਪਾ ਤੇ; ਮਿਲੈ ਮਿਲਾਇ ॥੨॥ ਹਰਿ ਦਾਸਨ ਕੋ ਦਾਸੁ; ਸੁਖੁ ਪਾਏ ॥ ਮੇਰਾ ਹਰਿ ਪ੍ਰਭੁ; ਇਨ ਬਿਧਿ ਪਾਇਆ ਜਾਏ ॥ ਹਰਿ ਕਿਰਪਾ ਤੇ; ਰਾਮ ਗੁਣ ਗਾਏ ॥੩॥ ਧ੍ਰਿਗੁ ਬਹੁ ਜੀਵਣੁ; ਜਿਤੁ ਹਰਿ ਨਾਮਿ. ਨ ਲਗੈ ਪਿਆਰੁ ॥ ਧ੍ਰਿਗੁ ਸੇਜ ਸੁਖਾਲੀ; ਕਾਮਣਿ ਮੋਹ ਗੁਬਾਰੁ ॥ ਤਿਨ ਸਫਲੁ ਜਨਮੁ; ਜਿਨ ਨਾਮੁ ਅਧਾਰੁ ॥੪॥ ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ; ਜਿਤੁ ਹਰਿ ਪ੍ਰੀਤਿ. ਨ ਹੋਇ ॥ ਸੋਈ ਹਮਾਰਾ ਮੀਤੁ; ਜੋ. ਹਰਿ ਗੁਣ ਗਾਵੈ ਸੋਇ ॥ ਹਰਿ ਨਾਮ ਬਿਨਾ; ਮੈ. ਅਵਰੁ ਨ ਕੋਇ ॥੫॥ ਸਤਿਗੁਰ ਤੇ ਹਮ; ਗਤਿ ਪਤਿ ਪਾਈ ॥ ਹਰਿ ਨਾਮੁ ਧਿਆਇਆ; ਦੂਖੁ ਸਗਲ ਮਿਟਾਈ ॥ ਸਦਾ ਅਨੰਦੁ; ਹਰਿ ਨਾਮਿ ਲਿਵ ਲਾਈ ॥੬॥ ਗੁਰਿ ਮਿਲਿਐ; ਹਮ ਕਉ. ਸਰੀਰ ਸੁਧਿ ਭਈ ॥ ਹਉਮੈ ਤ੍ਰਿਸਨਾ; ਸਭ ਅਗਨਿ ਬੁਝਈ ॥ ਬਿਨਸੇ ਕ੍ਰੋਧ; ਖਿਮਾ ਗਹਿ ਲਈ ॥੭॥ ਹਰਿ ਆਪੇ ਕ੍ਰਿਪਾ ਕਰੇ; ਨਾਮੁ ਦੇਵੈ ॥ ਗੁਰਮੁਖਿ ਰਤਨੁ; ਕੋ ਵਿਰਲਾ ਲੇਵੈ ॥ ਨਾਨਕੁ ਗੁਣ ਗਾਵੈ; ਹਰਿ ਅਲਖ ਅਭੇਵੈ ॥੮॥੮॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਬੈਰਾਗਣਿ ਮਹਲਾ ੩ ॥ ਸਤਿਗੁਰ ਤੇ. ਜੋ ਮੁਹ ਫੇਰੇ; ਤੇ ਵੇਮੁਖ. ਬੁਰੇ ਦਿਸੰਨਿ ॥ ਅਨਦਿਨੁ ਬਧੇ ਮਾਰੀਅਨਿ; ਫਿਰਿ. ਵੇਲਾ ਨਾ ਲਹੰਨਿ ॥੧॥ ਹਰਿ ਹਰਿ ਰਾਖਹੁ; ਕ੍ਰਿਪਾ ਧਾਰਿ ॥ ਸਤਸੰਗਤਿ ਮੇਲਾਇ ਪ੍ਰਭ; ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥ ਸੇ ਭਗਤ ਹਰਿ ਭਾਵਦੇ; ਜੋ. ਗੁਰਮੁਖਿ ਭਾਇ ਚਲੰਨਿ ॥ ਆਪੁ ਛੋਡਿ ਸੇਵਾ ਕਰਨਿ; ਜੀਵਤ ਮੁਏ ਰਹੰਨਿ ॥੨॥ ਜਿਸ ਦਾ ਪਿੰਡੁ ਪਰਾਣ ਹੈ; ਤਿਸ ਕੀ ਸਿਰਿ ਕਾਰ ॥ ਓਹੁ ਕਿਉ. ਮਨਹੁ ਵਿਸਾਰੀਐ; ਹਰਿ ਰਖੀਐ ਹਿਰਦੈ ਧਾਰਿ ॥੩॥ ਨਾਮਿ ਮਿਲਿਐ. ਪਤਿ ਪਾਈਐ; ਨਾਮਿ ਮੰਨਿਐ. ਸੁਖੁ ਹੋਇ ॥ ਸਤਿਗੁਰ ਤੇ. ਨਾਮੁ ਪਾਈਐ; ਕਰਮਿ ਮਿਲੈ ਪ੍ਰਭੁ ਸੋਇ ॥੪॥ ਸਤਿਗੁਰ ਤੇ, ਜੋ ਮੁਹੁ ਫੇਰੇ; ਓਇ ਭ੍ਰਮਦੇ. ਨਾ ਟਿਕੰਨਿ ॥ ਧਰਤਿ ਅਸਮਾਨੁ. ਨ ਝਲਈ; ਵਿਚਿ ਵਿਸਟਾ ਪਏ ਪਚੰਨਿ ॥੫॥ ਇਹੁ ਜਗੁ ਭਰਮਿ ਭੁਲਾਇਆ; ਮੋਹ ਠਗਉਲੀ ਪਾਇ ॥ ਜਿਨਾ. ਸਤਿਗੁਰੁ ਭੇਟਿਆ; ਤਿਨ ਨੇੜਿ. ਨ ਭਿਟੈ ਮਾਇ ॥੬॥ ਸਤਿਗੁਰੁ ਸੇਵਨਿ ਸੋ ਸੋਹਣੇ; ਹਉਮੈ ਮੈਲੁ ਗਵਾਇ ॥
Источники и права