couponatlas.

Гуру Грантх Сахиб (гурмукхи): Анг 235

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪਿ ਛਡਾਏ ਛੁਟੀਐ; ਸਤਿਗੁਰ ਚਰਣ ਸਮਾਲਿ ॥੪॥ ਮਨ ਕਰਹਲਾ. ਮੇਰੇ ਪਿਆਰਿਆ; ਵਿਚਿ ਦੇਹੀ ਜੋਤਿ ਸਮਾਲਿ ॥ ਗੁਰਿ. ਨਉ ਨਿਧਿ ਨਾਮੁ ਵਿਖਾਲਿਆ; ਹਰਿ ਦਾਤਿ ਕਰੀ ਦਇਆਲਿ ॥੫॥ ਮਨ ਕਰਹਲਾ. ਤੂੰ ਚੰਚਲਾ; ਚਤੁਰਾਈ ਛਡਿ ਵਿਕਰਾਲਿ ॥ ਹਰਿ ਹਰਿ ਨਾਮੁ ਸਮਾਲਿ ਤੂੰ; ਹਰਿ ਮੁਕਤਿ ਕਰੇ ਅੰਤ ਕਾਲਿ ॥੬॥ ਮਨ ਕਰਹਲਾ. ਵਡਭਾਗੀਆ; ਤੂੰ ਗਿਆਨੁ ਰਤਨੁ ਸਮਾਲਿ ॥ ਗੁਰ ਗਿਆਨੁ ਖੜਗੁ. ਹਥਿ ਧਾਰਿਆ; ਜਮੁ ਮਾਰਿਅੜਾ ਜਮਕਾਲਿ ॥੭॥ ਅੰਤਰਿ ਨਿਧਾਨੁ. ਮਨ ਕਰਹਲੇ; ਭ੍ਰਮਿ ਭਵਹਿ ਬਾਹਰਿ ਭਾਲਿ ॥ ਗੁਰੁ ਪੁਰਖੁ ਪੂਰਾ ਭੇਟਿਆ; ਹਰਿ ਸਜਣੁ ਲਧੜਾ ਨਾਲਿ ॥੮॥ ਰੰਗਿ ਰਤੜੇ. ਮਨ ਕਰਹਲੇ; ਹਰਿ ਰੰਗੁ ਸਦਾ ਸਮਾਲਿ ॥ ਹਰਿ ਰੰਗੁ. ਕਦੇ ਨ ਉਤਰੈ; ਗੁਰ ਸੇਵਾ ਸਬਦੁ ਸਮਾਲਿ ॥੯॥ ਹਮ ਪੰਖੀ ਮਨ ਕਰਹਲੇ; ਹਰਿ ਤਰਵਰੁ ਪੁਰਖੁ ਅਕਾਲਿ ॥ ਵਡਭਾਗੀ ਗੁਰਮੁਖਿ ਪਾਇਆ; ਜਨ ਨਾਨਕ. ਨਾਮੁ ਸਮਾਲਿ ॥੧੦॥੨॥ ਰਾਗੁ ਗਉੜੀ ਗੁਆਰੇਰੀ ਮਹਲਾ ੫ ਅਸਟਪਦੀਆ ॥ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਜਬ ਇਹੁ; ਮਨ ਮਹਿ ਕਰਤ ਗੁਮਾਨਾ ॥ ਤਬ ਇਹੁ; ਬਾਵਰੁ ਫਿਰਤ ਬਿਗਾਨਾ ॥ ਜਬ ਇਹੁ ਹੂਆ; ਸਗਲ ਕੀ ਰੀਨਾ ॥ ਤਾ ਤੇ ਰਮਈਆ; ਘਟਿ ਘਟਿ ਚੀਨਾ ॥੧॥ ਸਹਜ ਸੁਹੇਲਾ; ਫਲੁ ਮਸਕੀਨੀ ॥ ਸਤਿਗੁਰ ਅਪੁਨੈ; ਮੋਹਿ ਦਾਨੁ ਦੀਨੀ ॥੧॥ ਰਹਾਉ ॥ ਜਬ ਕਿਸ ਕਉ; ਇਹੁ ਜਾਨਸਿ ਮੰਦਾ ॥ ਤਬ ਸਗਲੇ; ਇਸੁ ਮੇਲਹਿ ਫੰਦਾ ॥ ਮੇਰ ਤੇਰ; ਜਬ ਇਨਹਿ ਚੁਕਾਈ ॥ ਤਾ ਤੇ ਇਸੁ ਸੰਗਿ; ਨਹੀ ਬੈਰਾਈ ॥੨॥ ਜਬ ਇਨਿ; ਅਪੁਨੀ ਅਪਨੀ ਧਾਰੀ ॥ ਤਬ ਇਸ ਕਉ; ਹੈ ਮੁਸਕਲੁ ਭਾਰੀ ॥ ਜਬ ਇਨਿ; ਕਰਣੈਹਾਰੁ ਪਛਾਤਾ ॥ ਤਬ ਇਸ ਨੋ; ਨਾਹੀ ਕਿਛੁ ਤਾਤਾ ॥੩॥ ਜਬ ਇਨਿ; ਅਪੁਨੋ ਬਾਧਿਓ ਮੋਹਾ ॥ ਆਵੈ ਜਾਇ; ਸਦਾ ਜਮਿ ਜੋਹਾ ॥ ਜਬ ਇਸ ਤੇ; ਸਭ ਬਿਨਸੇ ਭਰਮਾ ॥ ਭੇਦੁ ਨਾਹੀ; ਹੈ ਪਾਰਬ੍ਰਹਮਾ ॥੪॥ ਜਬ ਇਨਿ; ਕਿਛੁ ਕਰਿ ਮਾਨੇ ਭੇਦਾ ॥ ਤਬ ਤੇ ਦੂਖ; ਡੰਡ ਅਰੁ ਖੇਦਾ ॥ ਜਬ ਇਨਿ; ਏਕੋ ਏਕੀ ਬੂਝਿਆ ॥ ਤਬ ਤੇ ਇਸ ਨੋ; ਸਭੁ ਕਿਛੁ ਸੂਝਿਆ ॥੫॥ ਜਬ ਇਹੁ ਧਾਵੈ; ਮਾਇਆ ਅਰਥੀ ॥ ਨਹ ਤ੍ਰਿਪਤਾਵੈ; ਨਹ ਤਿਸ ਲਾਥੀ ॥ ਜਬ ਇਸ ਤੇ; ਇਹੁ ਹੋਇਓ ਜਉਲਾ ॥ ਪੀਛੈ ਲਾਗਿ ਚਲੀ; ਉਠਿ ਕਉਲਾ ॥੬॥ ਕਰਿ ਕਿਰਪਾ; ਜਉ ਸਤਿਗੁਰੁ ਮਿਲਿਓ ॥ ਮਨ ਮੰਦਰ ਮਹਿ; ਦੀਪਕੁ ਜਲਿਓ ॥ ਜੀਤ ਹਾਰ ਕੀ, ਸੋਝੀ ਕਰੀ ॥ ਤਉ ਇਸੁ ਘਰ ਕੀ; ਕੀਮਤਿ ਪਰੀ ॥੭॥
Источники и права