couponatlas.

Гуру Грантх Сахиб (гурмукхи): Анг 236

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਨ ਕਰਾਵਨ; ਸਭੁ ਕਿਛੁ ਏਕੈ ॥ ਆਪੇ ਬੁਧਿ ਬੀਚਾਰਿ ਬਿਬੇਕੈ ॥ ਦੂਰਿ ਨ ਨੇਰੈ; ਸਭ ਕੈ ਸੰਗਾ ॥ ਸਚੁ ਸਾਲਾਹਣੁ; ਨਾਨਕ. ਹਰਿ ਰੰਗਾ ॥੮॥੧॥ ਗਉੜੀ ਮਹਲਾ ੫ ॥ ਗੁਰ ਸੇਵਾ ਤੇ ਨਾਮੇ ਲਾਗਾ ॥ ਤਿਸ ਕਉ ਮਿਲਿਆ; ਜਿਸੁ ਮਸਤਕਿ ਭਾਗਾ ॥ ਤਿਸ ਕੈ ਹਿਰਦੈ; ਰਵਿਆ ਸੋਇ ॥ ਮਨੁ ਤਨੁ ਸੀਤਲੁ; ਨਿਹਚਲੁ ਹੋਇ ॥੧॥ ਐਸਾ ਕੀਰਤਨੁ; ਕਰਿ ਮਨ ਮੇਰੇ ॥ ਈਹਾ ਊਹਾ; ਜੋ ਕਾਮਿ ਤੇਰੈ ॥੧॥ ਰਹਾਉ ॥ ਜਾਸੁ ਜਪਤ; ਭਉ ਅਪਦਾ ਜਾਇ ॥ ਧਾਵਤ ਮਨੂਆ; ਆਵੈ ਠਾਇ ॥ ਜਾਸੁ ਜਪਤ; ਫਿਰਿ. ਦੂਖੁ ਨ ਲਾਗੈ ॥ ਜਾਸੁ ਜਪਤ; ਇਹ ਹਉਮੈ ਭਾਗੈ ॥੨॥ ਜਾਸੁ ਜਪਤ; ਵਸਿ ਆਵਹਿ ਪੰਚਾ ॥ ਜਾਸੁ ਜਪਤ; ਰਿਦੈ ਅੰਮ੍ਰਿਤੁ ਸੰਚਾ ॥ ਜਾਸੁ ਜਪਤ; ਇਹ ਤ੍ਰਿਸਨਾ ਬੁਝੈ ॥ ਜਾਸੁ ਜਪਤ; ਹਰਿ ਦਰਗਹ ਸਿਝੈ ॥੩॥ ਜਾਸੁ ਜਪਤ; ਕੋਟਿ ਮਿਟਹਿ ਅਪਰਾਧ ॥ ਜਾਸੁ ਜਪਤ; ਹਰਿ ਹੋਵਹਿ ਸਾਧ ॥ ਜਾਸੁ ਜਪਤ; ਮਨੁ ਸੀਤਲੁ ਹੋਵੈ ॥ ਜਾਸੁ ਜਪਤ; ਮਲੁ ਸਗਲੀ ਖੋਵੈ ॥੪॥ ਜਾਸੁ ਜਪਤ; ਰਤਨੁ ਹਰਿ ਮਿਲੈ ॥ ਬਹੁਰਿ. ਨ ਛੋਡੈ; ਹਰਿ ਸੰਗਿ ਹਿਲੈ ॥ ਜਾਸੁ ਜਪਤ; ਕਈ ਬੈਕੁੰਠ ਵਾਸੁ ॥ ਜਾਸੁ ਜਪਤ; ਸੁਖ ਸਹਜਿ ਨਿਵਾਸੁ ॥੫॥ ਜਾਸੁ ਜਪਤ; ਇਹ ਅਗਨਿ. ਨ ਪੋਹਤ ॥ ਜਾਸੁ ਜਪਤ; ਇਹੁ ਕਾਲੁ. ਨ ਜੋਹਤ ॥ ਜਾਸੁ ਜਪਤ; ਤੇਰਾ ਨਿਰਮਲ ਮਾਥਾ ॥ ਜਾਸੁ ਜਪਤ; ਸਗਲਾ ਦੁਖੁ ਲਾਥਾ ॥੬॥ ਜਾਸੁ ਜਪਤ; ਮੁਸਕਲੁ ਕਛੂ. ਨ ਬਨੈ ॥ ਜਾਸੁ ਜਪਤ; ਸੁਣਿ ਅਨਹਤ ਧੁਨੈ ॥ ਜਾਸੁ ਜਪਤ; ਇਹ ਨਿਰਮਲ ਸੋਇ ॥ ਜਾਸੁ ਜਪਤ; ਕਮਲੁ ਸੀਧਾ ਹੋਇ ॥੭॥ ਗੁਰਿ ਸੁਭ ਦ੍ਰਿਸਟਿ; ਸਭ ਊਪਰਿ ਕਰੀ ॥ ਜਿਸ ਕੈ ਹਿਰਦੈ; ਮੰਤ੍ਰੁ ਦੇ ਹਰੀ ॥ ਅਖੰਡ ਕੀਰਤਨੁ; ਤਿਨਿ ਭੋਜਨੁ ਚੂਰਾ ॥ ਕਹੁ ਨਾਨਕ; ਜਿਸੁ ਸਤਿਗੁਰੁ ਪੂਰਾ ॥੮॥੨॥ ਗਉੜੀ ਮਹਲਾ ੫ ॥ ਗੁਰ ਕਾ ਸਬਦੁ; ਰਿਦ ਅੰਤਰਿ ਧਾਰੈ ॥ ਪੰਚ ਜਨਾ ਸਿਉ; ਸੰਗੁ ਨਿਵਾਰੈ ॥ ਦਸ ਇੰਦ੍ਰੀ; ਕਰਿ ਰਾਖੈ ਵਾਸਿ ॥ ਤਾ ਕੈ ਆਤਮੈ; ਹੋਇ ਪਰਗਾਸੁ ॥੧॥ ਐਸੀ ਦ੍ਰਿੜਤਾ; ਤਾ ਕੈ ਹੋਇ ॥ ਜਾ ਕਉ; ਦਇਆ ਮਇਆ ਪ੍ਰਭ ਸੋਇ ॥੧॥ ਰਹਾਉ ॥ ਸਾਜਨੁ ਦੁਸਟੁ; ਜਾ ਕੈ ਏਕ ਸਮਾਨੈ ॥ ਜੇਤਾ ਬੋਲਣੁ; ਤੇਤਾ ਗਿਆਨੈ ॥ ਜੇਤਾ ਸੁਨਣਾ; ਤੇਤਾ ਨਾਮੁ ॥ ਜੇਤਾ ਪੇਖਨੁ; ਤੇਤਾ ਧਿਆਨੁ ॥੨॥ ਸਹਜੇ ਜਾਗਣੁ; ਸਹਜੇ ਸੋਇ ॥ ਸਹਜੇ ਹੋਤਾ ਜਾਇ; ਸੁ ਹੋਇ ॥ ਸਹਜਿ ਬੈਰਾਗੁ; ਸਹਜੇ ਹੀ ਹਸਨਾ ॥ ਸਹਜੇ ਚੂਪ; ਸਹਜੇ ਹੀ ਜਪਨਾ ॥੩॥ ਸਹਜੇ ਭੋਜਨੁ; ਸਹਜੇ ਭਾਉ ॥ ਸਹਜੇ ਮਿਟਿਓ; ਸਗਲ ਦੁਰਾਉ ॥ ਸਹਜੇ; ਹੋਆ ਸਾਧੂ ਸੰਗੁ ॥ ਸਹਜਿ; ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥ ਸਹਜੇ ਗ੍ਰਿਹ ਮਹਿ; ਸਹਜਿ ਉਦਾਸੀ ॥
Источники и права