couponatlas.

Гуру Грантх Сахиб (гурмукхи): Анг 24

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਿਰੀਰਾਗੁ ਮਹਲਾ ੧ ਘਰੁ ੩ ॥ ਅਮਲੁ ਕਰਿ ਧਰਤੀ. ਬੀਜੁ ਸਬਦੋ ਕਰਿ; ਸਚ ਕੀ ਆਬ. ਨਿਤ ਦੇਹਿ ਪਾਣੀ ॥ ਹੋਇ ਕਿਰਸਾਣੁ. ਈਮਾਨੁ ਜੰਮਾਇ ਲੈ; ਭਿਸਤੁ ਦੋਜਕੁ ਮੂੜੇ. ਏਵ ਜਾਣੀ ॥੧॥ ਮਤੁ ਜਾਣ; ਸਹਿ ਗਲੀ ਪਾਇਆ ॥ ਮਾਲ ਕੈ ਮਾਣੈ. ਰੂਪ ਕੀ ਸੋਭਾ; ਇਤੁ ਬਿਧੀ. ਜਨਮੁ ਗਵਾਇਆ ॥੧॥ ਰਹਾਉ ॥ ਐਬ ਤਨਿ ਚਿਕੜੋ. ਇਹੁ ਮਨੁ ਮੀਡਕੋ; ਕਮਲ ਕੀ ਸਾਰ, ਨਹੀ ਮੂਲਿ ਪਾਈ ॥ ਭਉਰੁ ਉਸਤਾਦੁ. ਨਿਤ ਭਾਖਿਆ ਬੋਲੇ; ਕਿਉ ਬੂਝੈ. ਜਾ ਨਹ ਬੁਝਾਈ ॥੨॥ ਆਖਣੁ ਸੁਨਣਾ. ਪਉਣ ਕੀ ਬਾਣੀ; ਇਹੁ ਮਨੁ ਰਤਾ ਮਾਇਆ ॥ ਖਸਮ ਕੀ ਨਦਰਿ. ਦਿਲਹਿ ਪਸਿੰਦੇ; ਜਿਨੀ ਕਰਿ ਏਕੁ ਧਿਆਇਆ ॥੩॥ ਤੀਹ ਕਰਿ ਰਖੇ, ਪੰਜ ਕਰਿ ਸਾਥੀ; ਨਾਉ ਸੈਤਾਨੁ. ਮਤੁ ਕਟਿ ਜਾਈ ॥ ਨਾਨਕੁ ਆਖੈ. ਰਾਹਿ ਪੈ ਚਲਣਾ; ਮਾਲੁ ਧਨੁ. ਕਿਤ ਕੂ ਸੰਜਿਆਹੀ ॥੪॥੨੭॥ ਸਿਰੀਰਾਗੁ ਮਹਲਾ ੧ ਘਰੁ ੪ ॥ ਸੋਈ ਮਉਲਾ. ਜਿਨਿ ਜਗੁ ਮਉਲਿਆ; ਹਰਿਆ ਕੀਆ ਸੰਸਾਰੋ ॥ ਆਬ ਖਾਕੁ. ਜਿਨਿ ਬੰਧਿ ਰਹਾਈ; ਧੰਨੁ ਸਿਰਜਣਹਾਰੋ ॥੧॥ ਮਰਣਾ ਮੁਲਾ; ਮਰਣਾ ॥ ਭੀ ਕਰਤਾਰਹੁ ਡਰਣਾ ॥੧॥ ਰਹਾਉ ॥ ਤਾ ਤੂ ਮੁਲਾ, ਤਾ ਤੂ ਕਾਜੀ; ਜਾਣਹਿ ਨਾਮੁ ਖੁਦਾਈ ॥ ਜੇ ਬਹੁਤੇਰਾ. ਪੜਿਆ ਹੋਵਹਿ; ਕੋ ਰਹੈ ਨ. ਭਰੀਐ ਪਾਈ ॥੨॥ ਸੋਈ ਕਾਜੀ. ਜਿਨਿ ਆਪੁ ਤਜਿਆ; ਇਕੁ ਨਾਮੁ ਕੀਆ ਆਧਾਰੋ ॥ ਹੈ ਭੀ ਹੋਸੀ. ਜਾਇ ਨ ਜਾਸੀ; ਸਚਾ ਸਿਰਜਣਹਾਰੋ ॥੩॥ ਪੰਜ ਵਖਤ ਨਿਵਾਜ ਗੁਜਾਰਹਿ; ਪੜਹਿ ਕਤੇਬ ਕੁਰਾਣਾ ॥ ਨਾਨਕੁ ਆਖੈ. ਗੋਰ ਸਦੇਈ; ਰਹਿਓ ਪੀਣਾ ਖਾਣਾ ॥੪॥੨੮॥ ਸਿਰੀਰਾਗੁ ਮਹਲਾ ੧ ਘਰੁ ੪ ॥ ਏਕੁ ਸੁਆਨੁ; ਦੁਇ ਸੁਆਨੀ ਨਾਲਿ ॥ ਭਲਕੇ ਭਉਕਹਿ; ਸਦਾ ਬਇਆਲਿ ॥ ਕੂੜੁ ਛੁਰਾ; ਮੁਠਾ ਮੁਰਦਾਰੁ ॥ ਧਾਣਕ ਰੂਪਿ ਰਹਾ; ਕਰਤਾਰ ॥੧॥ ਮੈ. ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥ ਹਉ ਬਿਗੜੈ ਰੂਪਿ; ਰਹਾ ਬਿਕਰਾਲ ॥ ਤੇਰਾ ਏਕੁ ਨਾਮੁ; ਤਾਰੇ ਸੰਸਾਰੁ ॥ ਮੈ ਏਹਾ ਆਸ; ਏਹੋ ਆਧਾਰੁ ॥੧॥ ਰਹਾਉ ॥ ਮੁਖਿ ਨਿੰਦਾ ਆਖਾ; ਦਿਨੁ ਰਾਤਿ ॥ ਪਰ ਘਰੁ ਜੋਹੀ; ਨੀਚ ਸਨਾਤਿ ॥ ਕਾਮੁ ਕ੍ਰੋਧੁ; ਤਨਿ ਵਸਹਿ ਚੰਡਾਲ ॥ ਧਾਣਕ ਰੂਪਿ ਰਹਾ; ਕਰਤਾਰ ॥੨॥ ਫਾਹੀ ਸੁਰਤਿ; ਮਲੂਕੀ ਵੇਸੁ ॥ ਹਉ ਠਗਵਾੜਾ; ਠਗੀ ਦੇਸੁ ॥ ਖਰਾ ਸਿਆਣਾ; ਬਹੁਤਾ ਭਾਰੁ ॥ ਧਾਣਕ ਰੂਪਿ ਰਹਾ; ਕਰਤਾਰ ॥੩॥ ਮੈ. ਕੀਤਾ ਨ ਜਾਤਾ; ਹਰਾਮਖੋਰੁ ॥ ਹਉ ਕਿਆ ਮੁਹੁ ਦੇਸਾ; ਦੁਸਟੁ ਚੋਰੁ ॥ ਨਾਨਕੁ ਨੀਚੁ ਕਹੈ; ਬੀਚਾਰੁ ॥ ਧਾਣਕ ਰੂਪਿ ਰਹਾ; ਕਰਤਾਰ ॥੪॥੨੯॥ ਸਿਰੀਰਾਗੁ ਮਹਲਾ ੧ ਘਰੁ ੪ ॥ ਏਕਾ ਸੁਰਤਿ; ਜੇਤੇ ਹੈ ਜੀਅ ॥ ਸੁਰਤਿ ਵਿਹੂਣਾ; ਕੋਇ ਨ ਕੀਅ ॥
Источники и права