couponatlas.

Гуру Грантх Сахиб (гурмукхи): Анг 245

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਆਗੈ. ਕਰਉ ਬਿਨੰਤੀ, ਜੇ ਗੁਰ ਭਾਵੈ; ਜਿਉ ਮਿਲੈ. ਤਿਵੈ ਮਿਲਾਈਐ ॥ ਆਪੇ ਮੇਲਿ ਲਏ ਸੁਖਦਾਤਾ; ਆਪਿ ਮਿਲਿਆ ਘਰਿ ਆਏ ॥ ਨਾਨਕ. ਕਾਮਣਿ ਸਦਾ ਸੁਹਾਗਣਿ; ਨਾ ਪਿਰੁ ਮਰੈ. ਨ ਜਾਏ ॥੪॥੨॥ ਗਉੜੀ ਮਹਲਾ ੩ ॥ ਕਾਮਣਿ. ਹਰਿ ਰਸਿ ਬੇਧੀ ਜੀਉ; ਹਰਿ ਕੈ ਸਹਜਿ ਸੁਭਾਏ ॥ ਮਨੁ ਮੋਹਨਿ ਮੋਹਿ ਲੀਆ ਜੀਉ; ਦੁਬਿਧਾ ਸਹਜਿ ਸਮਾਏ ॥ ਦੁਬਿਧਾ ਸਹਜਿ ਸਮਾਏ. ਕਾਮਣਿ ਵਰੁ ਪਾਏ; ਗੁਰਮਤੀ ਰੰਗੁ ਲਾਏ ॥ ਇਹੁ ਸਰੀਰੁ. ਕੂੜਿ ਕੁਸਤਿ ਭਰਿਆ; ਗਲ ਤਾਈ ਪਾਪ ਕਮਾਏ ॥ ਗੁਰਮੁਖਿ ਭਗਤਿ. ਜਿਤੁ ਸਹਜ ਧੁਨਿ ਉਪਜੈ; ਬਿਨੁ ਭਗਤੀ. ਮੈਲੁ ਨ ਜਾਏ ॥ ਨਾਨਕ. ਕਾਮਣਿ ਪਿਰਹਿ ਪਿਆਰੀ; ਵਿਚਹੁ ਆਪੁ ਗਵਾਏ ॥੧॥ ਕਾਮਣਿ. ਪਿਰੁ ਪਾਇਆ ਜੀਉ; ਗੁਰ ਕੈ ਭਾਇ ਪਿਆਰੇ ॥ ਰੈਣਿ ਸੁਖਿ ਸੁਤੀ ਜੀਉ; ਅੰਤਰਿ ਉਰਿ ਧਾਰੇ ॥ ਅੰਤਰਿ ਉਰਿ ਧਾਰੇ. ਮਿਲੀਐ ਪਿਆਰੇ; ਅਨਦਿਨੁ ਦੁਖੁ ਨਿਵਾਰੇ ॥ ਅੰਤਰਿ ਮਹਲੁ. ਪਿਰੁ ਰਾਵੇ ਕਾਮਣਿ; ਗੁਰਮਤੀ ਵੀਚਾਰੇ ॥ ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ; ਦੁਬਿਧਾ ਮਾਰਿ ਨਿਵਾਰੇ ॥ ਨਾਨਕ. ਸਚਿ ਮਿਲੀ ਸੋਹਾਗਣਿ; ਗੁਰ ਕੈ ਹੇਤਿ ਅਪਾਰੇ ॥੨॥ ਆਵਹੁ ਦਇਆ ਕਰੇ ਜੀਉ; ਪ੍ਰੀਤਮ ਅਤਿ ਪਿਆਰੇ ॥ ਕਾਮਣਿ ਬਿਨਉ ਕਰੇ ਜੀਉ; ਸਚਿ ਸਬਦਿ ਸੀਗਾਰੇ ॥ ਸਚਿ ਸਬਦਿ ਸੀਗਾਰੇ. ਹਉਮੈ ਮਾਰੇ; ਗੁਰਮੁਖਿ ਕਾਰਜ ਸਵਾਰੇ ॥ ਜੁਗਿ ਜੁਗਿ ਏਕੋ ਸਚਾ ਸੋਈ; ਬੂਝੈ ਗੁਰ ਬੀਚਾਰੇ ॥ ਮਨਮੁਖਿ ਕਾਮਿ ਵਿਆਪੀ. ਮੋਹਿ ਸੰਤਾਪੀ; ਕਿਸੁ ਆਗੈ ਜਾਇ ਪੁਕਾਰੇ ॥ ਨਾਨਕ. ਮਨਮੁਖਿ, ਥਾਉ ਨ ਪਾਏ; ਬਿਨੁ ਗੁਰ. ਅਤਿ ਪਿਆਰੇ ॥੩॥ ਮੁੰਧ ਇਆਣੀ ਭੋਲੀ ਨਿਗੁਣੀਆ ਜੀਉ; ਪਿਰੁ ਅਗਮ ਅਪਾਰਾ ॥ ਆਪੇ ਮੇਲਿ ਮਿਲੀਐ ਜੀਉ; ਆਪੇ ਬਖਸਣਹਾਰਾ ॥ ਅਵਗਣ ਬਖਸਣਹਾਰਾ. ਕਾਮਣਿ ਕੰਤੁ ਪਿਆਰਾ; ਘਟਿ ਘਟਿ ਰਹਿਆ ਸਮਾਈ ॥ ਪ੍ਰੇਮ ਪ੍ਰੀਤਿ. ਭਾਇ ਭਗਤੀ ਪਾਈਐ; ਸਤਿਗੁਰਿ. ਬੂਝ ਬੁਝਾਈ ॥ ਸਦਾ ਅਨੰਦਿ ਰਹੈ ਦਿਨ ਰਾਤੀ; ਅਨਦਿਨੁ ਰਹੈ ਲਿਵ ਲਾਈ ॥ ਨਾਨਕ ਸਹਜੇ ਹਰਿ ਵਰੁ ਪਾਇਆ; ਸਾ ਧਨ ਨਉ ਨਿਧਿ ਪਾਈ ॥੪॥੩॥ ਗਉੜੀ ਮਹਲਾ ੩ ॥ ਮਾਇਆ ਸਰੁ. ਸਬਲੁ ਵਰਤੈ ਜੀਉ; ਕਿਉ ਕਰਿ. ਦੁਤਰੁ ਤਰਿਆ ਜਾਇ ॥ ਰਾਮ ਨਾਮੁ ਕਰਿ ਬੋਹਿਥਾ. ਜੀਉ; ਸਬਦੁ ਖੇਵਟੁ ਵਿਚਿ ਪਾਇ ॥ ਸਬਦੁ ਖੇਵਟੁ ਵਿਚਿ ਪਾਏ. ਹਰਿ ਆਪਿ ਲਘਾਏ; ਇਨ ਬਿਧਿ ਦੁਤਰੁ ਤਰੀਐ ॥ ਗੁਰਮੁਖਿ ਭਗਤਿ ਪਰਾਪਤਿ ਹੋਵੈ; ਜੀਵਤਿਆ ਇਉ ਮਰੀਐ ॥ ਖਿਨ ਮਹਿ. ਰਾਮ ਨਾਮਿ ਕਿਲਵਿਖ ਕਾਟੇ; ਭਏ ਪਵਿਤੁ ਸਰੀਰਾ ॥ ਨਾਨਕ ਰਾਮ ਨਾਮਿ ਨਿਸਤਾਰਾ; ਕੰਚਨ ਭਏ ਮਨੂਰਾ ॥੧॥
Источники и права