couponatlas.

Гуру Грантх Сахиб (гурмукхи): Анг 246

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਸਤਰੀ ਪੁਰਖ ਕਾਮਿ ਵਿਆਪੇ ਜੀਉ; ਰਾਮ ਨਾਮ ਕੀ ਬਿਧਿ ਨਹੀ ਜਾਣੀ ॥ ਮਾਤ ਪਿਤਾ ਸੁਤ ਭਾਈ. ਖਰੇ ਪਿਆਰੇ ਜੀਉ; ਡੂਬਿ ਮੁਏ. ਬਿਨੁ ਪਾਣੀ ॥ ਡੂਬਿ ਮੁਏ. ਬਿਨੁ ਪਾਣੀ, ਗਤਿ ਨਹੀ ਜਾਣੀ; ਹਉਮੈ ਧਾਤੁ ਸੰਸਾਰੇ ॥ ਜੋ ਆਇਆ. ਸੋ ਸਭੁ ਕੋ ਜਾਸੀ; ਉਬਰੇ ਗੁਰ ਵੀਚਾਰੇ ॥ ਗੁਰਮੁਖਿ ਹੋਵੈ. ਰਾਮ ਨਾਮੁ ਵਖਾਣੈ; ਆਪਿ ਤਰੈ ਕੁਲ ਤਾਰੇ ॥ ਨਾਨਕ. ਨਾਮੁ ਵਸੈ ਘਟ ਅੰਤਰਿ; ਗੁਰਮਤਿ ਮਿਲੇ ਪਿਆਰੇ ॥੨॥ ਰਾਮ ਨਾਮ ਬਿਨੁ. ਕੋ ਥਿਰੁ ਨਾਹੀ ਜੀਉ; ਬਾਜੀ ਹੈ ਸੰਸਾਰਾ ॥ ਦ੍ਰਿੜੁ ਭਗਤਿ ਸਚੀ ਜੀਉ; ਰਾਮ ਨਾਮੁ ਵਾਪਾਰਾ ॥ ਰਾਮ ਨਾਮੁ ਵਾਪਾਰਾ ਅਗਮ ਅਪਾਰਾ; ਗੁਰਮਤੀ ਧਨੁ ਪਾਈਐ ॥ ਸੇਵਾ ਸੁਰਤਿ ਭਗਤਿ ਇਹ ਸਾਚੀ; ਵਿਚਹੁ ਆਪੁ ਗਵਾਈਐ ॥ ਹਮ ਮਤਿ ਹੀਣ. ਮੂਰਖ ਮੁਗਧ ਅੰਧੇ; ਸਤਿਗੁਰਿ ਮਾਰਗਿ ਪਾਏ ॥ ਨਾਨਕ. ਗੁਰਮੁਖਿ ਸਬਦਿ ਸੁਹਾਵੇ; ਅਨਦਿਨੁ ਹਰਿ ਗੁਣ ਗਾਏ ॥੩॥ ਆਪਿ ਕਰਾਏ. ਕਰੇ ਆਪਿ ਜੀਉ; ਆਪੇ ਸਬਦਿ ਸਵਾਰੇ ॥ ਆਪੇ ਸਤਿਗੁਰੁ. ਆਪਿ ਸਬਦੁ ਜੀਉ; ਜੁਗੁ ਜੁਗੁ ਭਗਤ ਪਿਆਰੇ ॥ ਜੁਗੁ ਜੁਗੁ ਭਗਤ ਪਿਆਰੇ. ਹਰਿ ਆਪਿ ਸਵਾਰੇ; ਆਪੇ ਭਗਤੀ ਲਾਏ ॥ ਆਪੇ ਦਾਨਾ. ਆਪੇ ਬੀਨਾ; ਆਪੇ ਸੇਵ ਕਰਾਏ ॥ ਆਪੇ ਗੁਣਦਾਤਾ. ਅਵਗੁਣ ਕਾਟੇ; ਹਿਰਦੈ ਨਾਮੁ ਵਸਾਏ ॥ ਨਾਨਕ. ਸਦ ਬਲਿਹਾਰੀ ਸਚੇ ਵਿਟਹੁ; ਆਪੇ ਕਰੇ ਕਰਾਏ ॥੪॥੪॥ ਗਉੜੀ ਮਹਲਾ ੩ ॥ ਗੁਰ ਕੀ ਸੇਵਾ ਕਰਿ. ਪਿਰਾ ਜੀਉ; ਹਰਿ ਨਾਮੁ ਧਿਆਏ ॥ ਮੰਞਹੁ ਦੂਰਿ. ਨ ਜਾਹਿ, ਪਿਰਾ ਜੀਉ; ਘਰਿ ਬੈਠਿਆ. ਹਰਿ ਪਾਏ ॥ ਘਰਿ ਬੈਠਿਆ. ਹਰਿ ਪਾਏ; ਸਦਾ ਚਿਤੁ ਲਾਏ, ਸਹਜੇ ਸਤਿ ਸੁਭਾਏ ॥ ਗੁਰ ਕੀ ਸੇਵਾ ਖਰੀ ਸੁਖਾਲੀ; ਜਿਸ ਨੋ ਆਪਿ ਕਰਾਏ ॥ ਨਾਮੋ ਬੀਜੇ ਨਾਮੋ ਜੰਮੈ; ਨਾਮੋ ਮੰਨਿ ਵਸਾਏ ॥ ਨਾਨਕ. ਸਚਿ ਨਾਮਿ ਵਡਿਆਈ; ਪੂਰਬਿ ਲਿਖਿਆ ਪਾਏ ॥੧॥ ਹਰਿ ਕਾ ਨਾਮੁ ਮੀਠਾ. ਪਿਰਾ ਜੀਉ; ਜਾ ਚਾਖਹਿ ਚਿਤੁ ਲਾਏ ॥ ਰਸਨਾ ਹਰਿ ਰਸੁ ਚਾਖੁ, ਮੁਯੇ ਜੀਉ; ਅਨ ਰਸ ਸਾਦ ਗਵਾਏ ॥ ਸਦਾ ਹਰਿ ਰਸੁ ਪਾਏ. ਜਾ ਹਰਿ ਭਾਏ; ਰਸਨਾ ਸਬਦਿ ਸੁਹਾਏ ॥ ਨਾਮੁ ਧਿਆਏ. ਸਦਾ ਸੁਖੁ ਪਾਏ; ਨਾਮਿ ਰਹੈ ਲਿਵ ਲਾਏ ॥ ਨਾਮੇ ਉਪਜੈ. ਨਾਮੇ ਬਿਨਸੈ; ਨਾਮੇ ਸਚਿ ਸਮਾਏ ॥ ਨਾਨਕ. ਨਾਮੁ ਗੁਰਮਤੀ ਪਾਈਐ; ਆਪੇ ਲਏ ਲਵਾਏ ॥੨॥ ਏਹ ਵਿਡਾਣੀ ਚਾਕਰੀ. ਪਿਰਾ ਜੀਉ; ਧਨ ਛੋਡਿ ਪਰਦੇਸਿ ਸਿਧਾਏ ॥ ਦੂਜੈ. ਕਿਨੈ ਸੁਖੁ, ਨ ਪਾਇਓ, ਪਿਰਾ ਜੀਉ; ਬਿਖਿਆ ਲੋਭਿ ਲੁਭਾਏ ॥ ਬਿਖਿਆ ਲੋਭਿ ਲੁਭਾਏ. ਭਰਮਿ ਭੁਲਾਏ; ਓਹੁ ਕਿਉ ਕਰਿ ਸੁਖੁ ਪਾਏ ॥ ਚਾਕਰੀ ਵਿਡਾਣੀ ਖਰੀ ਦੁਖਾਲੀ; ਆਪੁ ਵੇਚਿ. ਧਰਮੁ ਗਵਾਏ ॥
Источники и права