couponatlas.

Гуру Грантх Сахиб (гурмукхи): Анг 247

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਇਆ ਬੰਧਨ. ਟਿਕੈ ਨਾਹੀ; ਖਿਨੁ ਖਿਨੁ ਦੁਖੁ ਸੰਤਾਏ ॥ ਨਾਨਕ. ਮਾਇਆ ਕਾ ਦੁਖੁ. ਤਦੇ ਚੂਕੈ; ਜਾ. ਗੁਰਸਬਦੀ ਚਿਤੁ ਲਾਏ ॥੩॥ ਮਨਮੁਖ ਮੁਗਧ ਗਾਵਾਰੁ, ਪਿਰਾ ਜੀਉ; ਸਬਦੁ. ਮਨਿ ਨ ਵਸਾਏ ॥ ਮਾਇਆ ਕਾ ਭ੍ਰਮੁ ਅੰਧੁ. ਪਿਰਾ ਜੀਉ; ਹਰਿ ਮਾਰਗੁ ਕਿਉ ਪਾਏ ॥ ਕਿਉ ਮਾਰਗੁ ਪਾਏ. ਬਿਨੁ ਸਤਿਗੁਰ ਭਾਏ; ਮਨਮੁਖਿ ਆਪੁ ਗਣਾਏ ॥ ਹਰਿ ਕੇ ਚਾਕਰ ਸਦਾ ਸੁਹੇਲੇ; ਗੁਰ ਚਰਣੀ ਚਿਤੁ ਲਾਏ ॥ ਜਿਸ ਨੋ. ਹਰਿ ਜੀਉ ਕਰੇ ਕਿਰਪਾ; ਸਦਾ ਹਰਿ ਕੇ ਗੁਣ ਗਾਏ ॥ ਨਾਨਕ. ਨਾਮੁ ਰਤਨੁ ਜਗਿ ਲਾਹਾ; ਗੁਰਮੁਖਿ ਆਪਿ ਬੁਝਾਏ ॥੪॥੫॥੭॥ ਰਾਗੁ ਗਉੜੀ₁ ਛੰਤ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਮੇਰੈ ਮਨਿ ਬੈਰਾਗੁ ਭਇਆ ਜੀਉ; ਕਿਉ ਦੇਖਾ ਪ੍ਰਭ ਦਾਤੇ ॥ ਮੇਰੇ ਮੀਤ ਸਖਾ ਹਰਿ ਜੀਉ; ਗੁਰ ਪੁਰਖ ਬਿਧਾਤੇ ॥ ਪੁਰਖੋ ਬਿਧਾਤਾ ਏਕੁ ਸ੍ਰੀਧਰੁ; ਕਿਉ ਮਿਲਹ ਤੁਝੈ. ਉਡੀਣੀਆ ॥ ਕਰ ਕਰਹਿ ਸੇਵਾ, ਸੀਸੁ ਚਰਣੀ; ਮਨਿ ਆਸ ਦਰਸ ਨਿਮਾਣੀਆ ॥ ਸਾਸਿ ਸਾਸਿ. ਨ ਘੜੀ ਵਿਸਰੈ; ਪਲੁ ਮੂਰਤੁ ਦਿਨੁ ਰਾਤੇ ॥ ਨਾਨਕ. ਸਾਰਿੰਗ ਜਿਉ ਪਿਆਸੇ; ਕਿਉ ਮਿਲੀਐ ਪ੍ਰਭ ਦਾਤੇ ॥੧॥ ਇਕ ਬਿਨਉ ਕਰਉ ਜੀਉ; ਸੁਣਿ ਕੰਤ ਪਿਆਰੇ ॥ ਮੇਰਾ ਮਨੁ ਤਨੁ ਮੋਹਿ ਲੀਆ ਜੀਉ; ਦੇਖਿ ਚਲਤ ਤੁਮਾਰੇ ॥ ਚਲਤਾ ਤੁਮਾਰੇ ਦੇਖਿ ਮੋਹੀ; ਉਦਾਸ ਧਨ. ਕਿਉ ਧੀਰਏ ॥ ਗੁਣਵੰਤ ਨਾਹ ਦਇਆਲੁ ਬਾਲਾ; ਸਰਬ ਗੁਣ ਭਰਪੂਰਏ ॥ ਪਿਰ ਦੋਸੁ ਨਾਹੀ. ਸੁਖਹ ਦਾਤੇ; ਹਉ ਵਿਛੁੜੀ ਬੁਰਿਆਰੇ ॥ ਬਿਨਵੰਤਿ ਨਾਨਕ. ਦਇਆ ਧਾਰਹੁ; ਘਰਿ ਆਵਹੁ. ਨਾਹ ਪਿਆਰੇ ॥੨॥ ਹਉ ਮਨੁ ਅਰਪੀ. ਸਭੁ ਤਨੁ ਅਰਪੀ; ਅਰਪੀ ਸਭਿ ਦੇਸਾ ॥ ਹਉ ਸਿਰੁ ਅਰਪੀ. ਤਿਸੁ ਮੀਤ ਪਿਆਰੇ; ਜੋ ਪ੍ਰਭ ਦੇਇ ਸਦੇਸਾ ॥ ਅਰਪਿਆ ਤ ਸੀਸੁ. ਸੁਥਾਨਿ ਗੁਰ ਪਹਿ; ਸੰਗਿ ਪ੍ਰਭੂ ਦਿਖਾਇਆ ॥ ਖਿਨ ਮਾਹਿ ਸਗਲਾ ਦੂਖੁ ਮਿਟਿਆ; ਮਨਹੁ ਚਿੰਦਿਆ ਪਾਇਆ ॥ ਦਿਨੁ ਰੈਣਿ ਰਲੀਆ ਕਰੈ ਕਾਮਣਿ; ਮਿਟੇ ਸਗਲ ਅੰਦੇਸਾ ॥ ਬਿਨਵੰਤਿ ਨਾਨਕੁ. ਕੰਤੁ ਮਿਲਿਆ; ਲੋੜਤੇ ਹਮ ਜੈਸਾ ॥੩॥ ਮੇਰੈ ਮਨਿ ਅਨਦੁ ਭਇਆ ਜੀਉ; ਵਜੀ ਵਾਧਾਈ ॥ ਘਰਿ ਲਾਲੁ ਆਇਆ ਪਿਆਰਾ; ਸਭ ਤਿਖਾ ਬੁਝਾਈ ॥ ਮਿਲਿਆ ਤ ਲਾਲੁ. ਗੁਪਾਲੁ ਠਾਕੁਰੁ; ਸਖੀ ਮੰਗਲੁ ਗਾਇਆ ॥ ਸਭ ਮੀਤ ਬੰਧਪ ਹਰਖੁ ਉਪਜਿਆ; ਦੂਤ ਥਾਉ ਗਵਾਇਆ ॥ ਅਨਹਤ ਵਾਜੇ. ਵਜਹਿ ਘਰ ਮਹਿ; ਪਿਰ ਸੰਗਿ ਸੇਜ ਵਿਛਾਈ ॥ ਬਿਨਵੰਤਿ ਨਾਨਕੁ. ਸਹਜਿ ਰਹੈ; ਹਰਿ ਮਿਲਿਆ ਕੰਤੁ ਸੁਖਦਾਈ ॥੪॥੧॥
Источники и права