couponatlas.

Гуру Грантх Сахиб (гурмукхи): Анг 249

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਗਤਿ ਵਛਲ ਪੁਰਖ ਪੂਰਨ; ਮਨਹਿ ਚਿੰਦਿਆ ਪਾਈਐ ॥ ਤਮ ਅੰਧ ਕੂਪ ਤੇ ਉਧਾਰੈ; ਨਾਮੁ ਮੰਨਿ ਵਸਾਈਐ ॥ ਸੁਰ ਸਿਧ ਗਣ ਗੰਧਰਬ. ਮੁਨਿ ਜਨ; ਗੁਣ ਅਨਿਕ ਭਗਤੀ ਗਾਇਆ ॥ ਬਿਨਵੰਤਿ ਨਾਨਕ. ਕਰਹੁ ਕਿਰਪਾ; ਪਾਰਬ੍ਰਹਮ ਹਰਿ ਰਾਇਆ ॥੨॥ ਚੇਤਿ ਮਨਾ. ਪਾਰਬ੍ਰਹਮੁ ਪਰਮੇਸਰੁ; ਸਰਬ ਕਲਾ ਜਿਨਿ ਧਾਰੀ ॥ ਕਰੁਣਾ ਮੈ ਸਮਰਥੁ ਸੁਆਮੀ; ਘਟ ਘਟ ਪ੍ਰਾਣ ਅਧਾਰੀ ॥ ਪ੍ਰਾਣ ਮਨ ਤਨ ਜੀਅ ਦਾਤਾ; ਬੇਅੰਤ ਅਗਮ ਅਪਾਰੋ ॥ ਸਰਣਿ ਜੋਗੁ ਸਮਰਥੁ ਮੋਹਨੁ; ਸਰਬ ਦੋਖ ਬਿਦਾਰੋ ॥ ਰੋਗ ਸੋਗ ਸਭਿ ਦੋਖ ਬਿਨਸਹਿ; ਜਪਤ ਨਾਮੁ ਮੁਰਾਰੀ ॥ ਬਿਨਵੰਤਿ ਨਾਨਕ. ਕਰਹੁ ਕਿਰਪਾ; ਸਮਰਥ ਸਭ ਕਲ ਧਾਰੀ ॥੩॥ ਗੁਣ ਗਾਉ ਮਨਾ. ਅਚੁਤ ਅਬਿਨਾਸੀ; ਸਭ ਤੇ ਊਚ ਦਇਆਲਾ ॥ ਬਿਸੰਭਰੁ ਦੇਵਨ ਕਉ ਏਕੈ; ਸਰਬ ਕਰੈ ਪ੍ਰਤਿਪਾਲਾ ॥ ਪ੍ਰਤਿਪਾਲ ਮਹਾ ਦਇਆਲ ਦਾਨਾ; ਦਇਆ ਧਾਰੇ ਸਭ ਕਿਸੈ ॥ ਕਾਲੁ ਕੰਟਕੁ ਲੋਭੁ ਮੋਹੁ ਨਾਸੈ; ਜੀਅ ਜਾ ਕੈ. ਪ੍ਰਭੁ ਬਸੈ ॥ ਸੁਪ੍ਰਸੰਨ ਦੇਵਾ. ਸਫਲ ਸੇਵਾ; ਭਈ ਪੂਰਨ ਘਾਲਾ ॥ ਬਿਨਵੰਤ ਨਾਨਕ. ਇਛ ਪੁਨੀ; ਜਪਤ ਦੀਨ ਦੈਆਲਾ ॥੪॥੩॥ ਗਉੜੀ ਮਹਲਾ ੫ ॥ ਸੁਣਿ ਸਖੀਏ. ਮਿਲਿ ਉਦਮੁ ਕਰੇਹਾ; ਮਨਾਇ ਲੈਹਿ ਹਰਿ ਕੰਤੈ ॥ ਮਾਨੁ ਤਿਆਗਿ. ਕਰਿ ਭਗਤਿ ਠਗਉਰੀ; ਮੋਹਹ ਸਾਧੂ ਮੰਤੈ ॥ ਸਖੀ ਵਸਿ ਆਇਆ. ਫਿਰਿ ਛੋਡਿ, ਨ ਜਾਈ; ਇਹ ਰੀਤਿ ਭਲੀ ਭਗਵੰਤੈ ॥ ਨਾਨਕ. ਜਰਾ ਮਰਣ, ਭੈ ਨਰਕ ਨਿਵਾਰੈ; ਪੁਨੀਤ ਕਰੈ. ਤਿਸੁ ਜੰਤੈ ॥੧॥ ਸੁਣਿ ਸਖੀਏ. ਇਹ ਭਲੀ ਬਿਨੰਤੀ; ਏਹੁ ਮਤਾਂਤੁ ਪਕਾਈਐ ॥ ਸਹਜਿ ਸੁਭਾਇ. ਉਪਾਧਿ ਰਹਤ ਹੋਇ; ਗੀਤ ਗੋਵਿੰਦਹਿ ਗਾਈਐ ॥ ਕਲਿ ਕਲੇਸ ਮਿਟਹਿ. ਭ੍ਰਮ ਨਾਸਹਿ; ਮਨਿ ਚਿੰਦਿਆ ਫਲੁ ਪਾਈਐ ॥ ਪਾਰਬ੍ਰਹਮ ਪੂਰਨ ਪਰਮੇਸਰ; ਨਾਨਕ ਨਾਮੁ ਧਿਆਈਐ ॥੨॥ ਸਖੀ ਇਛ ਕਰੀ, ਨਿਤ ਸੁਖ ਮਨਾਈ; ਪ੍ਰਭ ਮੇਰੀ ਆਸ ਪੁਜਾਏ ॥ ਚਰਨ ਪਿਆਸੀ ਦਰਸ ਬੈਰਾਗਨਿ; ਪੇਖਉ ਥਾਨ ਸਬਾਏ ॥ ਖੋਜਿ ਲਹਉ. ਹਰਿ ਸੰਤ ਜਨਾ ਸੰਗੁ; ਸੰਮ੍ਰਿਥ ਪੁਰਖ ਮਿਲਾਏ ॥ ਨਾਨਕ. ਤਿਨ ਮਿਲਿਆ ਸੁਰਿਜਨੁ ਸੁਖਦਾਤਾ; ਸੇ ਵਡਭਾਗੀ ਮਾਏ ॥੩॥ ਸਖੀ ਨਾਲਿ ਵਸਾ, ਅਪੁਨੇ ਨਾਹ ਪਿਆਰੇ; ਮੇਰਾ ਮਨੁ ਤਨੁ. ਹਰਿ ਸੰਗਿ ਹਿਲਿਆ ॥ ਸੁਣਿ ਸਖੀਏ ਮੇਰੀ ਨੀਦ ਭਲੀ; ਮੈ ਆਪਨੜਾ ਪਿਰੁ ਮਿਲਿਆ ॥ ਭ੍ਰਮੁ ਖੋਇਓ. ਸਾਂਤਿ ਸਹਜਿ ਸੁਆਮੀ, ਪਰਗਾਸੁ ਭਇਆ; ਕਉਲੁ ਖਿਲਿਆ ॥ ਵਰੁ ਪਾਇਆ ਪ੍ਰਭੁ ਅੰਤਰਜਾਮੀ; ਨਾਨਕ. ਸੋਹਾਗੁ ਨ ਟਲਿਆ ॥੪॥੪॥੨॥੫॥੧੧॥
Источники и права