couponatlas.

Гуру Грантх Сахиб (гурмукхи): Анг 25

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੇਹੀ ਸੁਰਤਿ; ਤੇਹਾ ਤਿਨ ਰਾਹੁ ॥ ਲੇਖਾ ਇਕੋ; ਆਵਹੁ ਜਾਹੁ ॥੧॥ ਕਾਹੇ ਜੀਅ; ਕਰਹਿ ਚਤੁਰਾਈ ॥ ਲੇਵੈ ਦੇਵੈ; ਢਿਲ ਨ ਪਾਈ ॥੧॥ ਰਹਾਉ ॥ ਤੇਰੇ ਜੀਅ; ਜੀਆ ਕਾ ਤੋਹਿ ॥ ਕਿਤ ਕਉ ਸਾਹਿਬ; ਆਵਹਿ ਰੋਹਿ ॥ ਜੇ ਤੂ ਸਾਹਿਬ; ਆਵਹਿ ਰੋਹਿ ॥ ਤੂ ਓਨਾ ਕਾ; ਤੇਰੇ ਓਹਿ ॥੨॥ ਅਸੀ ਬੋਲਵਿਗਾੜ; ਵਿਗਾੜਹ ਬੋਲ ॥ ਤੂ ਨਦਰੀ ਅੰਦਰਿ; ਤੋਲਹਿ ਤੋਲ ॥ ਜਹ ਕਰਣੀ; ਤਹ ਪੂਰੀ ਮਤਿ ॥ ਕਰਣੀ ਬਾਝਹੁ; ਘਟੇ ਘਟਿ ॥੩॥ ਪ੍ਰਣਵਤਿ ਨਾਨਕ; ਗਿਆਨੀ ਕੈਸਾ ਹੋਇ ॥ ਆਪੁ ਪਛਾਣੈ; ਬੂਝੈ ਸੋਇ ॥ ਗੁਰ ਪਰਸਾਦਿ; ਕਰੇ ਬੀਚਾਰੁ ॥ ਸੋ ਗਿਆਨੀ; ਦਰਗਹ ਪਰਵਾਣੁ ॥੪॥੩੦॥ ਸਿਰੀਰਾਗੁ ਮਹਲਾ ੧ ਘਰੁ ੪ ॥ ਤੂ ਦਰੀਆਉ ਦਾਨਾ ਬੀਨਾ; ਮੈ ਮਛੁਲੀ. ਕੈਸੇ ਅੰਤੁ ਲਹਾ ॥ ਜਹ ਜਹ ਦੇਖਾ, ਤਹ ਤਹ ਤੂ ਹੈ; ਤੁਝ ਤੇ ਨਿਕਸੀ. ਫੂਟਿ ਮਰਾ ॥੧॥ ਨ ਜਾਣਾ ਮੇਉ; ਨ ਜਾਣਾ ਜਾਲੀ ॥ ਜਾ ਦੁਖੁ ਲਾਗੈ; ਤਾ ਤੁਝੈ ਸਮਾਲੀ ॥੧॥ ਰਹਾਉ ॥ ਤੂ ਭਰਪੂਰਿ; ਜਾਨਿਆ ਮੈ. ਦੂਰਿ ॥ ਜੋ ਕਛੁ ਕਰੀ; ਸੁ ਤੇਰੈ ਹਦੂਰਿ ॥ ਤੂ ਦੇਖਹਿ; ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥ ਜੇਤਾ ਦੇਹਿ; ਤੇਤਾ ਹਉ ਖਾਉ ॥ ਬਿਆ ਦਰੁ ਨਾਹੀ; ਕੈ ਦਰਿ ਜਾਉ ॥ ਨਾਨਕੁ; ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ; ਤੇਰੈ ਪਾਸਿ ॥੩॥ ਆਪੇ ਨੇੜੈ, ਦੂਰਿ ਆਪੇ ਹੀ; ਆਪੇ ਮੰਝਿ ਮਿਆਨੋੁ ॥ ਆਪੇ ਵੇਖੈ. ਸੁਣੇ ਆਪੇ ਹੀ; ਕੁਦਰਤਿ ਕਰੇ ਜਹਾਨੋੁ ॥ ਜੋ ਤਿਸੁ ਭਾਵੈ ਨਾਨਕਾ; ਹੁਕਮੁ ਸੋਈ ਪਰਵਾਨੋੁ ॥੪॥੩੧॥ ਸਿਰੀਰਾਗੁ ਮਹਲਾ ੧ ਘਰੁ ੪ ॥ ਕੀਤਾ; ਕਹਾ ਕਰੇ ਮਨਿ ਮਾਨੁ ॥ ਦੇਵਣਹਾਰੇ ਕੈ ਹਥਿ; ਦਾਨੁ ॥ ਭਾਵੈ ਦੇਇ; ਨ ਦੇਈ ਸੋਇ ॥ ਕੀਤੇ ਕੈ ਕਹਿਐ; ਕਿਆ ਹੋਇ ॥੧॥ ਆਪੇ ਸਚੁ; ਭਾਵੈ ਤਿਸੁ ਸਚੁ ॥ ਅੰਧਾ ਕਚਾ; ਕਚੁ ਨਿਕਚੁ ॥੧॥ ਰਹਾਉ ॥ ਜਾ ਕੇ ਰੁਖ ਬਿਰਖ; ਆਰਾਉ ॥ ਜੇਹੀ ਧਾਤੁ; ਤੇਹਾ ਤਿਨ ਨਾਉ ॥ ਫੁਲੁ ਭਾਉ; ਫਲੁ ਲਿਖਿਆ ਪਾਇ ॥ ਆਪਿ ਬੀਜਿ; ਆਪੇ ਹੀ ਖਾਇ ॥੨॥ ਕਚੀ ਕੰਧ; ਕਚਾ ਵਿਚਿ ਰਾਜੁ ॥ ਮਤਿ ਅਲੂਣੀ; ਫਿਕਾ ਸਾਦੁ ॥ ਨਾਨਕ ਆਣੇ; ਆਵੈ ਰਾਸਿ ॥ ਵਿਣੁ ਨਾਵੈ; ਨਾਹੀ ਸਾਬਾਸਿ ॥੩॥੩੨॥ ਸਿਰੀਰਾਗੁ ਮਹਲਾ ੧ ਘਰੁ ੫ ॥ ਅਛਲ ਛਲਾਈ. ਨਹ ਛਲੈ; ਨਹ ਘਾਉ ਕਟਾਰਾ ਕਰਿ ਸਕੈ ॥ ਜਿਉ ਸਾਹਿਬੁ ਰਾਖੈ. ਤਿਉ ਰਹੈ; ਇਸੁ ਲੋਭੀ ਕਾ ਜੀਉ, ਟਲ ਪਲੈ ॥੧॥ ਬਿਨੁ ਤੇਲ; ਦੀਵਾ ਕਿਉ ਜਲੈ ॥੧॥ ਰਹਾਉ ॥ ਪੋਥੀ ਪੁਰਾਣ; ਕਮਾਈਐ ॥ ਭਉ ਵਟੀ; ਇਤੁ ਤਨਿ ਪਾਈਐ ॥ ਸਚੁ ਬੂਝਣੁ; ਆਣਿ ਜਲਾਈਐ ॥੨॥ ਇਹੁ ਤੇਲੁ; ਦੀਵਾ ਇਉ ਜਲੈ ॥ ਕਰਿ ਚਾਨਣੁ; ਸਾਹਿਬ ਤਉ ਮਿਲੈ ॥੧॥ ਰਹਾਉ ॥ ਇਤੁ ਤਨਿ; ਲਾਗੈ ਬਾਣੀਆ ॥ ਸੁਖੁ ਹੋਵੈ; ਸੇਵ ਕਮਾਣੀਆ ॥
Источники и права