couponatlas.

Гуру Грантх Сахиб (гурмукхи): Анг 250

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿਗੁਰ ਪ੍ਰਸਾਦਿ ॥ ਗਉੜੀ ਬਾਵਨ ਅਖਰੀ ਮਹਲਾ ੫ ॥ ਸਲੋਕੁ ॥ ਗੁਰਦੇਵ ਮਾਤਾ. ਗੁਰਦੇਵ ਪਿਤਾ; ਗੁਰਦੇਵ ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ. ਅਗਿਆਨ ਭੰਜਨੁ; ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ. ਹਰਿ ਨਾਮੁ ਉਪਦੇਸੈ; ਗੁਰਦੇਵ ਮੰਤੁ. ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ; ਗੁਰਦੇਵ. ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ; ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ. ਸਭਿ ਪਾਪ ਹਰਤਾ; ਗੁਰਦੇਵ. ਪਤਿਤ ਪਵਿਤ ਕਰਾ ॥ ਗੁਰਦੇਵ. ਆਦਿ ਜੁਗਾਦਿ ਜੁਗੁ ਜੁਗੁ; ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ. ਪ੍ਰਭ ਮੇਲਿ ਕਰਿ ਕਿਰਪਾ; ਹਮ ਮੂੜ ਪਾਪੀ. ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ; ਗੁਰਦੇਵ ਨਾਨਕ ਹਰਿ ਨਮਸਕਰਾ ॥੧॥ ਸਲੋਕੁ ॥ ਆਪਹਿ ਕੀਆ ਕਰਾਇਆ; ਆਪਹਿ ਕਰਨੈ ਜੋਗੁ ॥ ਨਾਨਕ. ਏਕੋ ਰਵਿ ਰਹਿਆ; ਦੂਸਰ. ਹੋਆ ਨ ਹੋਗੁ ॥੧॥ ਪਉੜੀ ॥ ਓਅੰ ਸਾਧ ਸਤਿਗੁਰ; ਨਮਸਕਾਰੰ ॥ ਆਦਿ ਮਧਿ ਅੰਤਿ; ਨਿਰੰਕਾਰੰ ॥ ਆਪਹਿ ਸੁੰਨ; ਆਪਹਿ ਸੁਖ ਆਸਨ ॥ ਆਪਹਿ ਸੁਨਤ; ਆਪ ਹੀ ਜਾਸਨ ॥ ਆਪਨ ਆਪੁ; ਆਪਹਿ ਉਪਾਇਓ ॥ ਆਪਹਿ ਬਾਪ; ਆਪ ਹੀ ਮਾਇਓ ॥ ਆਪਹਿ ਸੂਖਮ; ਆਪਹਿ ਅਸਥੂਲਾ ॥ ਲਖੀ ਨ ਜਾਈ; ਨਾਨਕ ਲੀਲਾ ॥੧॥ ਕਰਿ ਕਿਰਪਾ; ਪ੍ਰਭ ਦੀਨ ਦਇਆਲਾ ॥ ਤੇਰੇ ਸੰਤਨ ਕੀ; ਮਨੁ ਹੋਇ ਰਵਾਲਾ ॥ ਰਹਾਉ ॥ ਸਲੋਕੁ ॥ ਨਿਰੰਕਾਰ ਆਕਾਰ ਆਪਿ; ਨਿਰਗੁਨ ਸਰਗੁਨ ਏਕ ॥ ਏਕਹਿ ਏਕ ਬਖਾਨਨੋ; ਨਾਨਕ. ਏਕ ਅਨੇਕ ॥੧॥ ਪਉੜੀ ॥ ਓਅੰ ਗੁਰਮੁਖਿ; ਕੀਓ ਅਕਾਰਾ ॥ ਏਕਹਿ ਸੂਤਿ ਪਰੋਵਨਹਾਰਾ ॥ ਭਿੰਨ ਭਿੰਨ; ਤ੍ਰੈ ਗੁਣ ਬਿਸਥਾਰੰ ॥ ਨਿਰਗੁਨ ਤੇ; ਸਰਗੁਨ ਦ੍ਰਿਸਟਾਰੰ ॥ ਸਗਲ ਭਾਤਿ ਕਰਿ; ਕਰਹਿ ਉਪਾਇਓ ॥ ਜਨਮ ਮਰਨ; ਮਨ ਮੋਹੁ ਬਢਾਇਓ ॥ ਦੁਹੂ ਭਾਤਿ ਤੇ; ਆਪਿ ਨਿਰਾਰਾ ॥ ਨਾਨਕ; ਅੰਤੁ ਨ ਪਾਰਾਵਾਰਾ ॥੨॥ ਸਲੋਕੁ ॥ ਸੇਈ ਸਾਹ. ਭਗਵੰਤ ਸੇ; ਸਚੁ ਸੰਪੈ ਹਰਿ ਰਾਸਿ ॥ ਨਾਨਕ. ਸਚੁ ਸੁਚਿ ਪਾਈਐ; ਤਿਹ ਸੰਤਨ ਕੈ ਪਾਸਿ ॥੧॥ ਪਵੜੀ ॥ ਸਸਾ; ਸਤਿ ਸਤਿ. ਸਤਿ ਸੋਊ ॥ ਸਤਿ ਪੁਰਖ ਤੇ; ਭਿੰਨ ਨ ਕੋਊ ॥ ਸੋਊ ਸਰਨਿ ਪਰੈ; ਜਿਹ ਪਾਯੰ ॥ ਸਿਮਰਿ ਸਿਮਰਿ; ਗੁਨ ਗਾਇ ਸੁਨਾਯੰ ॥ ਸੰਸੈ ਭਰਮੁ; ਨਹੀ ਕਛੁ ਬਿਆਪਤ ॥ ਪ੍ਰਗਟ ਪ੍ਰਤਾਪੁ; ਤਾਹੂ ਕੋ ਜਾਪਤ ॥ ਸੋ ਸਾਧੂ; ਇਹ ਪਹੁਚਨਹਾਰਾ ॥ ਨਾਨਕ; ਤਾ ਕੈ ਸਦ ਬਲਿਹਾਰਾ ॥੩॥ ਸਲੋਕੁ ॥ ਧਨੁ ਧਨੁ ਕਹਾ ਪੁਕਾਰਤੇ; ਮਾਇਆ ਮੋਹ ਸਭ ਕੂਰ ॥
Источники и права