couponatlas.

Гуру Грантх Сахиб (гурмукхи): Анг 255

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਪਨੀ ਕ੍ਰਿਪਾ ਕਰਹੁ; ਭਗਵੰਤਾ ॥ ਛਾਡਿ ਸਿਆਨਪ; ਬਹੁ ਚਤੁਰਾਈ ॥ ਸੰਤਨ ਕੀ; ਮਨ ਟੇਕ ਟਿਕਾਈ ॥ ਛਾਰੁ ਕੀ ਪੁਤਰੀ; ਪਰਮ ਗਤਿ ਪਾਈ ॥ ਨਾਨਕ; ਜਾ ਕਉ ਸੰਤ ਸਹਾਈ ॥੨੩॥ ਸਲੋਕੁ ॥ ਜੋਰ ਜੁਲਮ ਫੂਲਹਿ ਘਨੋ; ਕਾਚੀ ਦੇਹ ਬਿਕਾਰ ॥ ਅਹੰਬੁਧਿ ਬੰਧਨ ਪਰੇ; ਨਾਨਕ ਨਾਮ ਛੁਟਾਰ ॥੧॥ ਪਉੜੀ ॥ ਜਜਾ ਜਾਨੈ; ਹਉ ਕਛੁ ਹੂਆ ॥ ਬਾਧਿਓ; ਜਿਉ ਨਲਿਨੀ ਭ੍ਰਮਿ ਸੂਆ ॥ ਜਉ ਜਾਨੈ; ਹਉ ਭਗਤੁ ਗਿਆਨੀ ॥ ਆਗੈ ਠਾਕੁਰਿ; ਤਿਲੁ ਨਹੀ ਮਾਨੀ ॥ ਜਉ ਜਾਨੈ; ਮੈ ਕਥਨੀ ਕਰਤਾ ॥ ਬਿਆਪਾਰੀ; ਬਸੁਧਾ ਜਿਉ ਫਿਰਤਾ ॥ ਸਾਧਸੰਗਿ; ਜਿਹ ਹਉਮੈ ਮਾਰੀ ॥ ਨਾਨਕ. ਤਾ ਕਉ; ਮਿਲੇ ਮੁਰਾਰੀ ॥੨੪॥ ਸਲੋਕੁ ॥ ਝਾਲਾਘੇ. ਉਠਿ ਨਾਮੁ ਜਪਿ; ਨਿਸਿ ਬਾਸੁਰ ਆਰਾਧਿ ॥ ਕਾਰ੍ਹਾ ਤੁਝੈ. ਨ ਬਿਆਪਈ; ਨਾਨਕ. ਮਿਟੈ ਉਪਾਧਿ ॥੧॥ ਪਉੜੀ ॥ ਝਝਾ; ਝੂਰਨੁ ਮਿਟੈ ਤੁਮਾਰੋ ॥ ਰਾਮ ਨਾਮ ਸਿਉ; ਕਰਿ ਬਿਉਹਾਰੋ ॥ ਝੂਰਤ ਝੂਰਤ; ਸਾਕਤ ਮੂਆ ॥ ਜਾ ਕੈ ਰਿਦੈ; ਹੋਤ ਭਾਉ ਬੀਆ ॥ ਝਰਹਿ ਕਸੰਮਲ ਪਾਪ; ਤੇਰੇ ਮਨੂਆ ॥ ਅੰਮ੍ਰਿਤ ਕਥਾ; ਸੰਤਸੰਗਿ ਸੁਨੂਆ ॥ ਝਰਹਿ; ਕਾਮ ਕ੍ਰੋਧ ਦ੍ਰੁਸਟਾਈ ॥ ਨਾਨਕ; ਜਾ ਕਉ ਕ੍ਰਿਪਾ ਗੁਸਾਈ ॥੨੫॥ ਸਲੋਕੁ ॥ ਞਤਨ ਕਰਹੁ ਤੁਮ ਅਨਿਕ ਬਿਧਿ; ਰਹਨੁ. ਨ ਪਾਵਹੁ ਮੀਤ ॥ ਜੀਵਤ ਰਹਹੁ. ਹਰਿ ਹਰਿ ਭਜਹੁ; ਨਾਨਕ. ਨਾਮ ਪਰੀਤਿ ॥੧॥ ਪਵੜੀ ॥ ਞੰਞਾ ਞਾਣਹੁ. ਦ੍ਰਿੜੁ ਸਹੀ; ਬਿਨਸਿ; ਜਾਤ ਏਹ ਹੇਤ ॥ ਗਣਤੀ ਗਣਉ. ਨ ਗਣਿ ਸਕਉ; ਊਠਿ ਸਿਧਾਰੇ ਕੇਤ ॥ ਞੋ ਪੇਖਉ. ਸੋ ਬਿਨਸਤਉ; ਕਾ ਸਿਉ ਕਰੀਐ ਸੰਗੁ ॥ ਞਾਣਹੁ ਇਆ ਬਿਧਿ. ਸਹੀ ਚਿਤ; ਝੂਠਉ ਮਾਇਆ ਰੰਗੁ ॥ ਞਾਣਤ ਸੋਈ. ਸੰਤੁ ਸੁਇ; ਭ੍ਰਮ ਤੇ. ਕੀਚਿਤ ਭਿੰਨ ॥ ਅੰਧ ਕੂਪ ਤੇ. ਤਿਹ ਕਢਹੁ; ਜਿਹ ਹੋਵਹੁ ਸੁਪ੍ਰਸੰਨ ॥ ਞਾ ਕੈ ਹਾਥਿ ਸਮਰਥ; ਤੇ ਕਾਰਨ ਕਰਨੈ ਜੋਗ ॥ ਨਾਨਕ. ਤਿਹ ਉਸਤਤਿ ਕਰਉ; ਞਾਹੂ ਕੀਓ ਸੰਜੋਗ ॥੨੬॥ ਸਲੋਕੁ ॥ ਟੂਟੇ ਬੰਧਨ ਜਨਮ ਮਰਨ; ਸਾਧ ਸੇਵ ਸੁਖੁ ਪਾਇ ॥ ਨਾਨਕ. ਮਨਹੁ ਨ ਬੀਸਰੈ; ਗੁਣ ਨਿਧਿ ਗੋਬਿਦ ਰਾਇ ॥੧॥ ਪਉੜੀ ॥ ਟਹਲ ਕਰਹੁ. ਤਉ ਏਕ ਕੀ; ਜਾ ਤੇ. ਬ੍ਰਿਥਾ ਨ ਕੋਇ ॥ ਮਨਿ ਤਨਿ ਮੁਖਿ ਹੀਐ ਬਸੈ; ਜੋ ਚਾਹਹੁ ਸੋ ਹੋਇ ॥ ਟਹਲ ਮਹਲ ਤਾ ਕਉ ਮਿਲੈ; ਜਾ ਕਉ ਸਾਧ ਕ੍ਰਿਪਾਲ ॥ ਸਾਧੂ ਸੰਗਤਿ ਤਉ ਬਸੈ; ਜਉ ਆਪਨ ਹੋਹਿ ਦਇਆਲ ॥ ਟੋਹੇ ਟਾਹੇ ਬਹੁ ਭਵਨ; ਬਿਨੁ ਨਾਵੈ. ਸੁਖੁ ਨਾਹਿ ॥ ਟਲਹਿ ਜਾਮ ਕੇ ਦੂਤ ਤਿਹ; ਜੁ ਸਾਧੂ ਸੰਗਿ ਸਮਾਹਿ ॥ ਬਾਰਿ ਬਾਰਿ ਜਾਉ ਸੰਤ ਸਦਕੇ ॥ ਨਾਨਕ; ਪਾਪ ਬਿਨਾਸੇ ਕਦਿ ਕੇ ॥੨੭॥ ਸਲੋਕੁ ॥ ਠਾਕ. ਨ ਹੋਤੀ, ਤਿਨਹੁ ਦਰਿ; ਜਿਹ ਹੋਵਹੁ ਸੁਪ੍ਰਸੰਨ ॥ ਜੋ ਜਨ ਪ੍ਰਭਿ ਅਪੁਨੇ ਕਰੇ; ਨਾਨਕ. ਤੇ ਧਨਿ ਧੰਨਿ ॥੧॥
Источники и права