couponatlas.

Гуру Грантх Сахиб (гурмукхи): Анг 257

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤ੍ਰਾਸ ਮਿਟੈ. ਜਮ ਪੰਥ ਕੀ; ਜਾਸੁ ਬਸੈ ਮਨਿ ਨਾਉ ॥ ਗਤਿ ਪਾਵਹਿ. ਮਤਿ ਹੋਇ ਪ੍ਰਗਾਸ ਮਹਲੀ; ਪਾਵਹਿ ਠਾਉ ॥ ਤਾਹੂ ਸੰਗਿ. ਨ ਧਨੁ ਚਲੈ; ਗ੍ਰਿਹ ਜੋਬਨ ਨਹ ਰਾਜ ॥ ਸੰਤਸੰਗਿ ਸਿਮਰਤ ਰਹਹੁ; ਇਹੈ ਤੁਹਾਰੈ ਕਾਜ ॥ ਤਾਤਾ. ਕਛੂ ਨ ਹੋਈ ਹੈ; ਜਉ ਤਾਪ ਨਿਵਾਰੈ ਆਪ ॥ ਪ੍ਰਤਿਪਾਲੈ ਨਾਨਕ ਹਮਹਿ; ਆਪਹਿ ਮਾਈ ਬਾਪ ॥੩੨॥ ਸਲੋਕੁ ॥ ਥਾਕੇ ਬਹੁ ਬਿਧਿ ਘਾਲਤੇ; ਤ੍ਰਿਪਤਿ ਨ ਤ੍ਰਿਸਨਾ ਲਾਥ ॥ ਸੰਚਿ ਸੰਚਿ ਸਾਕਤ ਮੂਏ; ਨਾਨਕ. ਮਾਇਆ ਨ ਸਾਥ ॥੧॥ ਪਉੜੀ ॥ ਥਥਾ. ਥਿਰੁ ਕੋਊ ਨਹੀ; ਕਾਇ ਪਸਾਰਹੁ ਪਾਵ ॥ ਅਨਿਕ ਬੰਚ. ਬਲ ਛਲ ਕਰਹੁ; ਮਾਇਆ ਏਕ ਉਪਾਵ ॥ ਥੈਲੀ ਸੰਚਹੁ. ਸ੍ਰਮੁ ਕਰਹੁ; ਥਾਕਿ ਪਰਹੁ ਗਾਵਾਰ ॥ ਮਨ ਕੈ ਕਾਮਿ. ਨ ਆਵਈ; ਅੰਤੇ ਅਉਸਰ ਬਾਰ ॥ ਥਿਤਿ ਪਾਵਹੁ ਗੋਬਿਦ ਭਜਹੁ; ਸੰਤਹ ਕੀ ਸਿਖ ਲੇਹੁ ॥ ਪ੍ਰੀਤਿ ਕਰਹੁ ਸਦ ਏਕ ਸਿਉ; ਇਆ ਸਾਚਾ ਅਸਨੇਹੁ ॥ ਕਾਰਨ ਕਰਨ ਕਰਾਵਨੋ; ਸਭ ਬਿਧਿ ਏਕੈ ਹਾਥ ॥ ਜਿਤੁ ਜਿਤੁ ਲਾਵਹੁ, ਤਿਤੁ ਤਿਤੁ ਲਗਹਿ; ਨਾਨਕ. ਜੰਤ ਅਨਾਥ ॥੩੩॥ ਸਲੋਕੁ ॥ ਦਾਸਹ ਏਕੁ ਨਿਹਾਰਿਆ; ਸਭੁ ਕਛੁ ਦੇਵਨਹਾਰ ॥ ਸਾਸਿ ਸਾਸਿ ਸਿਮਰਤ ਰਹਹਿ; ਨਾਨਕ. ਦਰਸ ਅਧਾਰ ॥੧॥ ਪਉੜੀ ॥ ਦਦਾ. ਦਾਤਾ ਏਕੁ ਹੈ; ਸਭ ਕਉ ਦੇਵਨਹਾਰ ॥ ਦੇਂਦੇ. ਤੋਟਿ ਨ ਆਵਈ; ਅਗਨਤ ਭਰੇ ਭੰਡਾਰ ॥ ਦੈਨਹਾਰੁ; ਸਦ ਜੀਵਨਹਾਰਾ ॥ ਮਨ ਮੂਰਖ; ਕਿਉ ਤਾਹਿ ਬਿਸਾਰਾ ॥ ਦੋਸੁ ਨਹੀ; ਕਾਹੂ ਕਉ ਮੀਤਾ ॥ ਮਾਇਆ ਮੋਹ; ਬੰਧੁ ਪ੍ਰਭਿ ਕੀਤਾ ॥ ਦਰਦ ਨਿਵਾਰਹਿ ਜਾ ਕੇ ਆਪੇ ॥ ਨਾਨਕ; ਤੇ ਤੇ ਗੁਰਮੁਖਿ ਧ੍ਰਾਪੇ ॥੩੪॥ ਸਲੋਕੁ ॥ ਧਰ ਜੀਅਰੇ ਇਕ ਟੇਕ ਤੂ; ਲਾਹਿ ਬਿਡਾਨੀ ਆਸ ॥ ਨਾਨਕ. ਨਾਮੁ ਧਿਆਈਐ; ਕਾਰਜੁ ਆਵੈ ਰਾਸਿ ॥੧॥ ਪਉੜੀ ॥ ਧਧਾ, ਧਾਵਤ ਤਉ ਮਿਟੈ; ਸੰਤਸੰਗਿ ਹੋਇ ਬਾਸੁ ॥ ਧੁਰ ਤੇ. ਕਿਰਪਾ ਕਰਹੁ ਆਪਿ; ਤਉ ਹੋਇ ਮਨਹਿ ਪਰਗਾਸੁ ॥ ਧਨੁ ਸਾਚਾ; ਤੇਊ ਸਚ ਸਾਹਾ ॥ ਹਰਿ ਹਰਿ ਪੂੰਜੀ; ਨਾਮ ਬਿਸਾਹਾ ॥ ਧੀਰਜੁ ਜਸੁ ਸੋਭਾ; ਤਿਹ ਬਨਿਆ ॥ ਹਰਿ ਹਰਿ ਨਾਮੁ; ਸ੍ਰਵਨ ਜਿਹ ਸੁਨਿਆ ॥ ਗੁਰਮੁਖਿ ਜਿਹ ਘਟਿ; ਰਹੇ ਸਮਾਈ ॥ ਨਾਨਕ ਤਿਹ ਜਨ; ਮਿਲੀ ਵਡਾਈ ॥੩੫॥ ਸਲੋਕੁ ॥ ਨਾਨਕ. ਨਾਮੁ ਨਾਮੁ ਜਪੁ ਜਪਿਆ; ਅੰਤਰਿ ਬਾਹਰਿ ਰੰਗਿ ॥ ਗੁਰਿ ਪੂਰੈ ਉਪਦੇਸਿਆ; ਨਰਕੁ ਨਾਹਿ. ਸਾਧਸੰਗਿ ॥੧॥ ਪਉੜੀ ॥ ਨੰਨਾ; ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ; ਨਾਮੁ ਬਸਾਹੀ ॥ ਨਾਮੁ ਨਿਧਾਨੁ; ਗੁਰਮੁਖਿ ਜੋ ਜਪਤੇ ॥ ਬਿਖੁ ਮਾਇਆ ਮਹਿ; ਨਾ ਓਇ ਖਪਤੇ ॥ ਨੰਨਾਕਾਰੁ; ਨ ਹੋਤਾ ਤਾ ਕਹੁ ॥ ਨਾਮੁ ਮੰਤ੍ਰੁ; ਗੁਰਿ ਦੀਨੋ ਜਾ ਕਹੁ ॥
Источники и права