couponatlas.

Гуру Грантх Сахиб (гурмукхи): Анг 26

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਭ ਦੁਨੀਆ; ਆਵਣ ਜਾਣੀਆ ॥੩॥ ਵਿਚਿ ਦੁਨੀਆ; ਸੇਵ ਕਮਾਈਐ ॥ ਤਾ ਦਰਗਹ; ਬੈਸਣੁ ਪਾਈਐ ॥ ਕਹੁ ਨਾਨਕ; ਬਾਹ ਲੁਡਾਈਐ ॥੪॥੩੩॥ ਸਿਰੀਰਾਗੁ ਮਹਲਾ ੩ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਹਉ. ਸਤਿਗੁਰੁ ਸੇਵੀ ਆਪਣਾ; ਇਕ ਮਨਿ. ਇਕ ਚਿਤਿ ਭਾਇ ॥ ਸਤਿਗੁਰੁ ਮਨ ਕਾਮਨਾ ਤੀਰਥੁ ਹੈ; ਜਿਸ ਨੋ ਦੇਇ ਬੁਝਾਇ ॥ ਮਨ ਚਿੰਦਿਆ ਵਰੁ ਪਾਵਣਾ; ਜੋ ਇਛੈ ਸੋ ਫਲੁ ਪਾਇ ॥ ਨਾਉ ਧਿਆਈਐ ਨਾਉ ਮੰਗੀਐ; ਨਾਮੇ ਸਹਜਿ ਸਮਾਇ ॥੧॥ ਮਨ ਮੇਰੇ, ਹਰਿ ਰਸੁ ਚਾਖੁ; ਤਿਖ ਜਾਇ ॥ ਜਿਨੀ ਗੁਰਮੁਖਿ ਚਾਖਿਆ; ਸਹਜੇ ਰਹੇ ਸਮਾਇ ॥੧॥ ਰਹਾਉ ॥ ਜਿਨੀ ਸਤਿਗੁਰੁ ਸੇਵਿਆ; ਤਿਨੀ ਪਾਇਆ ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ. ਰਵਿ ਰਹਿਆ; ਚੂਕਾ ਮਨਿ ਅਭਿਮਾਨੁ ॥ ਹਿਰਦੈ ਕਮਲੁ ਪ੍ਰਗਾਸਿਆ; ਲਾਗਾ ਸਹਜਿ ਧਿਆਨੁ ॥ ਮਨੁ ਨਿਰਮਲੁ ਹਰਿ ਰਵਿ ਰਹਿਆ; ਪਾਇਆ ਦਰਗਹਿ ਮਾਨੁ ॥੨॥ ਸਤਿਗੁਰੁ ਸੇਵਨਿ ਆਪਣਾ; ਤੇ ਵਿਰਲੇ ਸੰਸਾਰਿ ॥ ਹਉਮੈ ਮਮਤਾ ਮਾਰਿ ਕੈ; ਹਰਿ ਰਾਖਿਆ ਉਰ ਧਾਰਿ ॥ ਹਉ ਤਿਨ ਕੈ ਬਲਿਹਾਰਣੈ; ਜਿਨਾ ਨਾਮੇ ਲਗਾ ਪਿਆਰੁ ॥ ਸੇਈ ਸੁਖੀਏ. ਚਹੁ ਜੁਗੀ; ਜਿਨਾ. ਨਾਮੁ ਅਖੁਟੁ ਅਪਾਰੁ ॥੩॥ ਗੁਰ ਮਿਲਿਐ ਨਾਮੁ ਪਾਈਐ; ਚੂਕੈ ਮੋਹ ਪਿਆਸ ॥ ਹਰਿ ਸੇਤੀ ਮਨੁ ਰਵਿ ਰਹਿਆ; ਘਰ ਹੀ ਮਾਹਿ ਉਦਾਸੁ ॥ ਜਿਨਾ. ਹਰਿ ਕਾ ਸਾਦੁ ਆਇਆ; ਹਉ. ਤਿਨ ਬਲਿਹਾਰੈ ਜਾਸੁ ॥ ਨਾਨਕ. ਨਦਰੀ ਪਾਈਐ; ਸਚੁ ਨਾਮੁ ਗੁਣਤਾਸੁ ॥੪॥੧॥੩੪॥ ਸਿਰੀਰਾਗੁ ਮਹਲਾ ੩ ॥ ਬਹੁ ਭੇਖ ਕਰਿ. ਭਰਮਾਈਐ; ਮਨਿ ਹਿਰਦੈ ਕਪਟੁ ਕਮਾਇ ॥ ਹਰਿ ਕਾ ਮਹਲੁ. ਨ ਪਾਵਈ; ਮਰਿ ਵਿਸਟਾ ਮਾਹਿ ਸਮਾਇ ॥੧॥ ਮਨ ਰੇ; ਗ੍ਰਿਹ ਹੀ ਮਾਹਿ. ਉਦਾਸੁ ॥ ਸਚੁ ਸੰਜਮੁ ਕਰਣੀ ਸੋ ਕਰੇ; ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥ ਗੁਰ ਕੈ ਸਬਦਿ ਮਨੁ ਜੀਤਿਆ; ਗਤਿ ਮੁਕਤਿ ਘਰੈ ਮਹਿ ਪਾਇ ॥ ਹਰਿ ਕਾ ਨਾਮੁ ਧਿਆਈਐ; ਸਤਸੰਗਤਿ ਮੇਲਿ ਮਿਲਾਇ ॥੨॥ ਜੇ ਲਖ ਇਸਤਰੀਆ ਭੋਗ ਕਰਹਿ; ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ. ਸੁਖੁ ਨ ਪਾਵਈ; ਫਿਰਿ ਫਿਰਿ ਜੋਨੀ ਪਾਹਿ ॥੩॥ ਹਰਿ ਹਾਰੁ. ਕੰਠਿ ਜਿਨੀ ਪਹਿਰਿਆ; ਗੁਰ ਚਰਣੀ ਚਿਤੁ ਲਾਇ ॥ ਤਿਨਾ ਪਿਛੈ ਰਿਧਿ ਸਿਧਿ ਫਿਰੈ; ਓਨਾ. ਤਿਲੁ ਨ ਤਮਾਇ ॥੪॥ ਜੋ ਪ੍ਰਭ ਭਾਵੈ ਸੋ ਥੀਐ; ਅਵਰੁ. ਨ ਕਰਣਾ ਜਾਇ ॥ ਜਨੁ ਨਾਨਕੁ. ਜੀਵੈ ਨਾਮੁ ਲੈ; ਹਰਿ. ਦੇਵਹੁ ਸਹਜਿ ਸੁਭਾਇ ॥੫॥੨॥੩੫॥
Источники и права