couponatlas.

Гуру Грантх Сахиб (гурмукхи): Анг 269

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਿਥਿਆ ਨੇਤ੍ਰ; ਪੇਖਤ ਪਰ ਤ੍ਰਿਅ ਰੂਪਾਦ ॥ ਮਿਥਿਆ ਰਸਨਾ; ਭੋਜਨ ਅਨ ਸ੍ਵਾਦ ॥ ਮਿਥਿਆ ਚਰਨ; ਪਰ ਬਿਕਾਰ ਕਉ ਧਾਵਹਿ ॥ ਮਿਥਿਆ ਮਨ; ਪਰ ਲੋਭ ਲੁਭਾਵਹਿ ॥ ਮਿਥਿਆ ਤਨ; ਨਹੀ ਪਰਉਪਕਾਰਾ ॥ ਮਿਥਿਆ; ਬਾਸੁ ਲੇਤ ਬਿਕਾਰਾ ॥ ਬਿਨੁ ਬੂਝੇ; ਮਿਥਿਆ ਸਭ ਭਏ ॥ ਸਫਲ ਦੇਹ ਨਾਨਕ; ਹਰਿ ਹਰਿ ਨਾਮ ਲਏ ॥੫॥ ਬਿਰਥੀ; ਸਾਕਤ ਕੀ ਆਰਜਾ ॥ ਸਾਚ ਬਿਨਾ; ਕਹ ਹੋਵਤ ਸੂਚਾ ॥ ਬਿਰਥਾ; ਨਾਮ ਬਿਨਾ ਤਨੁ ਅੰਧ ॥ ਮੁਖਿ ਆਵਤ; ਤਾ ਕੈ ਦੁਰਗੰਧ ॥ ਬਿਨੁ ਸਿਮਰਨ; ਦਿਨੁ ਰੈਨਿ ਬ੍ਰਿਥਾ ਬਿਹਾਇ ॥ ਮੇਘ ਬਿਨਾ; ਜਿਉ ਖੇਤੀ ਜਾਇ ॥ ਗੋਬਿਦ ਭਜਨ ਬਿਨੁ; ਬ੍ਰਿਥੇ ਸਭ ਕਾਮ ॥ ਜਿਉ ਕਿਰਪਨ ਕੇ; ਨਿਰਾਰਥ ਦਾਮ ॥ ਧੰਨਿ ਧੰਨਿ ਤੇ ਜਨ; ਜਿਹ ਘਟਿ. ਬਸਿਓ ਹਰਿ ਨਾਉ ॥ ਨਾਨਕ ਤਾ ਕੈ; ਬਲਿ ਬਲਿ ਜਾਉ ॥੬॥ ਰਹਤ ਅਵਰ; ਕਛੁ ਅਵਰ ਕਮਾਵਤ ॥ ਮਨਿ ਨਹੀ ਪ੍ਰੀਤਿ; ਮੁਖਹੁ ਗੰਢ ਲਾਵਤ ॥ ਜਾਨਨਹਾਰ; ਪ੍ਰਭੂ ਪਰਬੀਨ ॥ ਬਾਹਰਿ ਭੇਖ; ਨ ਕਾਹੂ ਭੀਨ ॥ ਅਵਰ ਉਪਦੇਸੈ; ਆਪਿ ਨ ਕਰੈ ॥ ਆਵਤ ਜਾਵਤ; ਜਨਮੈ ਮਰੈ ॥ ਜਿਸ ਕੈ ਅੰਤਰਿ; ਬਸੈ ਨਿਰੰਕਾਰੁ ॥ ਤਿਸ ਕੀ ਸੀਖ; ਤਰੈ ਸੰਸਾਰੁ ॥ ਜੋ ਤੁਮ ਭਾਨੇ; ਤਿਨ ਪ੍ਰਭੁ ਜਾਤਾ ॥ ਨਾਨਕ ਉਨ ਜਨ; ਚਰਨ ਪਰਾਤਾ ॥੭॥ ਕਰਉ ਬੇਨਤੀ; ਪਾਰਬ੍ਰਹਮੁ ਸਭੁ ਜਾਨੈ ॥ ਅਪਨਾ ਕੀਆ; ਆਪਹਿ ਮਾਨੈ ॥ ਆਪਹਿ ਆਪ; ਆਪਿ ਕਰਤ ਨਿਬੇਰਾ ॥ ਕਿਸੈ ਦੂਰਿ ਜਨਾਵਤ; ਕਿਸੈ ਬੁਝਾਵਤ ਨੇਰਾ ॥ ਉਪਾਵ ਸਿਆਨਪ; ਸਗਲ ਤੇ ਰਹਤ ॥ ਸਭੁ ਕਛੁ ਜਾਨੈ; ਆਤਮ ਕੀ ਰਹਤ ॥ ਜਿਸੁ ਭਾਵੈ; ਤਿਸੁ ਲਏ ਲੜਿ ਲਾਇ ॥ ਥਾਨ ਥਨੰਤਰਿ; ਰਹਿਆ ਸਮਾਇ ॥ ਸੋ ਸੇਵਕੁ; ਜਿਸੁ ਕਿਰਪਾ ਕਰੀ ॥ ਨਿਮਖ ਨਿਮਖ; ਜਪਿ ਨਾਨਕ ਹਰੀ ॥੮॥੫॥ ਸਲੋਕੁ ॥ ਕਾਮ ਕ੍ਰੋਧ ਅਰੁ ਲੋਭ ਮੋਹ; ਬਿਨਸਿ ਜਾਇ ਅਹੰਮੇਵ ॥ ਨਾਨਕ. ਪ੍ਰਭ ਸਰਣਾਗਤੀ; ਕਰਿ ਪ੍ਰਸਾਦੁ ਗੁਰਦੇਵ ॥੧॥ ਅਸਟਪਦੀ ॥ ਜਿਹ ਪ੍ਰਸਾਦਿ; ਛਤੀਹ ਅੰਮ੍ਰਿਤ ਖਾਹਿ ॥ ਤਿਸੁ ਠਾਕੁਰ ਕਉ; ਰਖੁ ਮਨ ਮਾਹਿ ॥ ਜਿਹ ਪ੍ਰਸਾਦਿ; ਸੁਗੰਧਤ ਤਨਿ ਲਾਵਹਿ ॥ ਤਿਸ ਕਉ ਸਿਮਰਤ; ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ; ਬਸਹਿ ਸੁਖ ਮੰਦਰਿ ॥ ਤਿਸਹਿ ਧਿਆਇ; ਸਦਾ ਮਨ ਅੰਦਰਿ ॥ ਜਿਹ ਪ੍ਰਸਾਦਿ; ਗ੍ਰਿਹ ਸੰਗਿ ਸੁਖ ਬਸਨਾ ॥ ਆਠ ਪਹਰ; ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ; ਰੰਗ ਰਸ ਭੋਗ ॥ ਨਾਨਕ. ਸਦਾ ਧਿਆਈਐ; ਧਿਆਵਨ ਜੋਗ ॥੧॥ ਜਿਹ ਪ੍ਰਸਾਦਿ; ਪਾਟ ਪਟੰਬਰ ਹਢਾਵਹਿ ॥ ਤਿਸਹਿ ਤਿਆਗਿ; ਕਤ ਅਵਰ ਲੁਭਾਵਹਿ ॥ ਜਿਹ ਪ੍ਰਸਾਦਿ; ਸੁਖਿ ਸੇਜ ਸੋਈਜੈ ॥ ਮਨ ਆਠ ਪਹਰ; ਤਾ ਕਾ ਜਸੁ ਗਾਵੀਜੈ ॥ ਜਿਹ ਪ੍ਰਸਾਦਿ; ਤੁਝੁ ਸਭੁ ਕੋਊ ਮਾਨੈ ॥
Источники и права