couponatlas.

Гуру Грантх Сахиб (гурмукхи): Анг 27

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਿਰੀਰਾਗੁ ਮਹਲਾ ੩ ਘਰੁ ੧ ॥ ਜਿਸ ਹੀ ਕੀ ਸਿਰਕਾਰ ਹੈ; ਤਿਸ ਹੀ ਕਾ ਸਭੁ ਕੋਇ ॥ ਗੁਰਮੁਖਿ ਕਾਰ ਕਮਾਵਣੀ; ਸਚੁ ਘਟਿ ਪਰਗਟੁ ਹੋਇ ॥ ਅੰਤਰਿ ਜਿਸ ਕੈ ਸਚੁ ਵਸੈ; ਸਚੇ ਸਚੀ ਸੋਇ ॥ ਸਚਿ ਮਿਲੇ. ਸੇ, ਨ ਵਿਛੁੜਹਿ; ਤਿਨ. ਨਿਜ ਘਰਿ ਵਾਸਾ ਹੋਇ ॥੧॥ ਮੇਰੇ ਰਾਮ; ਮੈ ਹਰਿ ਬਿਨੁ. ਅਵਰੁ ਨ ਕੋਇ ॥ ਸਤਗੁਰੁ ਸਚੁ ਪ੍ਰਭੁ ਨਿਰਮਲਾ; ਸਬਦਿ ਮਿਲਾਵਾ ਹੋਇ ॥੧॥ ਰਹਾਉ ॥ ਸਬਦਿ ਮਿਲੈ. ਸੋ ਮਿਲਿ ਰਹੈ; ਜਿਸ ਨਉ ਆਪੇ ਲਏ ਮਿਲਾਇ ॥ ਦੂਜੈ ਭਾਇ. ਕੋ ਨਾ ਮਿਲੈ; ਫਿਰਿ ਫਿਰਿ ਆਵੈ ਜਾਇ ॥ ਸਭ ਮਹਿ ਇਕੁ ਵਰਤਦਾ; ਏਕੋ ਰਹਿਆ ਸਮਾਇ ॥ ਜਿਸ ਨਉ ਆਪਿ ਦਇਆਲੁ ਹੋਇ; ਸੋ ਗੁਰਮੁਖਿ ਨਾਮਿ ਸਮਾਇ ॥੨॥ ਪੜਿ ਪੜਿ ਪੰਡਿਤ ਜੋਤਕੀ; ਵਾਦ ਕਰਹਿ ਬੀਚਾਰੁ ॥ ਮਤਿ ਬੁਧਿ ਭਵੀ. ਨ ਬੁਝਈ; ਅੰਤਰਿ ਲੋਭ ਵਿਕਾਰੁ ॥ ਲਖ ਚਉਰਾਸੀਹ ਭਰਮਦੇ; ਭ੍ਰਮਿ ਭ੍ਰਮਿ ਹੋਇ ਖੁਆਰੁ ॥ ਪੂਰਬਿ ਲਿਖਿਆ ਕਮਾਵਣਾ; ਕੋਇ. ਨ ਮੇਟਣਹਾਰੁ ॥੩॥ ਸਤਗੁਰ ਕੀ ਸੇਵਾ ਗਾਖੜੀ; ਸਿਰੁ ਦੀਜੈ. ਆਪੁ ਗਵਾਇ ॥ ਸਬਦਿ ਮਿਲਹਿ ਤਾ ਹਰਿ ਮਿਲੈ; ਸੇਵਾ ਪਵੈ ਸਭ ਥਾਇ ॥ ਪਾਰਸਿ ਪਰਸਿਐ ਪਾਰਸੁ ਹੋਇ; ਜੋਤੀ ਜੋਤਿ ਸਮਾਇ ॥ ਜਿਨ ਕਉ ਪੂਰਬਿ ਲਿਖਿਆ; ਤਿਨ ਸਤਗੁਰੁ ਮਿਲਿਆ ਆਇ ॥੪॥ ਮਨ ਭੁਖਾ ਭੁਖਾ. ਮਤ ਕਰਹਿ; ਮਤ ਤੂ. ਕਰਹਿ ਪੂਕਾਰ ॥ ਲਖ ਚਉਰਾਸੀਹ ਜਿਨਿ ਸਿਰੀ; ਸਭਸੈ ਦੇਇ ਅਧਾਰੁ ॥ ਨਿਰਭਉ ਸਦਾ ਦਇਆਲੁ ਹੈ; ਸਭਨਾ ਕਰਦਾ ਸਾਰ ॥ ਨਾਨਕ. ਗੁਰਮੁਖਿ ਬੁਝੀਐ; ਪਾਈਐ ਮੋਖ ਦੁਆਰੁ ॥੫॥੩॥੩੬॥ ਸਿਰੀਰਾਗੁ ਮਹਲਾ ੩ ॥ ਜਿਨੀ ਸੁਣਿ ਕੈ ਮੰਨਿਆ; ਤਿਨਾ ਨਿਜ ਘਰਿ ਵਾਸੁ ॥ ਗੁਰਮਤੀ ਸਾਲਾਹਿ ਸਚੁ; ਹਰਿ ਪਾਇਆ ਗੁਣਤਾਸੁ ॥ ਸਬਦਿ ਰਤੇ ਸੇ ਨਿਰਮਲੇ; ਹਉ ਸਦ ਬਲਿਹਾਰੈ ਜਾਸੁ ॥ ਹਿਰਦੈ ਜਿਨ ਕੈ ਹਰਿ ਵਸੈ; ਤਿਤੁ ਘਟਿ ਹੈ ਪਰਗਾਸੁ ॥੧॥ ਮਨ ਮੇਰੇ; ਹਰਿ ਹਰਿ ਨਿਰਮਲੁ ਧਿਆਇ ॥ ਧੁਰਿ ਮਸਤਕਿ ਜਿਨ ਕਉ ਲਿਖਿਆ; ਸੇ ਗੁਰਮੁਖਿ ਰਹੇ ਲਿਵ ਲਾਇ ॥੧॥ ਰਹਾਉ ॥ ਹਰਿ ਸੰਤਹੁ. ਦੇਖਹੁ ਨਦਰਿ ਕਰਿ; ਨਿਕਟਿ ਵਸੈ ਭਰਪੂਰਿ ॥ ਗੁਰਮਤਿ ਜਿਨੀ ਪਛਾਣਿਆ; ਸੇ ਦੇਖਹਿ ਸਦਾ ਹਦੂਰਿ ॥ ਜਿਨ ਗੁਣ ਤਿਨ ਸਦ ਮਨਿ ਵਸੈ; ਅਉਗੁਣਵੰਤਿਆ ਦੂਰਿ ॥ ਮਨਮੁਖ. ਗੁਣ ਤੈ ਬਾਹਰੇ; ਬਿਨੁ ਨਾਵੈ. ਮਰਦੇ ਝੂਰਿ ॥੨॥ ਜਿਨ ਸਬਦਿ ਗੁਰੂ ਸੁਣਿ ਮੰਨਿਆ; ਤਿਨ ਮਨਿ ਧਿਆਇਆ ਹਰਿ ਸੋਇ ॥ ਅਨਦਿਨੁ ਭਗਤੀ ਰਤਿਆ; ਮਨੁ ਤਨੁ ਨਿਰਮਲੁ ਹੋਇ ॥ ਕੂੜਾ ਰੰਗੁ ਕਸੁੰਭ ਕਾ; ਬਿਨਸਿ ਜਾਇ ਦੁਖੁ ਰੋਇ ॥ ਜਿਸੁ ਅੰਦਰਿ ਨਾਮ ਪ੍ਰਗਾਸੁ ਹੈ; ਓਹੁ ਸਦਾ ਸਦਾ ਥਿਰੁ ਹੋਇ ॥੩॥
Источники и права