couponatlas.

Гуру Грантх Сахиб (гурмукхи): Анг 273

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬ੍ਰਹਮ ਗਿਆਨੀ ਕੀ ਦ੍ਰਿਸਟਿ; ਅੰਮ੍ਰਿਤੁ ਬਰਸੀ ॥ ਬ੍ਰਹਮ ਗਿਆਨੀ; ਬੰਧਨ ਤੇ ਮੁਕਤਾ ॥ ਬ੍ਰਹਮ ਗਿਆਨੀ ਕੀ; ਨਿਰਮਲ ਜੁਗਤਾ ॥ ਬ੍ਰਹਮ ਗਿਆਨੀ ਕਾ; ਭੋਜਨੁ ਗਿਆਨ ॥ ਨਾਨਕ. ਬ੍ਰਹਮ ਗਿਆਨੀ ਕਾ; ਬ੍ਰਹਮ ਧਿਆਨੁ ॥੩॥ ਬ੍ਰਹਮ ਗਿਆਨੀ; ਏਕ ਊਪਰਿ ਆਸ ॥ ਬ੍ਰਹਮ ਗਿਆਨੀ ਕਾ; ਨਹੀ ਬਿਨਾਸ ॥ ਬ੍ਰਹਮ ਗਿਆਨੀ ਕੈ; ਗਰੀਬੀ ਸਮਾਹਾ ॥ ਬ੍ਰਹਮ ਗਿਆਨੀ; ਪਰਉਪਕਾਰ ਉਮਾਹਾ ॥ ਬ੍ਰਹਮ ਗਿਆਨੀ ਕੈ; ਨਾਹੀ ਧੰਧਾ ॥ ਬ੍ਰਹਮ ਗਿਆਨੀ; ਲੇ ਧਾਵਤੁ ਬੰਧਾ ॥ ਬ੍ਰਹਮ ਗਿਆਨੀ ਕੈ; ਹੋਇ ਸੁ ਭਲਾ ॥ ਬ੍ਰਹਮ ਗਿਆਨੀ; ਸੁਫਲ ਫਲਾ ॥ ਬ੍ਰਹਮ ਗਿਆਨੀ ਸੰਗਿ; ਸਗਲ ਉਧਾਰੁ ॥ ਨਾਨਕ. ਬ੍ਰਹਮ ਗਿਆਨੀ; ਜਪੈ ਸਗਲ ਸੰਸਾਰੁ ॥੪॥ ਬ੍ਰਹਮ ਗਿਆਨੀ ਕੈ; ਏਕੈ ਰੰਗ ॥ ਬ੍ਰਹਮ ਗਿਆਨੀ ਕੈ; ਬਸੈ ਪ੍ਰਭੁ ਸੰਗ ॥ ਬ੍ਰਹਮ ਗਿਆਨੀ ਕੈ; ਨਾਮੁ ਆਧਾਰੁ ॥ ਬ੍ਰਹਮ ਗਿਆਨੀ ਕੈ; ਨਾਮੁ ਪਰਵਾਰੁ ॥ ਬ੍ਰਹਮ ਗਿਆਨੀ; ਸਦਾ ਸਦ ਜਾਗਤ ॥ ਬ੍ਰਹਮ ਗਿਆਨੀ; ਅਹੰਬੁਧਿ ਤਿਆਗਤ ॥ ਬ੍ਰਹਮ ਗਿਆਨੀ ਕੈ ਮਨਿ; ਪਰਮਾਨੰਦ ॥ ਬ੍ਰਹਮ ਗਿਆਨੀ ਕੈ ਘਰਿ; ਸਦਾ ਅਨੰਦ ॥ ਬ੍ਰਹਮ ਗਿਆਨੀ; ਸੁਖ ਸਹਜ ਨਿਵਾਸ ॥ ਨਾਨਕ ਬ੍ਰਹਮ ਗਿਆਨੀ ਕਾ; ਨਹੀ ਬਿਨਾਸ ॥੫॥ ਬ੍ਰਹਮ ਗਿਆਨੀ; ਬ੍ਰਹਮ ਕਾ ਬੇਤਾ ॥ ਬ੍ਰਹਮ ਗਿਆਨੀ; ਏਕ ਸੰਗਿ ਹੇਤਾ ॥ ਬ੍ਰਹਮ ਗਿਆਨੀ ਕੈ; ਹੋਇ ਅਚਿੰਤ ॥ ਬ੍ਰਹਮ ਗਿਆਨੀ ਕਾ; ਨਿਰਮਲ ਮੰਤ ॥ ਬ੍ਰਹਮ ਗਿਆਨੀ; ਜਿਸੁ ਕਰੈ ਪ੍ਰਭੁ ਆਪਿ ॥ ਬ੍ਰਹਮ ਗਿਆਨੀ ਕਾ; ਬਡ ਪਰਤਾਪ ॥ ਬ੍ਰਹਮ ਗਿਆਨੀ ਕਾ ਦਰਸੁ; ਬਡਭਾਗੀ ਪਾਈਐ ॥ ਬ੍ਰਹਮ ਗਿਆਨੀ ਕਉ; ਬਲਿ ਬਲਿ ਜਾਈਐ ॥ ਬ੍ਰਹਮ ਗਿਆਨੀ ਕਉ; ਖੋਜਹਿ ਮਹੇਸੁਰ ॥ ਨਾਨਕ; ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥ ਬ੍ਰਹਮ ਗਿਆਨੀ ਕੀ; ਕੀਮਤਿ ਨਾਹਿ ॥ ਬ੍ਰਹਮ ਗਿਆਨੀ ਕੈ; ਸਗਲ ਮਨ ਮਾਹਿ ॥ ਬ੍ਰਹਮ ਗਿਆਨੀ ਕਾ; ਕਉਨ ਜਾਨੈ ਭੇਦੁ ॥ ਬ੍ਰਹਮ ਗਿਆਨੀ ਕਉ; ਸਦਾ ਅਦੇਸੁ ॥ ਬ੍ਰਹਮ ਗਿਆਨੀ ਕਾ; ਕਥਿਆ ਨ ਜਾਇ. ਅਧਾਖੵਰੁ ॥ ਬ੍ਰਹਮ ਗਿਆਨੀ; ਸਰਬ ਕਾ ਠਾਕੁਰੁ ॥ ਬ੍ਰਹਮ ਗਿਆਨੀ ਕੀ ਮਿਤਿ; ਕਉਨੁ ਬਖਾਨੈ ॥ ਬ੍ਰਹਮ ਗਿਆਨੀ ਕੀ ਗਤਿ; ਬ੍ਰਹਮ ਗਿਆਨੀ ਜਾਨੈ ॥ ਬ੍ਰਹਮ ਗਿਆਨੀ ਕਾ; ਅੰਤੁ ਨ ਪਾਰੁ ॥ ਨਾਨਕ. ਬ੍ਰਹਮ ਗਿਆਨੀ ਕਉ; ਸਦਾ ਨਮਸਕਾਰੁ ॥੭॥ ਬ੍ਰਹਮ ਗਿਆਨੀ; ਸਭ ਸ੍ਰਿਸਟਿ ਕਾ ਕਰਤਾ ॥ ਬ੍ਰਹਮ ਗਿਆਨੀ; ਸਦ ਜੀਵੈ. ਨਹੀ ਮਰਤਾ ॥ ਬ੍ਰਹਮ ਗਿਆਨੀ; ਮੁਕਤਿ ਜੁਗਤਿ ਜੀਅ ਕਾ ਦਾਤਾ ॥ ਬ੍ਰਹਮ ਗਿਆਨੀ; ਪੂਰਨ ਪੁਰਖੁ ਬਿਧਾਤਾ ॥ ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ ਬ੍ਰਹਮ ਗਿਆਨੀ ਕਾ; ਸਭ ਊਪਰਿ ਹਾਥੁ ॥ ਬ੍ਰਹਮ ਗਿਆਨੀ ਕਾ; ਸਗਲ ਅਕਾਰੁ ॥
Источники и права