couponatlas.

Гуру Грантх Сахиб (гурмукхи): Анг 278

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਾ ਰੂਪ; ਜਿਉ ਸ੍ਵਾਗੀ ਦਿਖਾਵੈ ॥ ਜਿਉ ਪ੍ਰਭ ਭਾਵੈ; ਤਿਵੈ ਨਚਾਵੈ ॥ ਜੋ ਤਿਸੁ ਭਾਵੈ; ਸੋਈ ਹੋਇ ॥ ਨਾਨਕ; ਦੂਜਾ ਅਵਰੁ. ਨ ਕੋਇ ॥੭॥ ਕਬਹੂ; ਸਾਧਸੰਗਤਿ ਇਹੁ ਪਾਵੈ ॥ ਉਸੁ ਅਸਥਾਨ ਤੇ; ਬਹੁਰਿ ਨ ਆਵੈ ॥ ਅੰਤਰਿ ਹੋਇ; ਗਿਆਨ ਪਰਗਾਸੁ ॥ ਉਸੁ ਅਸਥਾਨ ਕਾ; ਨਹੀ ਬਿਨਾਸੁ ॥ ਮਨ ਤਨ ਨਾਮਿ ਰਤੇ; ਇਕ ਰੰਗਿ ॥ ਸਦਾ ਬਸਹਿ; ਪਾਰਬ੍ਰਹਮ ਕੈ ਸੰਗਿ ॥ ਜਿਉ ਜਲ ਮਹਿ ਜਲੁ; ਆਇ ਖਟਾਨਾ ॥ ਤਿਉ ਜੋਤੀ ਸੰਗਿ; ਜੋਤਿ ਸਮਾਨਾ ॥ ਮਿਟਿ ਗਏ ਗਵਨ; ਪਾਏ ਬਿਸ੍ਰਾਮ ॥ ਨਾਨਕ. ਪ੍ਰਭ ਕੈ; ਸਦ ਕੁਰਬਾਨ ॥੮॥੧੧॥ ਸਲੋਕੁ ॥ ਸੁਖੀ ਬਸੈ ਮਸਕੀਨੀਆ; ਆਪੁ ਨਿਵਾਰਿ ਤਲੇ ॥ ਬਡੇ ਬਡੇ ਅਹੰਕਾਰੀਆ; ਨਾਨਕ. ਗਰਬਿ ਗਲੇ ॥੧॥ ਅਸਟਪਦੀ ॥ ਜਿਸ ਕੈ ਅੰਤਰਿ; ਰਾਜ ਅਭਿਮਾਨੁ ॥ ਸੋ ਨਰਕਪਾਤੀ; ਹੋਵਤ ਸੁਆਨੁ ॥ ਜੋ ਜਾਨੈ; ਮੈ ਜੋਬਨਵੰਤੁ ॥ ਸੋ ਹੋਵਤ; ਬਿਸਟਾ ਕਾ ਜੰਤੁ ॥ ਆਪਸ ਕਉ; ਕਰਮਵੰਤੁ ਕਹਾਵੈ ॥ ਜਨਮਿ ਮਰੈ; ਬਹੁ ਜੋਨਿ ਭ੍ਰਮਾਵੈ ॥ ਧਨ ਭੂਮਿ ਕਾ; ਜੋ ਕਰੈ ਗੁਮਾਨੁ ॥ ਸੋ ਮੂਰਖੁ; ਅੰਧਾ ਅਗਿਆਨੁ ॥ ਕਰਿ ਕਿਰਪਾ; ਜਿਸ ਕੈ ਹਿਰਦੈ. ਗਰੀਬੀ ਬਸਾਵੈ ॥ ਨਾਨਕ. ਈਹਾ ਮੁਕਤੁ; ਆਗੈ ਸੁਖੁ ਪਾਵੈ ॥੧॥ ਧਨਵੰਤਾ ਹੋਇ ਕਰਿ; ਗਰਬਾਵੈ ॥ ਤ੍ਰਿਣ ਸਮਾਨਿ; ਕਛੁ ਸੰਗਿ. ਨ ਜਾਵੈ ॥ ਬਹੁ ਲਸਕਰ ਮਾਨੁਖ ਊਪਰਿ; ਕਰੇ ਆਸ ॥ ਪਲ ਭੀਤਰਿ; ਤਾ ਕਾ ਹੋਇ ਬਿਨਾਸ ॥ ਸਭ ਤੇ; ਆਪ ਜਾਨੈ ਬਲਵੰਤੁ ॥ ਖਿਨ ਮਹਿ; ਹੋਇ ਜਾਇ ਭਸਮੰਤੁ ॥ ਕਿਸੈ ਨ ਬਦੈ; ਆਪਿ ਅਹੰਕਾਰੀ ॥ ਧਰਮ ਰਾਇ; ਤਿਸੁ ਕਰੇ ਖੁਆਰੀ ॥ ਗੁਰ ਪ੍ਰਸਾਦਿ; ਜਾ ਕਾ ਮਿਟੈ ਅਭਿਮਾਨੁ ॥ ਸੋ ਜਨੁ ਨਾਨਕ; ਦਰਗਹ ਪਰਵਾਨੁ ॥੨॥ ਕੋਟਿ ਕਰਮ ਕਰੈ; ਹਉ ਧਾਰੇ ॥ ਸ੍ਰਮੁ ਪਾਵੈ; ਸਗਲੇ ਬਿਰਥਾਰੇ ॥ ਅਨਿਕ ਤਪਸਿਆ; ਕਰੇ ਅਹੰਕਾਰ ॥ ਨਰਕ ਸੁਰਗ; ਫਿਰਿ ਫਿਰਿ ਅਵਤਾਰ ॥ ਅਨਿਕ ਜਤਨ ਕਰਿ; ਆਤਮ ਨਹੀ ਦ੍ਰਵੈ ॥ ਹਰਿ ਦਰਗਹ; ਕਹੁ ਕੈਸੇ ਗਵੈ ॥ ਆਪਸ ਕਉ; ਜੋ ਭਲਾ ਕਹਾਵੈ ॥ ਤਿਸਹਿ ਭਲਾਈ; ਨਿਕਟਿ ਨ ਆਵੈ ॥ ਸਰਬ ਕੀ ਰੇਨ; ਜਾ ਕਾ ਮਨੁ ਹੋਇ ॥ ਕਹੁ ਨਾਨਕ; ਤਾ ਕੀ ਨਿਰਮਲ ਸੋਇ ॥੩॥ ਜਬ ਲਗੁ ਜਾਨੈ; ਮੁਝ ਤੇ ਕਛੁ ਹੋਇ ॥ ਤਬ ਇਸ ਕਉ; ਸੁਖੁ ਨਾਹੀ ਕੋਇ ॥ ਜਬ ਇਹ ਜਾਨੈ; ਮੈ ਕਿਛੁ ਕਰਤਾ ॥ ਤਬ ਲਗੁ; ਗਰਭ ਜੋਨਿ ਮਹਿ ਫਿਰਤਾ ॥ ਜਬ ਧਾਰੈ; ਕੋਊ ਬੈਰੀ ਮੀਤੁ ॥ ਤਬ ਲਗੁ; ਨਿਹਚਲੁ ਨਾਹੀ ਚੀਤੁ ॥ ਜਬ ਲਗੁ; ਮੋਹ ਮਗਨ ਸੰਗਿ ਮਾਇ ॥ ਤਬ ਲਗੁ; ਧਰਮ ਰਾਇ ਦੇਇ ਸਜਾਇ ॥ ਪ੍ਰਭ ਕਿਰਪਾ ਤੇ; ਬੰਧਨ ਤੂਟੈ ॥ ਗੁਰ ਪ੍ਰਸਾਦਿ; ਨਾਨਕ. ਹਉ ਛੂਟੈ ॥੪॥ ਸਹਸ ਖਟੇ; ਲਖ ਕਉ ਉਠਿ ਧਾਵੈ ॥
Источники и права