couponatlas.

Гуру Грантх Сахиб (гурмукхи): Анг 28

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਹੁ ਜਨਮੁ ਪਦਾਰਥੁ ਪਾਇ ਕੈ; ਹਰਿ ਨਾਮੁ. ਨ ਚੇਤੈ ਲਿਵ ਲਾਇ ॥ ਪਗਿ ਖਿਸਿਐ. ਰਹਣਾ ਨਹੀ; ਆਗੈ. ਠਉਰੁ ਨ ਪਾਇ ॥ ਓਹ ਵੇਲਾ. ਹਥਿ ਨ ਆਵਈ; ਅੰਤਿ ਗਇਆ ਪਛੁਤਾਇ ॥ ਜਿਸੁ ਨਦਰਿ ਕਰੇ. ਸੋ ਉਬਰੈ; ਹਰਿ ਸੇਤੀ ਲਿਵ ਲਾਇ ॥੪॥ ਦੇਖਾ ਦੇਖੀ ਸਭ ਕਰੇ; ਮਨਮੁਖਿ. ਬੂਝ ਨ ਪਾਇ ॥ ਜਿਨ ਗੁਰਮੁਖਿ ਹਿਰਦਾ ਸੁਧੁ ਹੈ; ਸੇਵ ਪਈ ਤਿਨ ਥਾਇ ॥ ਹਰਿ ਗੁਣ ਗਾਵਹਿ. ਹਰਿ ਨਿਤ ਪੜਹਿ; ਹਰਿ ਗੁਣ ਗਾਇ ਸਮਾਇ ॥ ਨਾਨਕ. ਤਿਨ ਕੀ ਬਾਣੀ. ਸਦਾ ਸਚੁ ਹੈ; ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥ ਸਿਰੀਰਾਗੁ ਮਹਲਾ ੩ ॥ ਜਿਨੀ ਇਕ ਮਨਿ. ਨਾਮੁ ਧਿਆਇਆ; ਗੁਰਮਤੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ; ਤਿਤੁ ਸਚੈ ਦਰਬਾਰਿ ॥ ਓਇ ਅੰਮ੍ਰਿਤੁ ਪੀਵਹਿ ਸਦਾ ਸਦਾ; ਸਚੈ ਨਾਮਿ ਪਿਆਰਿ ॥੧॥ ਭਾਈ ਰੇ; ਗੁਰਮੁਖਿ ਸਦਾ ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ; ਮਲੁ ਹਉਮੈ. ਕਢੈ ਧੋਇ ॥੧॥ ਰਹਾਉ ॥ ਮਨਮੁਖ. ਨਾਮੁ ਨ ਜਾਣਨੀ; ਵਿਣੁ ਨਾਵੈ. ਪਤਿ ਜਾਇ ॥ ਸਬਦੈ. ਸਾਦੁ ਨ ਆਇਓ; ਲਾਗੇ ਦੂਜੈ ਭਾਇ ॥ ਵਿਸਟਾ ਕੇ ਕੀੜੇ. ਪਵਹਿ ਵਿਚਿ ਵਿਸਟਾ; ਸੇ ਵਿਸਟਾ ਮਾਹਿ ਸਮਾਇ ॥੨॥ ਤਿਨ ਕਾ ਜਨਮੁ ਸਫਲੁ ਹੈ; ਜੋ ਚਲਹਿ ਸਤਗੁਰ ਭਾਇ ॥ ਕੁਲੁ ਉਧਾਰਹਿ ਆਪਣਾ; ਧੰਨੁ ਜਣੇਦੀ ਮਾਇ ॥ ਹਰਿ ਹਰਿ ਨਾਮੁ ਧਿਆਈਐ; ਜਿਸ ਨਉ ਕਿਰਪਾ ਕਰੇ ਰਜਾਇ ॥੩॥ ਜਿਨੀ ਗੁਰਮੁਖਿ ਨਾਮੁ ਧਿਆਇਆ; ਵਿਚਹੁ ਆਪੁ ਗਵਾਇ ॥ ਓਇ ਅੰਦਰਹੁ ਬਾਹਰਹੁ ਨਿਰਮਲੇ; ਸਚੇ ਸਚਿ ਸਮਾਇ ॥ ਨਾਨਕ. ਆਏ ਸੇ ਪਰਵਾਣੁ ਹਹਿ; ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥ ਸਿਰੀਰਾਗੁ ਮਹਲਾ ੩ ॥ ਹਰਿ ਭਗਤਾ ਹਰਿ ਧਨੁ ਰਾਸਿ ਹੈ; ਗੁਰ ਪੂਛਿ. ਕਰਹਿ ਵਾਪਾਰੁ ॥ ਹਰਿ ਨਾਮੁ ਸਲਾਹਨਿ ਸਦਾ ਸਦਾ; ਵਖਰੁ ਹਰਿ ਨਾਮੁ ਅਧਾਰੁ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ; ਹਰਿ ਭਗਤਾ ਅਤੁਟੁ ਭੰਡਾਰੁ ॥੧॥ ਭਾਈ ਰੇ; ਇਸੁ ਮਨ ਕਉ ਸਮਝਾਇ ॥ ਏ ਮਨ ਆਲਸੁ ਕਿਆ ਕਰਹਿ; ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥ ਹਰਿ ਭਗਤਿ ਹਰਿ ਕਾ ਪਿਆਰੁ ਹੈ; ਜੇ ਗੁਰਮੁਖਿ ਕਰੇ ਬੀਚਾਰੁ ॥ ਪਾਖੰਡਿ. ਭਗਤਿ ਨ ਹੋਵਈ; ਦੁਬਿਧਾ ਬੋਲੁ ਖੁਆਰੁ ॥ ਸੋ ਜਨੁ ਰਲਾਇਆ ਨਾ ਰਲੈ; ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥ ਸੋ ਸੇਵਕੁ. ਹਰਿ ਆਖੀਐ; ਜੋ ਹਰਿ ਰਾਖੈ ਉਰਿ ਧਾਰਿ ॥ ਮਨੁ ਤਨੁ ਸਉਪੇ. ਆਗੈ ਧਰੇ; ਹਉਮੈ ਵਿਚਹੁ ਮਾਰਿ ॥ ਧਨੁ ਗੁਰਮੁਖਿ ਸੋ ਪਰਵਾਣੁ ਹੈ; ਜਿ ਕਦੇ. ਨ ਆਵੈ ਹਾਰਿ ॥੩॥ ਕਰਮਿ ਮਿਲੈ ਤਾ ਪਾਈਐ; ਵਿਣੁ ਕਰਮੈ. ਪਾਇਆ ਨ ਜਾਇ ॥
Источники и права