couponatlas.

Гуру Грантх Сахиб (гурмукхи): Анг 29

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲਖ ਚਉਰਾਸੀਹ ਤਰਸਦੇ; ਜਿਸੁ ਮੇਲੇ. ਸੋ ਮਿਲੈ ਹਰਿ ਆਇ ॥ ਨਾਨਕ. ਗੁਰਮੁਖਿ ਹਰਿ ਪਾਇਆ; ਸਦਾ. ਹਰਿ ਨਾਮਿ ਸਮਾਇ ॥੪॥੬॥੩੯॥ ਸਿਰੀਰਾਗੁ ਮਹਲਾ ੩ ॥ ਸੁਖ ਸਾਗਰੁ ਹਰਿ ਨਾਮੁ ਹੈ; ਗੁਰਮੁਖਿ ਪਾਇਆ ਜਾਇ ॥ ਅਨਦਿਨੁ ਨਾਮੁ ਧਿਆਈਐ; ਸਹਜੇ ਨਾਮਿ ਸਮਾਇ ॥ ਅੰਦਰੁ ਰਚੈ ਹਰਿ ਸਚ ਸਿਉ; ਰਸਨਾ ਹਰਿ ਗੁਣ ਗਾਇ ॥੧॥ ਭਾਈ ਰੇ; ਜਗੁ ਦੁਖੀਆ. ਦੂਜੈ ਭਾਇ ॥ ਗੁਰ ਸਰਣਾਈ ਸੁਖੁ ਲਹਹਿ; ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥ ਸਾਚੇ. ਮੈਲੁ ਨ ਲਾਗਈ; ਮਨੁ ਨਿਰਮਲੁ ਹਰਿ ਧਿਆਇ ॥ ਗੁਰਮੁਖਿ ਸਬਦੁ ਪਛਾਣੀਐ; ਹਰਿ ਅੰਮ੍ਰਿਤ ਨਾਮਿ ਸਮਾਇ ॥ ਗੁਰ ਗਿਆਨੁ ਪ੍ਰਚੰਡੁ ਬਲਾਇਆ; ਅਗਿਆਨੁ ਅੰਧੇਰਾ ਜਾਇ ॥੨॥ ਮਨਮੁਖ ਮੈਲੇ. ਮਲੁ ਭਰੇ; ਹਉਮੈ ਤ੍ਰਿਸਨਾ ਵਿਕਾਰੁ ॥ ਬਿਨੁ ਸਬਦੈ. ਮੈਲੁ ਨ ਉਤਰੈ; ਮਰਿ ਜੰਮਹਿ ਹੋਇ ਖੁਆਰੁ ॥ ਧਾਤੁਰ ਬਾਜੀ. ਪਲਚਿ ਰਹੇ; ਨਾ ਉਰਵਾਰੁ. ਨ ਪਾਰੁ ॥੩॥ ਗੁਰਮੁਖਿ ਜਪ ਤਪ ਸੰਜਮੀ; ਹਰਿ ਕੈ ਨਾਮਿ ਪਿਆਰੁ ॥ ਗੁਰਮੁਖਿ ਸਦਾ ਧਿਆਈਐ; ਏਕੁ ਨਾਮੁ ਕਰਤਾਰੁ ॥ ਨਾਨਕ. ਨਾਮੁ ਧਿਆਈਐ; ਸਭਨਾ ਜੀਆ ਕਾ ਆਧਾਰੁ ॥੪॥੭॥੪੦॥ ਸ੍ਰੀਰਾਗੁ ਮਹਲਾ ੩ ॥ ਮਨਮੁਖੁ ਮੋਹਿ ਵਿਆਪਿਆ; ਬੈਰਾਗੁ ਉਦਾਸੀ. ਨ ਹੋਇ ॥ ਸਬਦੁ ਨ ਚੀਨੈ. ਸਦਾ ਦੁਖੁ; ਹਰਿ ਦਰਗਹਿ. ਪਤਿ ਖੋਇ ॥ ਹਉਮੈ. ਗੁਰਮੁਖਿ ਖੋਈਐ; ਨਾਮਿ ਰਤੇ ਸੁਖੁ ਹੋਇ ॥੧॥ ਮੇਰੇ ਮਨ; ਅਹਿਨਿਸਿ ਪੂਰਿ ਰਹੀ ਨਿਤ ਆਸਾ ॥ ਸਤਗੁਰੁ ਸੇਵਿ, ਮੋਹੁ ਪਰਜਲੈ; ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥ ਗੁਰਮੁਖਿ ਕਰਮ ਕਮਾਵੈ ਬਿਗਸੈ; ਹਰਿ ਬੈਰਾਗੁ ਅਨੰਦੁ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ; ਹਉਮੈ ਮਾਰਿ ਨਿਚੰਦੁ ॥ ਵਡੈ ਭਾਗਿ ਸਤਸੰਗਤਿ ਪਾਈ; ਹਰਿ ਪਾਇਆ ਸਹਜਿ ਅਨੰਦੁ ॥੨॥ ਸੋ ਸਾਧੂ ਬੈਰਾਗੀ ਸੋਈ; ਹਿਰਦੈ ਨਾਮੁ ਵਸਾਏ ॥ ਅੰਤਰਿ ਲਾਗਿ ਨ ਤਾਮਸੁ ਮੂਲੇ; ਵਿਚਹੁ ਆਪੁ ਗਵਾਏ ॥ ਨਾਮੁ ਨਿਧਾਨੁ ਸਤਗੁਰੂ ਦਿਖਾਲਿਆ; ਹਰਿ ਰਸੁ ਪੀਆ ਅਘਾਏ ॥੩॥ ਜਿਨਿ ਕਿਨੈ ਪਾਇਆ ਸਾਧਸੰਗਤੀ; ਪੂਰੈ ਭਾਗਿ ਬੈਰਾਗਿ ॥ ਮਨਮੁਖ ਫਿਰਹਿ. ਨ ਜਾਣਹਿ ਸਤਗੁਰੁ; ਹਉਮੈ ਅੰਦਰਿ ਲਾਗਿ ॥ ਨਾਨਕ ਸਬਦਿ ਰਤੇ. ਹਰਿ ਨਾਮਿ ਰੰਗਾਏ; ਬਿਨੁ ਭੈ. ਕੇਹੀ ਲਾਗਿ ॥੪॥੮॥੪੧॥ ਸਿਰੀਰਾਗੁ ਮਹਲਾ ੩ ॥ ਘਰ ਹੀ ਸਉਦਾ ਪਾਈਐ; ਅੰਤਰਿ ਸਭ ਵਥੁ ਹੋਇ ॥ ਖਿਨੁ ਖਿਨੁ ਨਾਮੁ ਸਮਾਲੀਐ; ਗੁਰਮੁਖਿ ਪਾਵੈ ਕੋਇ ॥ ਨਾਮੁ ਨਿਧਾਨੁ ਅਖੁਟੁ ਹੈ; ਵਡਭਾਗਿ ਪਰਾਪਤਿ ਹੋਇ ॥੧॥ ਮੇਰੇ ਮਨ; ਤਜਿ ਨਿੰਦਾ ਹਉਮੈ ਅਹੰਕਾਰੁ ॥
Источники и права