couponatlas.

Гуру Грантх Сахиб (гурмукхи): Анг 290

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋ ਕਿਉ ਬਿਸਰੈ; ਜਿਨਿ. ਸਭੁ ਕਿਛੁ ਦੀਆ ॥ ਸੋ ਕਿਉ ਬਿਸਰੈ; ਜਿ. ਜੀਵਨ ਜੀਆ ॥ ਸੋ ਕਿਉ ਬਿਸਰੈ; ਜਿ. ਅਗਨਿ ਮਹਿ ਰਾਖੈ ॥ ਗੁਰ ਪ੍ਰਸਾਦਿ; ਕੋ ਬਿਰਲਾ ਲਾਖੈ ॥ ਸੋ ਕਿਉ ਬਿਸਰੈ; ਜਿ. ਬਿਖੁ ਤੇ ਕਾਢੈ ॥ ਜਨਮ ਜਨਮ ਕਾ; ਟੂਟਾ ਗਾਢੈ ॥ ਗੁਰਿ ਪੂਰੈ; ਤਤੁ ਇਹੈ ਬੁਝਾਇਆ ॥ ਪ੍ਰਭੁ ਅਪਨਾ; ਨਾਨਕ. ਜਨ ਧਿਆਇਆ ॥੪॥ ਸਾਜਨ ਸੰਤ; ਕਰਹੁ ਇਹੁ ਕਾਮੁ ॥ ਆਨ ਤਿਆਗਿ; ਜਪਹੁ ਹਰਿ ਨਾਮੁ ॥ ਸਿਮਰਿ ਸਿਮਰਿ; ਸਿਮਰਿ ਸੁਖ ਪਾਵਹੁ ॥ ਆਪਿ ਜਪਹੁ; ਅਵਰਹ ਨਾਮੁ ਜਪਾਵਹੁ ॥ ਭਗਤਿ ਭਾਇ; ਤਰੀਐ ਸੰਸਾਰੁ ॥ ਬਿਨੁ ਭਗਤੀ; ਤਨੁ ਹੋਸੀ ਛਾਰੁ ॥ ਸਰਬ ਕਲਿਆਣ; ਸੂਖ ਨਿਧਿ ਨਾਮੁ ॥ ਬੂਡਤ ਜਾਤ; ਪਾਏ ਬਿਸ੍ਰਾਮੁ ॥ ਸਗਲ ਦੂਖ ਕਾ; ਹੋਵਤ ਨਾਸੁ ॥ ਨਾਨਕ; ਨਾਮੁ ਜਪਹੁ ਗੁਨਤਾਸੁ ॥੫॥ ਉਪਜੀ ਪ੍ਰੀਤਿ; ਪ੍ਰੇਮ ਰਸੁ ਚਾਉ ॥ ਮਨ ਤਨ ਅੰਤਰਿ; ਇਹੀ ਸੁਆਉ ॥ ਨੇਤ੍ਰਹੁ ਪੇਖਿ ਦਰਸੁ; ਸੁਖੁ ਹੋਇ ॥ ਮਨੁ ਬਿਗਸੈ; ਸਾਧ ਚਰਨ ਧੋਇ ॥ ਭਗਤ ਜਨਾ ਕੈ; ਮਨਿ ਤਨਿ ਰੰਗੁ ॥ ਬਿਰਲਾ ਕੋਊ; ਪਾਵੈ ਸੰਗੁ ॥ ਏਕ ਬਸਤੁ; ਦੀਜੈ ਕਰਿ ਮਇਆ ॥ ਗੁਰ ਪ੍ਰਸਾਦਿ; ਨਾਮੁ ਜਪਿ ਲਇਆ ॥ ਤਾ ਕੀ ਉਪਮਾ; ਕਹੀ ਨ ਜਾਇ ॥ ਨਾਨਕ; ਰਹਿਆ ਸਰਬ ਸਮਾਇ ॥੬॥ ਪ੍ਰਭ ਬਖਸੰਦ; ਦੀਨ ਦਇਆਲ ॥ ਭਗਤਿ ਵਛਲ; ਸਦਾ ਕਿਰਪਾਲ ॥ ਅਨਾਥ ਨਾਥ; ਗੋਬਿੰਦ ਗੁਪਾਲ ॥ ਸਰਬ ਘਟਾ; ਕਰਤ ਪ੍ਰਤਿਪਾਲ ॥ ਆਦਿ ਪੁਰਖ; ਕਾਰਣ ਕਰਤਾਰ ॥ ਭਗਤ ਜਨਾ ਕੇ; ਪ੍ਰਾਨ ਅਧਾਰ ॥ ਜੋ ਜੋ ਜਪੈ; ਸੁ ਹੋਇ ਪੁਨੀਤ ॥ ਭਗਤਿ ਭਾਇ; ਲਾਵੈ ਮਨ ਹੀਤ ॥ ਹਮ ਨਿਰਗੁਨੀਆਰ; ਨੀਚ ਅਜਾਨ ॥ ਨਾਨਕ; ਤੁਮਰੀ ਸਰਨਿ ਪੁਰਖ ਭਗਵਾਨ ॥੭॥ ਸਰਬ ਬੈਕੁੰਠ; ਮੁਕਤਿ ਮੋਖ ਪਾਏ ॥ ਏਕ ਨਿਮਖ; ਹਰਿ ਕੇ ਗੁਨ ਗਾਏ ॥ ਅਨਿਕ ਰਾਜ ਭੋਗ ਬਡਿਆਈ ॥ ਹਰਿ ਕੇ ਨਾਮ ਕੀ ਕਥਾ; ਮਨਿ ਭਾਈ ॥ ਬਹੁ ਭੋਜਨ; ਕਾਪਰ ਸੰਗੀਤ ॥ ਰਸਨਾ ਜਪਤੀ; ਹਰਿ ਹਰਿ ਨੀਤ ॥ ਭਲੀ ਸੁ ਕਰਨੀ; ਸੋਭਾ ਧਨਵੰਤ ॥ ਹਿਰਦੈ ਬਸੇ; ਪੂਰਨ ਗੁਰ ਮੰਤ ॥ ਸਾਧਸੰਗਿ; ਪ੍ਰਭ ਦੇਹੁ ਨਿਵਾਸ ॥ ਸਰਬ ਸੂਖ; ਨਾਨਕ ਪਰਗਾਸ ॥੮॥੨੦॥ ਸਲੋਕੁ ॥ ਸਰਗੁਨ ਨਿਰਗੁਨ ਨਿਰੰਕਾਰ; ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ; ਆਪੇ ਹੀ ਫਿਰਿ ਜਾਪਿ ॥੧॥ ਅਸਟਪਦੀ ॥ ਜਬ ਅਕਾਰੁ ਇਹੁ; ਕਛੁ ਨ ਦ੍ਰਿਸਟੇਤਾ ॥ ਪਾਪ ਪੁੰਨ; ਤਬ. ਕਹ ਤੇ ਹੋਤਾ ॥ ਜਬ ਧਾਰੀ; ਆਪਨ ਸੁੰਨ ਸਮਾਧਿ ॥ ਤਬ ਬੈਰ ਬਿਰੋਧ; ਕਿਸੁ ਸੰਗਿ ਕਮਾਤਿ ॥ ਜਬ ਇਸ ਕਾ; ਬਰਨੁ ਚਿਹਨੁ. ਨ ਜਾਪਤ ॥ ਤਬ ਹਰਖ ਸੋਗ; ਕਹੁ. ਕਿਸਹਿ ਬਿਆਪਤ ॥ ਜਬ ਆਪਨ ਆਪ; ਆਪਿ ਪਾਰਬ੍ਰਹਮ ॥ ਤਬ ਮੋਹ ਕਹਾ; ਕਿਸੁ ਹੋਵਤ ਭਰਮ ॥
Источники и права