couponatlas.

Гуру Грантх Сахиб (гурмукхи): Анг 30

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਜੀਉ ਸਦਾ ਧਿਆਇ ਤੂ; ਗੁਰਮੁਖਿ ਏਕੰਕਾਰੁ ॥੧॥ ਰਹਾਉ ॥ ਗੁਰਮੁਖਾ ਕੇ ਮੁਖ ਉਜਲੇ; ਗੁਰਸਬਦੀ ਬੀਚਾਰਿ ॥ ਹਲਤਿ ਪਲਤਿ ਸੁਖੁ ਪਾਇਦੇ; ਜਪਿ ਜਪਿ ਰਿਦੈ ਮੁਰਾਰਿ ॥ ਘਰ ਹੀ ਵਿਚਿ ਮਹਲੁ ਪਾਇਆ; ਗੁਰਸਬਦੀ ਵੀਚਾਰਿ ॥੨॥ ਸਤਗੁਰ ਤੇ. ਜੋ ਮੁਹ ਫੇਰਹਿ; ਮਥੇ ਤਿਨ ਕਾਲੇ ॥ ਅਨਦਿਨੁ ਦੁਖ ਕਮਾਵਦੇ; ਨਿਤ ਜੋਹੇ ਜਮ ਜਾਲੇ ॥ ਸੁਪਨੈ ਸੁਖੁ. ਨ ਦੇਖਨੀ; ਬਹੁ ਚਿੰਤਾ ਪਰਜਾਲੇ ॥੩॥ ਸਭਨਾ ਕਾ ਦਾਤਾ ਏਕੁ ਹੈ; ਆਪੇ ਬਖਸ ਕਰੇਇ ॥ ਕਹਣਾ ਕਿਛੂ ਨ ਜਾਵਈ; ਜਿਸੁ ਭਾਵੈ ਤਿਸੁ ਦੇਇ ॥ ਨਾਨਕ ਗੁਰਮੁਖਿ ਪਾਈਐ; ਆਪੇ ਜਾਣੈ ਸੋਇ ॥੪॥੯॥੪੨॥ ਸਿਰੀਰਾਗੁ ਮਹਲਾ ੩ ॥ ਸਚਾ ਸਾਹਿਬੁ ਸੇਵੀਐ; ਸਚੁ ਵਡਿਆਈ ਦੇਇ ॥ ਗੁਰ ਪਰਸਾਦੀ ਮਨਿ ਵਸੈ; ਹਉਮੈ ਦੂਰਿ ਕਰੇਇ ॥ ਇਹੁ ਮਨੁ ਧਾਵਤੁ. ਤਾ ਰਹੈ; ਜਾ ਆਪੇ ਨਦਰਿ ਕਰੇਇ ॥੧॥ ਭਾਈ ਰੇ; ਗੁਰਮੁਖਿ ਹਰਿ ਨਾਮੁ ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ; ਮਹਲੀ ਪਾਵੈ ਥਾਉ ॥੧॥ ਰਹਾਉ ॥ ਮਨਮੁਖ ਮਨੁ ਤਨੁ ਅੰਧੁ ਹੈ; ਤਿਸ ਨਉ. ਠਉਰ ਨ ਠਾਉ ॥ ਬਹੁ ਜੋਨੀ ਭਉਦਾ ਫਿਰੈ; ਜਿਉ. ਸੁੰਞੈਂ ਘਰਿ ਕਾਉ ॥ ਗੁਰਮਤੀ ਘਟਿ ਚਾਨਣਾ; ਸਬਦਿ ਮਿਲੈ ਹਰਿ ਨਾਉ ॥੨॥ ਤ੍ਰੈ ਗੁਣ ਬਿਖਿਆ ਅੰਧੁ ਹੈ; ਮਾਇਆ ਮੋਹ ਗੁਬਾਰ ॥ ਲੋਭੀ ਅਨ ਕਉ ਸੇਵਦੇ; ਪੜਿ ਵੇਦਾ ਕਰੈ ਪੂਕਾਰ ॥ ਬਿਖਿਆ ਅੰਦਰਿ ਪਚਿ ਮੁਏ; ਨਾ ਉਰਵਾਰੁ. ਨ ਪਾਰੁ ॥੩॥ ਮਾਇਆ ਮੋਹਿ ਵਿਸਾਰਿਆ; ਜਗਤ ਪਿਤਾ ਪ੍ਰਤਿਪਾਲਿ ॥ ਬਾਝਹੁ ਗੁਰੂ ਅਚੇਤੁ ਹੈ; ਸਭ ਬਧੀ ਜਮਕਾਲਿ ॥ ਨਾਨਕ ਗੁਰਮਤਿ ਉਬਰੇ; ਸਚਾ ਨਾਮੁ ਸਮਾਲਿ ॥੪॥੧੦॥੪੩॥ ਸਿਰੀਰਾਗੁ ਮਹਲਾ ੩ ॥ ਤ੍ਰੈ ਗੁਣ ਮਾਇਆ ਮੋਹੁ ਹੈ; ਗੁਰਮੁਖਿ. ਚਉਥਾ ਪਦੁ ਪਾਇ ॥ ਕਰਿ ਕਿਰਪਾ ਮੇਲਾਇਅਨੁ; ਹਰਿ ਨਾਮੁ ਵਸਿਆ ਮਨਿ ਆਇ ॥ ਪੋਤੈ ਜਿਨ ਕੈ ਪੁੰਨੁ ਹੈ; ਤਿਨ ਸਤਸੰਗਤਿ ਮੇਲਾਇ ॥੧॥ ਭਾਈ ਰੇ; ਗੁਰਮਤਿ ਸਾਚਿ ਰਹਾਉ ॥ ਸਾਚੋ ਸਾਚੁ ਕਮਾਵਣਾ; ਸਾਚੈ ਸਬਦਿ ਮਿਲਾਉ ॥੧॥ ਰਹਾਉ ॥ ਜਿਨੀ ਨਾਮੁ ਪਛਾਣਿਆ; ਤਿਨ ਵਿਟਹੁ ਬਲਿ ਜਾਉ ॥ ਆਪੁ ਛੋਡਿ ਚਰਣੀ ਲਗਾ; ਚਲਾ ਤਿਨ ਕੈ ਭਾਇ ॥ ਲਾਹਾ. ਹਰਿ ਹਰਿ ਨਾਮੁ ਮਿਲੈ; ਸਹਜੇ ਨਾਮਿ ਸਮਾਇ ॥੨॥ ਬਿਨੁ ਗੁਰ. ਮਹਲੁ ਨ ਪਾਈਐ; ਨਾਮੁ. ਨ ਪਰਾਪਤਿ ਹੋਇ ॥ ਐਸਾ ਸਤਗੁਰੁ. ਲੋੜਿ ਲਹੁ; ਜਿਦੂ ਪਾਈਐ ਸਚੁ ਸੋਇ ॥ ਅਸੁਰ ਸੰਘਾਰੈ. ਸੁਖਿ ਵਸੈ; ਜੋ ਤਿਸੁ ਭਾਵੈ ਸੁ ਹੋਇ ॥੩॥ ਜੇਹਾ ਸਤਗੁਰੁ ਕਰਿ ਜਾਣਿਆ; ਤੇਹੋ ਜੇਹਾ ਸੁਖੁ ਹੋਇ ॥ ਏਹੁ ਸਹਸਾ ਮੂਲੇ ਨਾਹੀ; ਭਾਉ ਲਾਏ ਜਨੁ ਕੋਇ ॥ ਨਾਨਕ. ਏਕ ਜੋਤਿ ਦੁਇ ਮੂਰਤੀ; ਸਬਦਿ ਮਿਲਾਵਾ ਹੋਇ ॥੪॥੧੧॥੪੪॥
Источники и права