couponatlas.

Гуру Грантх Сахиб (гурмукхи): Анг 300

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨੁ ਤਨੁ ਸੀਤਲੁ. ਸਾਂਤਿ ਸਹਜ; ਲਾਗਾ ਪ੍ਰਭ ਕੀ ਸੇਵ ॥ ਟੂਟੇ ਬੰਧਨ ਬਹੁ ਬਿਕਾਰ; ਸਫਲ ਪੂਰਨ ਤਾ ਕੇ ਕਾਮ ॥ ਦੁਰਮਤਿ ਮਿਟੀ. ਹਉਮੈ ਛੁਟੀ; ਸਿਮਰਤ ਹਰਿ ਕੋ ਨਾਮ ॥ ਸਰਨਿ ਗਹੀ ਪਾਰਬ੍ਰਹਮ ਕੀ; ਮਿਟਿਆ ਆਵਾ ਗਵਨ ॥ ਆਪਿ ਤਰਿਆ. ਕੁਟੰਬ ਸਿਉ; ਗੁਣ ਗੁਬਿੰਦ ਪ੍ਰਭ ਰਵਨ ॥ ਹਰਿ ਕੀ ਟਹਲ ਕਮਾਵਣੀ; ਜਪੀਐ ਪ੍ਰਭ ਕਾ ਨਾਮੁ ॥ ਗੁਰ ਪੂਰੇ ਤੇ ਪਾਇਆ; ਨਾਨਕ. ਸੁਖ ਬਿਸ੍ਰਾਮੁ ॥੧੫॥ ਸਲੋਕੁ ॥ ਪੂਰਨੁ. ਕਬਹੁ ਨ ਡੋਲਤਾ; ਪੂਰਾ ਕੀਆ ਪ੍ਰਭ ਆਪਿ ॥ ਦਿਨੁ ਦਿਨੁ ਚੜੈ ਸਵਾਇਆ; ਨਾਨਕ. ਹੋਤ ਨ ਘਾਟਿ ॥੧੬॥ ਪਉੜੀ ॥ ਪੂਰਨਮਾ. ਪੂਰਨ ਪ੍ਰਭ ਏਕੁ; ਕਰਣ ਕਾਰਣ ਸਮਰਥੁ ॥ ਜੀਅ ਜੰਤ ਦਇਆਲ ਪੁਰਖੁ; ਸਭ ਊਪਰਿ ਜਾ ਕਾ ਹਥੁ ॥ ਗੁਣ ਨਿਧਾਨ ਗੋਬਿੰਦ ਗੁਰ; ਕੀਆ ਜਾ ਕਾ ਹੋਇ ॥ ਅੰਤਰਜਾਮੀ ਪ੍ਰਭੁ ਸੁਜਾਨੁ; ਅਲਖ ਨਿਰੰਜਨ ਸੋਇ ॥ ਪਾਰਬ੍ਰਹਮੁ ਪਰਮੇਸਰੋ; ਸਭ ਬਿਧਿ ਜਾਨਣਹਾਰ ॥ ਸੰਤ ਸਹਾਈ ਸਰਨਿ ਜੋਗੁ; ਆਠ ਪਹਰ ਨਮਸਕਾਰ ॥ ਅਕਥ ਕਥਾ. ਨਹ ਬੂਝੀਐ; ਸਿਮਰਹੁ. ਹਰਿ ਕੇ ਚਰਨ ॥ ਪਤਿਤ. ਉਧਾਰਨ ਅਨਾਥ ਨਾਥ; ਨਾਨਕ. ਪ੍ਰਭ ਕੀ ਸਰਨ ॥੧੬॥ ਸਲੋਕੁ ॥ ਦੁਖ ਬਿਨਸੇ ਸਹਸਾ ਗਇਓ; ਸਰਨਿ ਗਹੀ ਹਰਿ ਰਾਇ ॥ ਮਨਿ ਚਿੰਦੇ ਫਲ ਪਾਇਆ; ਨਾਨਕ. ਹਰਿ ਗੁਨ ਗਾਇ ॥੧੭॥ ਪਉੜੀ ॥ ਕੋਈ ਗਾਵੈ. ਕੋ ਸੁਣੈ; ਕੋਈ ਕਰੈ ਬੀਚਾਰੁ ॥ ਕੋ ਉਪਦੇਸੈ. ਕੋ ਦ੍ਰਿੜੈ; ਤਿਸ ਕਾ ਹੋਇ ਉਧਾਰੁ ॥ ਕਿਲਬਿਖ ਕਾਟੈ. ਹੋਇ ਨਿਰਮਲਾ; ਜਨਮ ਜਨਮ ਮਲੁ ਜਾਇ ॥ ਹਲਤਿ ਪਲਤਿ ਮੁਖੁ ਊਜਲਾ; ਨਹ ਪੋਹੈ ਤਿਸੁ. ਮਾਇ ॥ ਸੋ ਸੁਰਤਾ. ਸੋ ਬੈਸਨੋ; ਸੋ ਗਿਆਨੀ ਧਨਵੰਤੁ ॥ ਸੋ ਸੂਰਾ ਕੁਲਵੰਤੁ ਸੋਇ; ਜਿਨਿ ਭਜਿਆ ਭਗਵੰਤੁ ॥ ਖਤ੍ਰੀ ਬ੍ਰਾਹਮਣੁ ਸੂਦੁ ਬੈਸੁ; ਉਧਰੈ ਸਿਮਰਿ. ਚੰਡਾਲ ॥ ਜਿਨਿ ਜਾਨਿਓ ਪ੍ਰਭੁ ਆਪਨਾ; ਨਾਨਕ. ਤਿਸਹਿ ਰਵਾਲ ॥੧੭॥ ਗਉੜੀ ਕੀ ਵਾਰ ਮਹਲਾ ੪ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਸਤਿਗੁਰੁ ਪੁਰਖੁ. ਦਇਆਲੁ ਹੈ; ਜਿਸ ਨੋ. ਸਮਤੁ ਸਭੁ ਕੋਇ ॥ ਏਕ ਦ੍ਰਿਸਟਿ ਕਰਿ ਦੇਖਦਾ; ਮਨ ਭਾਵਨੀ ਤੇ. ਸਿਧਿ ਹੋਇ ॥ ਸਤਿਗੁਰ ਵਿਚਿ ਅੰਮ੍ਰਿਤੁ ਹੈ; ਹਰਿ ਉਤਮੁ. ਹਰਿ ਪਦੁ ਸੋਇ ॥ ਨਾਨਕ. ਕਿਰਪਾ ਤੇ. ਹਰਿ ਧਿਆਈਐ; ਗੁਰਮੁਖਿ ਪਾਵੈ ਕੋਇ ॥੧॥ ਮਃ ੪ ॥ ਹਉਮੈ ਮਾਇਆ ਸਭ ਬਿਖੁ ਹੈ; ਨਿਤ ਜਗਿ ਤੋਟਾ ਸੰਸਾਰਿ ॥ ਲਾਹਾ. ਹਰਿ ਧਨੁ ਖਟਿਆ; ਗੁਰਮੁਖਿ ਸਬਦੁ ਵੀਚਾਰਿ ॥ ਹਉਮੈ ਮੈਲੁ ਬਿਖੁ ਉਤਰੈ; ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥
Источники и права