couponatlas.

Гуру Грантх Сахиб (гурмукхи): Анг 302

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਭਿ ਜੀਅ ਤੇਰੇ. ਤੂ ਸਭਸ ਦਾ; ਤੂ ਸਭ ਛਡਾਹੀ ॥੪॥ ਸਲੋਕ ਮਃ ੪ ॥ ਸੁਣਿ ਸਾਜਨ. ਪ੍ਰੇਮ ਸੰਦੇਸਰਾ; ਅਖੀ ਤਾਰ ਲਗੰਨਿ ॥ ਗੁਰਿ ਤੁਠੈ. ਸਜਣੁ ਮੇਲਿਆ; ਜਨ ਨਾਨਕ. ਸੁਖਿ ਸਵੰਨਿ ॥੧॥ ਮਃ ੪ ॥ ਸਤਿਗੁਰੁ ਦਾਤਾ ਦਇਆਲੁ ਹੈ; ਜਿਸ ਨੋ ਦਇਆ ਸਦਾ ਹੋਇ ॥ ਸਤਿਗੁਰੁ ਅੰਦਰਹੁ ਨਿਰਵੈਰੁ ਹੈ; ਸਭੁ ਦੇਖੈ ਬ੍ਰਹਮੁ ਇਕੁ ਸੋਇ ॥ ਨਿਰਵੈਰਾ ਨਾਲਿ. ਜਿ ਵੈਰੁ ਚਲਾਇਦੇ; ਤਿਨ ਵਿਚਹੁ. ਤਿਸਟਿਆ ਨ ਕੋਇ ॥ ਸਤਿਗੁਰੁ ਸਭਨਾ ਦਾ ਭਲਾ ਮਨਾਇਦਾ; ਤਿਸ ਦਾ ਬੁਰਾ. ਕਿਉ ਹੋਇ ॥ ਸਤਿਗੁਰ ਨੋ. ਜੇਹਾ ਕੋ ਇਛਦਾ; ਤੇਹਾ ਫਲੁ ਪਾਏ ਕੋਇ ॥ ਨਾਨਕ. ਕਰਤਾ ਸਭੁ ਕਿਛੁ ਜਾਣਦਾ; ਜਿਦੂ ਕਿਛੁ ਗੁਝਾ. ਨ ਹੋਇ ॥੨॥ ਪਉੜੀ ॥ ਜਿਸ ਨੋ ਸਾਹਿਬੁ ਵਡਾ ਕਰੇ; ਸੋਈ ਵਡ ਜਾਣੀ ॥ ਜਿਸੁ ਸਾਹਿਬ ਭਾਵੈ. ਤਿਸੁ ਬਖਸਿ ਲਏ; ਸੋ ਸਾਹਿਬ ਮਨਿ ਭਾਣੀ ॥ ਜੇ ਕੋ ਓਸ ਦੀ ਰੀਸ ਕਰੇ; ਸੋ ਮੂੜ ਅਜਾਣੀ ॥ ਜਿਸ ਨੋ ਸਤਿਗੁਰੁ ਮੇਲੇ. ਸੁ ਗੁਣ ਰਵੈ; ਗੁਣ ਆਖਿ ਵਖਾਣੀ ॥ ਨਾਨਕ. ਸਚਾ ਸਚੁ ਹੈ; ਬੁਝਿ ਸਚਿ ਸਮਾਣੀ ॥੫॥ ਸਲੋਕ ਮਃ ੪ ॥ ਹਰਿ ਸਤਿ ਨਿਰੰਜਨ. ਅਮਰੁ ਹੈ; ਨਿਰਭਉ ਨਿਰਵੈਰੁ ਨਿਰੰਕਾਰੁ ॥ ਜਿਨ ਜਪਿਆ. ਇਕ ਮਨਿ ਇਕ ਚਿਤਿ; ਤਿਨ ਲਥਾ ਹਉਮੈ ਭਾਰੁ ॥ ਜਿਨ ਗੁਰਮੁਖਿ. ਹਰਿ ਆਰਾਧਿਆ; ਤਿਨ ਸੰਤ ਜਨਾ ਜੈਕਾਰੁ ॥ ਕੋਈ ਨਿੰਦਾ ਕਰੇ. ਪੂਰੇ ਸਤਿਗੁਰੂ ਕੀ; ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥ ਸਤਿਗੁਰ ਵਿਚਿ. ਆਪਿ ਵਰਤਦਾ; ਹਰਿ ਆਪੇ ਰਖਣਹਾਰੁ ॥ ਧਨੁ ਧੰਨੁ ਗੁਰੂ ਗੁਣ ਗਾਵਦਾ; ਤਿਸ ਨੋ. ਸਦਾ ਸਦਾ ਨਮਸਕਾਰੁ ॥ ਜਨ ਨਾਨਕ. ਤਿਨ ਕਉ ਵਾਰਿਆ; ਜਿਨ ਜਪਿਆ ਸਿਰਜਣਹਾਰੁ ॥੧॥ ਮਃ ੪ ॥ ਆਪੇ ਧਰਤੀ ਸਾਜੀਅਨੁ; ਆਪੇ ਆਕਾਸੁ ॥ ਵਿਚਿ ਆਪੇ ਜੰਤ ਉਪਾਇਅਨੁ; ਮੁਖਿ ਆਪੇ ਦੇਇ ਗਿਰਾਸੁ ॥ ਸਭੁ ਆਪੇ ਆਪਿ ਵਰਤਦਾ; ਆਪੇ ਹੀ ਗੁਣਤਾਸੁ ॥ ਜਨ ਨਾਨਕ. ਨਾਮੁ ਧਿਆਇ ਤੂ; ਸਭਿ ਕਿਲਵਿਖ ਕਟੇ ਤਾਸੁ ॥੨॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਹੈ; ਸਚੁ ਸਚੇ ਭਾਵੈ ॥ ਜੋ ਤੁਧੁ ਸਚੁ ਸਲਾਹਦੇ; ਤਿਨ ਜਮ ਕੰਕਰੁ ਨੇੜਿ. ਨ ਆਵੈ ॥ ਤਿਨ ਕੇ ਮੁਖ. ਦਰਿ ਉਜਲੇ; ਜਿਨ ਹਰਿ ਹਿਰਦੈ ਸਚਾ ਭਾਵੈ ॥ ਕੂੜਿਆਰ ਪਿਛਾਹਾ ਸਟੀਅਨਿ; ਕੂੜੁ ਹਿਰਦੈ ਕਪਟੁ. ਮਹਾ ਦੁਖੁ ਪਾਵੈ ॥ ਮੁਹ ਕਾਲੇ ਕੂੜਿਆਰੀਆ; ਕੂੜਿਆਰ. ਕੂੜੋ ਹੋਇ ਜਾਵੈ ॥੬॥ ਸਲੋਕ ਮਃ ੪ ॥ ਸਤਿਗੁਰੁ ਧਰਤੀ ਧਰਮ ਹੈ; ਤਿਸੁ ਵਿਚਿ. ਜੇਹਾ ਕੋ ਬੀਜੇ, ਤੇਹਾ ਫਲੁ ਪਾਏ ॥ ਗੁਰਸਿਖੀ ਅੰਮ੍ਰਿਤੁ ਬੀਜਿਆ; ਤਿਨ ਅੰਮ੍ਰਿਤ ਫਲੁ. ਹਰਿ ਪਾਏ ॥ ਓਨਾ ਹਲਤਿ ਪਲਤਿ ਮੁਖ ਉਜਲੇ; ਓਇ ਹਰਿ ਦਰਗਹ ਸਚੀ ਪੈਨਾਏ ॥ ਇਕਨੑਾ ਅੰਦਰਿ ਖੋਟੁ. ਨਿਤ ਖੋਟੁ ਕਮਾਵਹਿ; ਓਹੁ ਜੇਹਾ ਬੀਜੇ, ਤੇਹਾ ਫਲੁ ਖਾਏ ॥
Источники и права