couponatlas.

Гуру Грантх Сахиб (гурмукхи): Анг 304

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੋ. ਗੁਰੁ ਗੋਪੇ ਆਪਣਾ, ਸੁ ਭਲਾ ਨਾਹੀ. ਪੰਚਹੁ; ਓਨਿ. ਲਾਹਾ ਮੂਲੁ ਸਭੁ ਗਵਾਇਆ ॥ ਪਹਿਲਾ ਆਗਮੁ ਨਿਗਮੁ. ਨਾਨਕੁ ਆਖਿ ਸੁਣਾਏ; ਪੂਰੇ ਗੁਰ ਕਾ ਬਚਨੁ, ਉਪਰਿ ਆਇਆ ॥ ਗੁਰਸਿਖਾ ਵਡਿਆਈ ਭਾਵੈ. ਗੁਰ ਪੂਰੇ ਕੀ; ਮਨਮੁਖਾ ਓਹ ਵੇਲਾ. ਹਥਿ ਨ ਆਇਆ ॥੨॥ ਪਉੜੀ ॥ ਸਚੁ ਸਚਾ. ਸਭ ਦੂ ਵਡਾ ਹੈ; ਸੋ ਲਏ. ਜਿਸੁ ਸਤਿਗੁਰੁ ਟਿਕੇ ॥ ਸੋ ਸਤਿਗੁਰੁ. ਜਿ ਸਚੁ ਧਿਆਇਦਾ; ਸਚੁ ਸਚਾ ਸਤਿਗੁਰੁ ਇਕੇ ॥ ਸੋਈ ਸਤਿਗੁਰੁ ਪੁਰਖੁ ਹੈ; ਜਿਨਿ. ਪੰਜੇ ਦੂਤ. ਕੀਤੇ ਵਸਿ ਛਿਕੇ ॥ ਜਿ ਬਿਨੁ ਸਤਿਗੁਰ ਸੇਵੇ. ਆਪੁ ਗਣਾਇਦੇ; ਤਿਨ ਅੰਦਰਿ ਕੂੜੁ, ਫਿਟੁ ਫਿਟੁ ਮੁਹ ਫਿਕੇ ॥ ਓਇ ਬੋਲੇ ਕਿਸੈ ਨ ਭਾਵਨੀ; ਮੁਹ ਕਾਲੇ. ਸਤਿਗੁਰ ਤੇ ਚੁਕੇ ॥੮॥ ਸਲੋਕ ਮਃ ੪ ॥ ਹਰਿ ਪ੍ਰਭ ਕਾ ਸਭੁ ਖੇਤੁ ਹੈ; ਹਰਿ ਆਪਿ ਕਿਰਸਾਣੀ ਲਾਇਆ ॥ ਗੁਰਮੁਖਿ ਬਖਸਿ ਜਮਾਈਅਨੁ; ਮਨਮੁਖੀ. ਮੂਲੁ ਗਵਾਇਆ ॥ ਸਭੁ ਕੋ ਬੀਜੇ ਆਪਣੇ ਭਲੇ ਨੋ; ਹਰਿ ਭਾਵੈ. ਸੋ ਖੇਤੁ ਜਮਾਇਆ ॥ ਗੁਰਸਿਖੀ. ਹਰਿ ਅੰਮ੍ਰਿਤੁ ਬੀਜਿਆ; ਹਰਿ ਅੰਮ੍ਰਿਤ ਨਾਮੁ, ਫਲੁ ਅੰਮ੍ਰਿਤੁ ਪਾਇਆ ॥ ਜਮੁ ਚੂਹਾ. ਕਿਰਸ ਨਿਤ ਕੁਰਕਦਾ; ਹਰਿ ਕਰਤੈ, ਮਾਰਿ ਕਢਾਇਆ ॥ ਕਿਰਸਾਣੀ ਜੰਮੀ ਭਾਉ ਕਰਿ; ਹਰਿ. ਬੋਹਲ ਬਖਸ ਜਮਾਇਆ ॥ ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ; ਜਿਨੀ ਸਤਿਗੁਰੁ ਪੁਰਖੁ ਧਿਆਇਆ ॥ ਜਨ ਨਾਨਕ. ਨਾਮੁ ਅਰਾਧਿਆ; ਆਪਿ ਤਰਿਆ. ਸਭੁ ਜਗਤੁ ਤਰਾਇਆ ॥੧॥ ਮਃ ੪ ॥ ਸਾਰਾ ਦਿਨੁ. ਲਾਲਚਿ ਅਟਿਆ; ਮਨਮੁਖਿ. ਹੋਰੇ ਗਲਾ ॥ ਰਾਤੀ. ਊਘੈ ਦਬਿਆ; ਨਵੇ ਸੋਤ, ਸਭਿ ਢਿਲਾ ॥ ਮਨਮੁਖਾ ਦੈ ਸਿਰਿ. ਜੋਰਾ ਅਮਰੁ ਹੈ; ਨਿਤ ਦੇਵਹਿ ਭਲਾ ॥ ਜੋਰਾ ਦਾ ਆਖਿਆ. ਪੁਰਖ ਕਮਾਵਦੇ; ਸੇ ਅਪਵਿਤ ਅਮੇਧ ਖਲਾ ॥ ਕਾਮਿ ਵਿਆਪੇ. ਕੁਸੁਧ ਨਰ; ਸੇ ਜੋਰਾ ਪੁਛਿ ਚਲਾ ॥ ਸਤਿਗੁਰ ਕੈ ਆਖਿਐ. ਜੋ ਚਲੈ; ਸੋ ਸਤਿ ਪੁਰਖੁ ਭਲ ਭਲਾ ॥ ਜੋਰਾ ਪੁਰਖ ਸਭਿ. ਆਪਿ ਉਪਾਇਅਨੁ; ਹਰਿ ਖੇਲ, ਸਭਿ ਖਿਲਾ ॥ ਸਭ ਤੇਰੀ ਬਣਤ ਬਣਾਵਣੀ; ਨਾਨਕ. ਭਲ ਭਲਾ ॥੨॥ ਪਉੜੀ ॥ ਤੂ ਵੇਪਰਵਾਹੁ ਅਥਾਹੁ ਹੈ; ਅਤੁਲੁ. ਕਿਉ ਤੁਲੀਐ ॥ ਸੇ ਵਡਭਾਗੀ. ਜਿ ਤੁਧੁ ਧਿਆਇਦੇ; ਜਿਨ ਸਤਿਗੁਰੁ ਮਿਲੀਐ ॥ ਸਤਿਗੁਰ ਕੀ ਬਾਣੀ. ਸਤਿ ਸਰੂਪੁ ਹੈ; ਗੁਰਬਾਣੀ ਬਣੀਐ ॥ ਸਤਿਗੁਰ ਕੀ ਰੀਸੈ. ਹੋਰਿ ਕਚੁ ਪਿਚੁ ਬੋਲਦੇ; ਸੇ ਕੂੜਿਆਰ ਕੂੜੇ. ਝੜਿ ਪੜੀਐ ॥ ਓਨੑਾ ਅੰਦਰਿ ਹੋਰੁ. ਮੁਖਿ ਹੋਰੁ ਹੈ; ਬਿਖੁ ਮਾਇਆ ਨੋ. ਝਖਿ ਮਰਦੇ ਕੜੀਐ ॥੯॥ ਸਲੋਕ ਮਃ ੪ ॥ ਸਤਿਗੁਰ ਕੀ ਸੇਵਾ ਨਿਰਮਲੀ; ਨਿਰਮਲ ਜਨੁ ਹੋਇ, ਸੁ ਸੇਵਾ ਘਾਲੇ ॥ ਜਿਨ ਅੰਦਰਿ ਕਪਟੁ, ਵਿਕਾਰੁ ਝੂਠੁ; ਓਇ ਆਪੇ ਸਚੈ, ਵਖਿ ਕਢੇ ਜਜਮਾਲੇ ॥
Источники и права