couponatlas.

Гуру Грантх Сахиб (гурмукхи): Анг 306

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ; ਤਿਸੁ ਗੁਰਸਿਖ. ਗੁਰੂ ਉਪਦੇਸੁ ਸੁਣਾਵੈ ॥ ਜਨੁ ਨਾਨਕੁ. ਧੂੜਿ ਮੰਗੈ ਤਿਸੁ ਗੁਰਸਿਖ ਕੀ; ਜੋ ਆਪਿ ਜਪੈ. ਅਵਰਹ ਨਾਮੁ ਜਪਾਵੈ ॥੨॥ ਪਉੜੀ ॥ ਜੋ. ਤੁਧੁ ਸਚੁ ਧਿਆਇਦੇ; ਸੇ ਵਿਰਲੇ ਥੋੜੇ ॥ ਜੋ ਮਨਿ ਚਿਤਿ. ਇਕੁ ਅਰਾਧਦੇ ਤਿਨ; ਕੀ ਬਰਕਤਿ. ਖਾਹਿ ਅਸੰਖ ਕਰੋੜੇ ॥ ਤੁਧੁਨੋ ਸਭ ਧਿਆਇਦੀ; ਸੇ ਥਾਇ ਪਏ. ਜੋ ਸਾਹਿਬ ਲੋੜੇ ॥ ਜੋ. ਬਿਨੁ ਸਤਿਗੁਰ ਸੇਵੇ. ਖਾਦੇ ਪੈਨਦੇ; ਸੇ ਮੁਏ ਮਰਿ ਜੰਮੇ ਕੋੜ੍ਹੇ ॥ ਓਇ. ਹਾਜਰੁ ਮਿਠਾ ਬੋਲਦੇ; ਬਾਹਰਿ ਵਿਸੁ ਕਢਹਿ. ਮੁਖਿ ਘੋਲੇ ॥ ਮਨਿ ਖੋਟੇ; ਦਯਿ ਵਿਛੋੜੇ ॥੧੧॥ ਸਲੋਕ ਮਃ ੪ ॥ ਮਲੁ ਜੂਈ ਭਰਿਆ. ਨੀਲਾ ਕਾਲਾ ਖਿਧੋਲੜਾ; ਤਿਨਿ ਵੇਮੁਖਿ. ਵੇਮੁਖੈ ਨੋ ਪਾਇਆ ॥ ਪਾਸਿ. ਨ ਦੇਈ ਕੋਈ ਬਹਣਿ, ਜਗਤ ਮਹਿ; ਗੂਹ ਪੜਿ, ਸਗਵੀ ਮਲੁ ਲਾਇ, ਮਨਮੁਖੁ ਆਇਆ ॥ ਪਰਾਈ ਜੋ ਨਿੰਦਾ ਚੁਗਲੀ ਨੋ, ਵੇਮੁਖੁ ਕਰਿ ਕੈ ਭੇਜਿਆ; ਓਥੈ ਭੀ ਮੁਹੁ ਕਾਲਾ, ਦੁਹਾ ਵੇਮੁਖਾ ਦਾ ਕਰਾਇਆ ॥ ਤੜ ਸੁਣਿਆ. ਸਭਤੁ ਜਗਤ ਵਿਚਿ ਭਾਈ; ਵੇਮੁਖੁ. ਸਣੈ ਨਫਰੈ ਪਉਲੀ ਪਉਦੀ; ਫਾਵਾ ਹੋਇ ਕੈ, ਉਠਿ ਘਰਿ ਆਇਆ ॥ ਅਗੈ ਸੰਗਤੀ ਕੁੜਮੀ. ਵੇਮੁਖੁ ਰਲਣਾ ਨ ਮਿਲੈ; ਤਾ ਵਹੁਟੀ ਭਤੀਜਂ‍ੀ ਫਿਰਿ ਆਣਿ ਘਰਿ ਪਾਇਆ ॥ ਹਲਤੁ ਪਲਤੁ ਦੋਵੈ ਗਏ; ਨਿਤ ਭੁਖਾ ਕੂਕੇ ਤਿਹਾਇਆ ॥ ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ; ਜਿਨਿ ਨਿਆਉ ਸਚੁ. ਬਹਿ ਆਪਿ ਕਰਾਇਆ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ; ਸੋ ਸਾਚੈ ਮਾਰਿ ਪਚਾਇਆ ॥ ਏਹੁ ਅਖਰੁ ਤਿਨਿ ਆਖਿਆ; ਜਿਨਿ ਜਗਤੁ ਸਭੁ ਉਪਾਇਆ ॥੧॥ ਮਃ ੪ ॥ ਸਾਹਿਬੁ ਜਿਸ ਕਾ. ਨੰਗਾ ਭੁਖਾ ਹੋਵੈ; ਤਿਸ ਦਾ ਨਫਰੁ. ਕਿਥਹੁ ਰਜਿ ਖਾਏ ॥ ਜਿ ਸਾਹਿਬ ਕੈ ਘਰਿ ਵਥੁ ਹੋਵੈ, ਸੁ ਨਫਰੈ ਹਥਿ ਆਵੈ; ਅਣਹੋਦੀ ਕਿਥਹੁ ਪਾਏ ॥ ਜਿਸ ਦੀ ਸੇਵਾ ਕੀਤੀ. ਫਿਰਿ ਲੇਖਾ ਮੰਗੀਐ; ਸਾ ਸੇਵਾ ਅਉਖੀ ਹੋਈ ॥ ਨਾਨਕ. ਸੇਵਾ ਕਰਹੁ. ਹਰਿ ਗੁਰ ਸਫਲ ਦਰਸਨ ਕੀ; ਫਿਰਿ ਲੇਖਾ ਮੰਗੈ. ਨ ਕੋਈ ॥੨॥ ਪਉੜੀ ॥ ਨਾਨਕ ਵੀਚਾਰਹਿ ਸੰਤ ਜਨ; ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ; ਸੇ ਵਚਨ ਹੋਵੰਦੇ ॥ ਪ੍ਰਗਟ ਪਹਾਰਾ ਜਾਪਦਾ; ਸਭਿ ਲੋਕ ਸੁਣੰਦੇ ॥ ਸੁਖੁ. ਨ ਪਾਇਨਿ ਮੁਗਧ ਨਰ; ਸੰਤ ਨਾਲਿ ਖਹੰਦੇ ॥ ਓਇ ਲੋਚਨਿ. ਓਨਾ ਗੁਣੈ ਨੋ; ਓਇ ਅਹੰਕਾਰਿ ਸੜੰਦੇ ॥ ਓਇ ਵਿਚਾਰੇ ਕਿਆ ਕਰਹਿ; ਜਾ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ; ਸੇ ਕਿਸੈ ਨ ਸੰਦੇ ॥ ਵੈਰੁ ਕਰਹਿ ਨਿਰਵੈਰ ਨਾਲਿ; ਧਰਮ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ; ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂੰ ਕਟਿਆ; ਤਿਸੁ ਡਾਲ ਸੁਕੰਦੇ ॥੧੨॥ ਸਲੋਕ ਮਃ ੪ ॥
Источники и права