couponatlas.

Гуру Грантх Сахиб (гурмукхи): Анг 308

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਃ ੪ ॥ ਜਿਨ ਕਉ. ਆਪਿ ਦੇਇ ਵਡਿਆਈ; ਜਗਤੁ ਭੀ ਆਪੇ ਆਣਿ, ਤਿਨ ਕਉ ਪੈਰੀ ਪਾਏ ॥ ਡਰੀਐ ਤਾਂ. ਜੇ ਕਿਛੁ ਆਪ ਦੂ ਕੀਚੈ; ਸਭੁ ਕਰਤਾ ਆਪਣੀ ਕਲਾ ਵਧਾਏ ॥ ਦੇਖਹੁ ਭਾਈ. ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ; ਜਿਨਿ ਆਪਣੈ ਜੋਰਿ, ਸਭਿ ਆਣਿ ਨਿਵਾਏ ॥ ਆਪਣਿਆ ਭਗਤਾ ਕੀ. ਰਖ ਕਰੇ ਹਰਿ ਸੁਆਮੀ; ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥ ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ; ਹਰਿ ਕੀਰਤਿ ਭਗਤਿ. ਨਿਤ ਆਪਿ ਕਰਾਏ ॥ ਅਨਦਿਨੁ ਨਾਮੁ ਜਪਹੁ ਗੁਰਸਿਖਹੁ; ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ ਸਤਿਗੁਰ ਕੀ ਬਾਣੀ, ਸਤਿ ਸਤਿ ਕਰਿ ਜਾਣਹੁ ਗੁਰਸਿਖਹੁ; ਹਰਿ ਕਰਤਾ ਆਪਿ ਮੁਹਹੁ ਕਢਾਏ ॥ ਗੁਰਸਿਖਾ ਕੇ ਮੁਹ ਉਜਲੇ ਕਰੇ, ਹਰਿ ਪਿਆਰਾ; ਗੁਰ ਕਾ ਜੈਕਾਰੁ. ਸੰਸਾਰਿ ਸਭਤੁ ਕਰਾਏ ॥ ਜਨੁ ਨਾਨਕੁ. ਹਰਿ ਕਾ ਦਾਸੁ ਹੈ; ਹਰਿ ਦਾਸਨ ਕੀ, ਹਰਿ ਪੈਜ ਰਖਾਏ ॥੨॥ ਪਉੜੀ ॥ ਤੂ ਸਚਾ ਸਾਹਿਬੁ ਆਪਿ ਹੈ; ਸਚੁ ਸਾਹ ਹਮਾਰੇ ॥ ਸਚੁ ਪੂਜੀ. ਨਾਮੁ ਦ੍ਰਿੜਾਇ ਪ੍ਰਭ; ਵਣਜਾਰੇ ਥਾਰੇ ॥ ਸਚੁ ਸੇਵਹਿ ਸਚੁ ਵਣੰਜਿ ਲੈਹਿ; ਗੁਣ ਕਥਹ ਨਿਰਾਰੇ ॥ ਸੇਵਕ ਭਾਇ. ਸੇ ਜਨ ਮਿਲੇ; ਗੁਰ ਸਬਦਿ ਸਵਾਰੇ ॥ ਤੂ ਸਚਾ ਸਾਹਿਬੁ ਅਲਖੁ ਹੈ; ਗੁਰ ਸਬਦਿ ਲਖਾਰੇ ॥੧੪॥ ਸਲੋਕ ਮਃ ੪ ॥ ਜਿਸੁ ਅੰਦਰਿ. ਤਾਤਿ ਪਰਾਈ ਹੋਵੈ; ਤਿਸ ਦਾ. ਕਦੇ ਨ ਹੋਵੀ ਭਲਾ ॥ ਓਸ ਦੈ ਆਖਿਐ. ਕੋਈ ਨ ਲਗੈ; ਨਿਤ ਓਜਾੜੀ ਪੂਕਾਰੇ ਖਲਾ ॥ ਜਿਸੁ ਅੰਦਰਿ ਚੁਗਲੀ. ਚੁਗਲੋ ਵਜੈ; ਕੀਤਾ ਕਰਤਿਆ ਓਸ ਦਾ ਸਭੁ ਗਇਆ ॥ ਨਿਤ ਚੁਗਲੀ ਕਰੇ. ਅਣਹੋਦੀ ਪਰਾਈ; ਮੁਹੁ ਕਢਿ ਨ ਸਕੈ, ਓਸ ਦਾ ਕਾਲਾ ਭਇਆ ॥ ਕਰਮ ਧਰਤੀ ਸਰੀਰੁ, ਕਲਿਜੁਗ ਵਿਚਿ; ਜੇਹਾ ਕੋ ਬੀਜੇ. ਤੇਹਾ ਕੋ ਖਾਏ ॥ ਗਲਾ ਉਪਰਿ. ਤਪਾਵਸੁ ਨ ਹੋਈ; ਵਿਸੁ ਖਾਧੀ ਤਤਕਾਲ ਮਰਿ ਜਾਏ ॥ ਭਾਈ ਵੇਖਹੁ ਨਿਆਉ ਸਚੁ ਕਰਤੇ ਕਾ; ਜੇਹਾ ਕੋਈ ਕਰੇ. ਤੇਹਾ ਕੋਈ ਪਾਏ ॥ ਜਨ ਨਾਨਕ ਕਉ. ਸਭ ਸੋਝੀ ਪਾਈ; ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥ ਮਃ ੪ ॥ ਹੋਦੈ ਪਰਤਖਿ ਗੁਰੂ. ਜੋ ਵਿਛੁੜੇ; ਤਿਨ ਕਉ. ਦਰਿ ਢੋਈ ਨਾਹੀ ॥ ਕੋਈ ਜਾਇ ਮਿਲੈ ਤਿਨ ਨਿੰਦਕਾ; ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ ਜੋ ਸਤਿਗੁਰਿ ਫਿਟਕੇ, ਸੇ ਸਭ ਜਗਤਿ ਫਿਟਕੇ; ਨਿਤ ਭੰਭਲ ਭੂਸੇ ਖਾਹੀ ॥ ਜਿਨ ਗੁਰੁ ਗੋਪਿਆ ਆਪਣਾ; ਸੇ ਲੈਦੇ ਢਹਾ ਫਿਰਾਹੀ ॥ ਤਿਨ ਕੀ ਭੁਖ. ਕਦੇ ਨ ਉਤਰੈ; ਨਿਤ ਭੁਖਾ ਭੁਖ ਕੂਕਾਹੀ ॥ ਓਨਾ ਦਾ ਆਖਿਆ. ਕੋ ਨਾ ਸੁਣੈ; ਨਿਤ ਹਉਲੇ ਹਉਲਿ ਮਰਾਹੀ ॥ ਸਤਿਗੁਰ ਕੀ ਵਡਿਆਈ. ਵੇਖਿ ਨ ਸਕਨੀ; ਓਨਾ ਅਗੈ ਪਿਛੈ. ਥਾਉ ਨਾਹੀ ॥ ਜੋ ਸਤਿਗੁਰਿ ਮਾਰੇ. ਤਿਨ ਜਾਇ ਮਿਲਹਿ; ਰਹਦੀ ਖੁਹਦੀ ਸਭ ਪਤਿ ਗਵਾਹੀ ॥
Источники и права