couponatlas.

Гуру Грантх Сахиб (гурмукхи): Анг 309

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਓਇ ਅਗੈ ਕੁਸਟੀ. ਗੁਰ ਕੇ ਫਿਟਕੇ; ਜਿ ਓਸੁ ਮਿਲੈ. ਤਿਸੁ ਕੁਸਟੁ ਉਠਾਹੀ ॥ ਹਰਿ. ਤਿਨ ਕਾ ਦਰਸਨੁ ਨਾ ਕਰਹੁ; ਜੋ ਦੂਜੈ ਭਾਇ ਚਿਤੁ ਲਾਹੀ ॥ ਧੁਰਿ ਕਰਤੈ ਆਪਿ ਲਿਖਿ ਪਾਇਆ; ਤਿਸੁ ਨਾਲਿ ਕਿਹੁ ਚਾਰਾ ਨਾਹੀ ॥ ਜਨ ਨਾਨਕ. ਨਾਮੁ ਅਰਾਧਿ ਤੂ; ਤਿਸੁ. ਅਪੜਿ ਕੋ ਨ ਸਕਾਹੀ ॥ ਨਾਵੈ ਕੀ ਵਡਿਆਈ ਵਡੀ ਹੈ; ਨਿਤ ਸਵਾਈ ਚੜੈ ਚੜਾਹੀ ॥੨॥ ਮਃ ੪ ॥ ਜਿ ਹੋਂਦੈ ਗੁਰੂ ਬਹਿ ਟਿਕਿਆ; ਤਿਸੁ ਜਨ ਕੀ ਵਡਿਆਈ ਵਡੀ ਹੋਈ ॥ ਤਿਸੁ ਕਉ ਜਗਤੁ ਨਿਵਿਆ, ਸਭੁ ਪੈਰੀ ਪਇਆ; ਜਸੁ ਵਰਤਿਆ ਲੋਈ ॥ ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ; ਜਿਸ ਕੈ ਮਸਤਕਿ, ਹਥੁ ਧਰਿਆ ਗੁਰਿ ਪੂਰੈ; ਸੋ ਪੂਰਾ ਹੋਈ ॥ ਗੁਰ ਕੀ ਵਡਿਆਈ ਨਿਤ ਚੜੈ ਸਵਾਈ; ਅਪੜਿ ਕੋ ਨ ਸਕੋਈ ॥ ਜਨੁ ਨਾਨਕੁ. ਹਰਿ ਕਰਤੈ ਆਪਿ ਬਹਿ ਟਿਕਿਆ; ਆਪੇ ਪੈਜ ਰਖੈ ਪ੍ਰਭੁ ਸੋਈ ॥੩॥ ਪਉੜੀ ॥ ਕਾਇਆ ਕੋਟੁ ਅਪਾਰੁ ਹੈ; ਅੰਦਰਿ ਹਟਨਾਲੇ ॥ ਗੁਰਮੁਖਿ ਸਉਦਾ ਜੋ ਕਰੇ; ਹਰਿ ਵਸਤੁ ਸਮਾਲੇ ॥ ਨਾਮੁ ਨਿਧਾਨੁ ਹਰਿ ਵਣਜੀਐ; ਹੀਰੇ ਪਰਵਾਲੇ ॥ ਵਿਣੁ ਕਾਇਆ, ਜਿ ਹੋਰ ਥੈ ਧਨੁ ਖੋਜਦੇ; ਸੇ ਮੂੜ ਬੇਤਾਲੇ ॥ ਸੇ ਉਝੜਿ ਭਰਮਿ ਭਵਾਈਅਹਿ. ਜਿਉ ਝਾੜ. ਮਿਰਗੁ ਭਾਲੇ ॥੧੫॥ ਸਲੋਕ ਮਃ ੪ ॥ ਜੋ ਨਿੰਦਾ ਕਰੇ. ਸਤਿਗੁਰ ਪੂਰੇ ਕੀ; ਸੁ ਅਉਖਾ ਜਗ ਮਹਿ ਹੋਇਆ ॥ ਨਰਕ ਘੋਰੁ ਦੁਖ ਖੂਹੁ ਹੈ; ਓਥੈ ਪਕੜਿ ਓਹੁ ਢੋਇਆ ॥ ਕੂਕ ਪੁਕਾਰ. ਕੋ ਨ ਸੁਣੇ; ਓਹੁ ਅਉਖਾ ਹੋਇ ਹੋਇ ਰੋਇਆ ॥ ਓਨਿ ਹਲਤੁ ਪਲਤੁ ਸਭੁ ਗਵਾਇਆ; ਲਾਹਾ ਮੂਲੁ ਸਭੁ ਖੋਇਆ ॥ ਓਹੁ ਤੇਲੀ ਸੰਦਾ ਬਲਦੁ ਕਰਿ; ਨਿਤ ਭਲਕੇ ਉਠਿ ਪ੍ਰਭਿ ਜੋਇਆ ॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ; ਤਿਦੂ. ਕਿਛੁ ਗੁਝਾ ਨ ਹੋਇਆ ॥ ਜੈਸਾ ਬੀਜੇ ਸੋ ਲੁਣੈ; ਜੇਹਾ ਪੁਰਬਿ ਕਿਨੈ ਬੋਇਆ ॥ ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ; ਤਿਸੁ ਸਤਿਗੁਰ ਕੇ ਚਰਣ ਧੋਇਆ ॥ ਗੁਰ ਸਤਿਗੁਰ ਪਿਛੈ. ਤਰਿ ਗਇਆ; ਜਿਉ ਲੋਹਾ ਕਾਠ ਸੰਗੋਇਆ ॥ ਜਨ ਨਾਨਕ. ਨਾਮੁ ਧਿਆਇ ਤੂ; ਜਪਿ ਹਰਿ ਹਰਿ ਨਾਮਿ. ਸੁਖੁ ਹੋਇਆ ॥੧॥ ਮਃ ੪ ॥ ਵਡਭਾਗੀਆ ਸੋਹਾਗਣੀ; ਜਿਨਾ ਗੁਰਮੁਖਿ ਮਿਲਿਆ ਹਰਿ ਰਾਇ ॥ ਅੰਤਰ ਜੋਤਿ ਪ੍ਰਗਾਸੀਆ; ਨਾਨਕ. ਨਾਮਿ ਸਮਾਇ ॥੨॥ ਪਉੜੀ ॥ ਇਹੁ ਸਰੀਰੁ ਸਭੁ ਧਰਮੁ ਹੈ; ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥ ਗੁਹਜ ਰਤਨ ਵਿਚਿ ਲੁਕਿ ਰਹੇ; ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥ ਸਭੁ ਆਤਮ ਰਾਮੁ ਪਛਾਣਿਆ; ਤਾਂ ਇਕੁ ਰਵਿਆ. ਇਕੋ ਓਤਿ ਪੋਤਿ ॥ ਇਕੁ ਦੇਖਿਆ. ਇਕੁ ਮੰਨਿਆ; ਇਕੋ ਸੁਣਿਆ ਸ੍ਰਵਣ ਸਰੋਤਿ ॥
Источники и права